< Jeremiah 51 >

1 The LORD says: “Behold, I will raise up against Babylon, and against those who dwell in Lebkamai, a destroying wind.
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।
2 I will send to Babylon strangers, who will winnow her. They will empty her land; for in the day of trouble they will be against her all around.
ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ-ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।
3 Against him who bends, let the archer bend his bow, also against him who lifts himself up in his coat of mail. Don’t spare her young men! Utterly destroy all her army!
ਤੀਰ-ਅੰਦਾਜ਼ ਆਪਣਾ ਧਣੁੱਖ ਤੀਰ-ਅੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!
4 They will fall down slain in the land of the Chaldeans, and thrust through in her streets.
ਉਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ।
5 For Israel is not forsaken, nor Judah, by his God, by the LORD of Armies; though their land is full of guilt against the Holy One of Israel.
ਕਿਉਂ ਜੋ ਇਸਰਾਏਲ ਅਤੇ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਉਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ।
6 “Flee out of the middle of Babylon! Everyone save his own life! Don’t be cut off in her iniquity, for it is the time of the LORD’s vengeance. He will render to her a recompense.
ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।
7 Babylon has been a golden cup in the LORD’s hand, who made all the earth drunk. The nations have drunk of her wine; therefore the nations have gone mad.
ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ।
8 Babylon has suddenly fallen and been destroyed! Wail for her! Take balm for her pain. Perhaps she may be healed.
ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ।
9 “We would have healed Babylon, but she is not healed. Forsake her, and let’s each go into his own country; for her judgement reaches to heaven, and is lifted up even to the skies.
ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ।
10 ‘The LORD has produced our righteousness. Come, and let’s declare in Zion the work of the LORD our God.’
੧੦ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਣਨ ਕਰੀਏ।
11 “Make the arrows sharp! Hold the shields firmly! The LORD has stirred up the spirit of the kings of the Medes, because his purpose is against Babylon, to destroy it; for it is the vengeance of the LORD, the vengeance of his temple.
੧੧ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
12 Set up a standard against the walls of Babylon! Make the watch strong! Set the watchmen, and prepare the ambushes; for the LORD has both purposed and done that which he spoke concerning the inhabitants of Babylon.
੧੨ਬਾਬਲ ਦੀ ਸ਼ਹਿਰਪਨਾਹ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰੇਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਬਾਰੇ ਬੋਲਿਆ ਸੀ।
13 You who dwell on many waters, abundant in treasures, your end has come, the measure of your covetousness.
੧੩ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।
14 The LORD of Armies has sworn by himself, saying, ‘Surely I will fill you with men, as with locusts, and they will lift up a shout against you.’
੧੪ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸਹੁੰ ਖਾਧੀ ਹੈ, ਮੈਂ ਜ਼ਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਗੂੰ ਭਰ ਦਿਆਂਗਾ, ਉਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!
15 “He has made the earth by his power. He has established the world by his wisdom. By his understanding he has stretched out the heavens.
੧੫ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।
16 When he utters his voice, there is a roar of waters in the heavens, and he causes the vapours to ascend from the ends of the earth. He makes lightning for the rain, and brings the wind out of his treasuries.
੧੬ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
17 “Every man has become stupid and without knowledge. Every goldsmith is disappointed by his image, for his molten images are falsehood, and there is no breath in them.
੧੭ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ।
18 They are vanity, a work of delusion. In the time of their visitation, they will perish.
੧੮ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
19 The portion of Jacob is not like these, for he formed all things, including the tribe of his inheritance. The LORD of Armies is his name.
੧੯ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਣਹਾਰ ਹੈ, ਉਹ ਉਸ ਦੀ ਮਿਲਖ਼ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
20 “You are my battle axe and weapons of war. With you I will break the nations into pieces. With you I will destroy kingdoms.
੨੦ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ।
21 With you I will break in pieces the horse and his rider.
੨੧ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਭੰਨ ਸੁੱਟਾਂਗਾ।
22 With you I will break in pieces the chariot and him who rides therein. With you I will break in pieces man and woman. With you I will break in pieces the old man and the youth. With you I will break in pieces the young man and the virgin.
