< Numbers 11 >
1 The people were complaining in the ears of the LORD. When the LORD heard it, his anger burnt; and the LORD’s fire burnt amongst them, and consumed some of the outskirts of the camp.
੧ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
2 The people cried to Moses; and Moses prayed to the LORD, and the fire abated.
੨ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ।
3 The name of that place was called Taberah, because the LORD’s fire burnt amongst them.
੩ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।
4 The mixed multitude that was amongst them lusted exceedingly; and the children of Israel also wept again, and said, “Who will give us meat to eat?
੪ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?
5 We remember the fish, which we ate in Egypt for nothing; the cucumbers, and the melons, and the leeks, and the onions, and the garlic;
੫ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
6 but now we have lost our appetite. There is nothing at all except this manna to look at.”
੬ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
7 The manna was like coriander seed, and it looked like bdellium.
੭ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।
8 The people went around, gathered it, and ground it in mills, or beat it in mortars, and boiled it in pots, and made cakes of it. Its taste was like the taste of fresh oil.
੮ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
9 When the dew fell on the camp in the night, the manna fell on it.
੯ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
10 Moses heard the people weeping throughout their families, every man at the door of his tent; and the LORD’s anger burnt greatly; and Moses was displeased.
੧੦ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।
11 Moses said to the LORD, “Why have you treated your servant so badly? Why haven’t I found favour in your sight, that you lay the burden of all this people on me?
੧੧ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
12 Have I conceived all this people? Have I brought them out, that you should tell me, ‘Carry them in your bosom, as a nurse carries a nursing infant, to the land which you swore to their fathers’?
੧੨ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
13 Where could I get meat to give all these people? For they weep before me, saying, ‘Give us meat, that we may eat.’
੧੩ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
14 I am not able to bear all this people alone, because it is too heavy for me.
੧੪ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
15 If you treat me this way, please kill me right now, if I have found favour in your sight; and don’t let me see my wretchedness.”
੧੫ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
16 The LORD said to Moses, “Gather to me seventy men of the elders of Israel, whom you know to be the elders of the people and officers over them; and bring them to the Tent of Meeting, that they may stand there with you.
੧੬ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
17 I will come down and talk with you there. I will take of the Spirit which is on you, and will put it on them; and they shall bear the burden of the people with you, that you don’t bear it yourself alone.
੧੭ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।
18 “Say to the people, ‘Sanctify yourselves in preparation for tomorrow, and you will eat meat; for you have wept in the ears of the LORD, saying, “Who will give us meat to eat? For it was well with us in Egypt.” Therefore the LORD will give you meat, and you will eat.
੧੮ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।
19 You will not eat just one day, or two days, or five days, or ten days, or twenty days,
੧੯ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
20 but a whole month, until it comes out at your nostrils, and it is loathsome to you; because you have rejected the LORD who is amongst you, and have wept before him, saying, “Why did we come out of Egypt?”’”
੨੦ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
21 Moses said, “The people, amongst whom I am, are six hundred thousand men on foot; and you have said, ‘I will give them meat, that they may eat a whole month.’
੨੧ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
22 Shall flocks and herds be slaughtered for them, to be sufficient for them? Shall all the fish of the sea be gathered together for them, to be sufficient for them?”
੨੨ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
23 The LORD said to Moses, “Has the LORD’s hand grown short? Now you will see whether my word will happen to you or not.”
੨੩ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
24 Moses went out, and told the people the LORD’s words; and he gathered seventy men of the elders of the people, and set them around the Tent.
੨੪ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
25 The LORD came down in the cloud, and spoke to him, and took of the Spirit that was on him, and put it on the seventy elders. When the Spirit rested on them, they prophesied, but they did so no more.
੨੫ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
26 But two men remained in the camp. The name of one was Eldad, and the name of the other Medad; and the Spirit rested on them. They were of those who were written, but had not gone out