੨੨ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗੱਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।
23 With you I will break in pieces the shepherd and his flock. With you I will break in pieces the farmer and his yoke. With you I will break in pieces governors and deputies.
੨੩ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲ੍ਹੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।
24 “I will render to Babylon and to all the inhabitants of Chaldea all their evil that they have done in Zion in your sight,” says the LORD.
੨੪ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।
25 “Behold, I am against you, destroying mountain,” says the LORD, “which destroys all the earth. I will stretch out my hand on you, roll you down from the rocks, and will make you a burnt mountain.
੨੫ਵੇਖ, ਹੇ ਨਾਸ ਕਰਨ ਵਾਲੇ ਪਰਬਤ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਰਬਤ ਬਣਾ ਦਿਆਂਗਾ।
26 They won’t take a cornerstone from you, nor a stone for foundations; but you will be desolate forever,” says the LORD.
੨੬ਉਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ।
27 “Set up a standard in the land! Blow the trumpet amongst the nations! Prepare the nations against her! Call together against her the kingdoms of Ararat, Minni, and Ashkenaz! Appoint a marshal against her! Cause the horses to come up as the swarming locusts!
੨੭ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ!
28 Prepare against her the nations, the kings of the Medes, its governors, and all its deputies, and all the land of their dominion!
੨੮ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!
29 The land trembles and is in pain; for the purposes of the LORD against Babylon stand, to make the land of Babylon a desolation, without inhabitant.
੨੯ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।
30 The mighty men of Babylon have stopped fighting, they remain in their strongholds. Their might has failed. They have become as women. Her dwelling places are set on fire. Her bars are broken.
੩੦ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।
31 One runner will run to meet another, and one messenger to meet another, to show the king of Babylon that his city is taken on every quarter.
੩੧ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਰਾਜਾ ਨੂੰ ਦੱਸਣ ਲਈ, ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ।
32 So the passages are seized. They have burnt the reeds with fire. The men of war are frightened.”
੩੨ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਯੋਧੇ ਘਬਰਾ ਗਏ!
33 For the LORD of Armies, the God of Israel says: “The daughter of Babylon is like a threshing floor at the time when it is trodden. Yet a little while, and the time of harvest comes for her.”
੩੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ।
34 “Nebuchadnezzar the king of Babylon has devoured me. He has crushed me. He has made me an empty vessel. He has, like a monster, swallowed me up. He has filled his mouth with my delicacies. He has cast me out.
੩੪ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!
35 May the violence done to me and to my flesh be on Babylon!” the inhabitant of Zion will say; and, “May my blood be on the inhabitants of Chaldea!” will Jerusalem say.
੩੫ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ!
36 Therefore the LORD says: “Behold, I will plead your cause, and take vengeance for you. I will dry up her sea, and make her fountain dry.
੩੬ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁਕੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।
37 Babylon will become heaps, a dwelling place for jackals, an astonishment, and a hissing, without inhabitant.
੩੭ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ-ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ।
38 They will roar together like young lions. They will growl as lions’ cubs.
੩੮ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ।
39 When they are inflamed, I will make their feast, and I will make them drunk, that they may rejoice, and sleep a perpetual sleep, and not wake up,” says the LORD.
੩੯ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਵਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ।
40 “I will bring them down like lambs to the slaughter, like rams with male goats.
੪੦ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।
41 “How Sheshach is taken! How the praise of the whole earth is seized! How Babylon has become a desolation amongst the nations!
੪੧ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ।
42 The sea has come up on Babylon. She is covered with the multitude of its waves.
੪੨ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦੀਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ।
43 Her cities have become a desolation, a dry land, and a desert, a land in which no man dwells. No son of man passes by it.
੪੩ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ਼ ਨਹੀਂ ਲੰਘਦਾ।
44 I will execute judgement on Bel in Babylon, and I will bring out of his mouth that which he has swallowed up. The nations will not flow any more to him. Yes, the wall of Babylon will fall.
੪੪ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!
45 “My people, go away from the middle of her, and each of you save yourselves from the LORD’s fierce anger.
੪੫ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ!
46 Don’t let your heart faint. Don’t fear for the news that will be heard in the land. For news will come one year, and after that in another year news will come, and violence in the land, ruler against ruler.
੪੬ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ।
47 Therefore behold, the days come that I will execute judgement on the engraved images of Babylon; and her whole land will be confounded. All her slain will fall in the middle of her.
੪੭ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ।
48 Then the heavens and the earth, and all that is therein, will sing for joy over Babylon; for the destroyers will come to her from the north,” says the LORD.
੪੮ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ।
49 “As Babylon has caused the slain of Israel to fall, so the slain of all the land will fall at Babylon.
੪੯ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ!
50 You who have escaped the sword, go! Don’t stand still! Remember the LORD from afar, and let Jerusalem come into your mind.”
੫੦ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।
51 “We are confounded because we have heard reproach. Confusion has covered our faces, for strangers have come into the sanctuaries of the LORD’s house.”
੫੧ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ!
52 “Therefore behold, the days come,” says the LORD, “that I will execute judgement on her engraved images; and through all her land the wounded will groan.
੫੨ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!
53 Though Babylon should mount up to the sky, and though she should fortify the height of her strength, yet destroyers will come to her from me,” says the LORD.
੫੩ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।
54 “The sound of a cry comes from Babylon, and of great destruction from the land of the Chaldeans!
੫੪ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਤੋੜ ਦੀ ਅਵਾਜ਼ ਆਉਂਦੀ ਹੈ!
55 For the LORD lays Babylon waste, and destroys out of her the great voice! Their waves roar like many waters. The noise of their voice is uttered.
੫੫ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।
56 For the destroyer has come on her, even on Babylon. Her mighty men are taken. Their bows are broken in pieces, for the LORD is a God of retribution. He will surely repay.
੫੬ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!
57 I will make her princes, her wise men, her governors, her deputies, and her mighty men drunk. They will sleep a perpetual sleep, and not wake up,” says the King, whose name is the LORD of Armies.
੫੭ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
58 The LORD of Armies says: “The wide walls of Babylon will be utterly overthrown. Her high gates will be burnt with fire. The peoples will labour for vanity, and the nations for the fire; and they will be weary.”
੫੮ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।
59 The word which Jeremiah the prophet commanded Seraiah the son of Neriah, the son of Mahseiah, when he went with Zedekiah the king of Judah to Babylon in the fourth year of his reign. Now Seraiah was chief quartermaster.
੫੯ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ
60 Jeremiah wrote in a book all the evil that should come on Babylon, even all these words that are written concerning Babylon.
੬੦ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ
61 Jeremiah said to Seraiah, “When you come to Babylon, then see that you read all these words,
੬੧ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, ਜਦ ਤੂੰ ਬਾਬਲ ਵਿੱਚ ਆਵੇਂਗਾ ਤਾਂ ਵੇਖੀਂ ਕਿ ਤੂੰ ਇਹਨਾਂ ਸਾਰੀਆਂ ਗੱਲਾਂ ਨੂੰ ਪੜ੍ਹੇਂ
62 and say, ‘LORD, you have spoken concerning this place, to cut it off, that no one will dwell in it, neither man nor animal, but that it will be desolate forever.’
੬੨ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਇਸ ਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਇਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੱਕ, ਕਿਉਂ ਜੋ ਇਹ ਸਦਾ ਲਈ ਵਿਰਾਨ ਹੋਵੇਗਾ
63 It will be, when you have finished reading this book, that you shall bind a stone to it, and cast it into the middle of the Euphrates.
੬੩ਜਦ ਤੂੰ ਇਸ ਪੋਥੀ ਨੂੰ ਪੜ੍ਹ ਲਵੇਂ ਤਾਂ ਤੂੰ ਇਹ ਦੇ ਨਾਲ ਇੱਕ ਪੱਥਰ ਬੰਨ੍ਹੀਂ ਅਤੇ ਫ਼ਰਾਤ ਵਿੱਚ ਸੁੱਟ ਦੇਵੀਂ
64 Then you shall say, ‘Thus will Babylon sink, and will not rise again because of the evil that I will bring on her; and they will be weary.’” Thus far are the words of Jeremiah.
੬੪ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ।

< Jeremiah 51 >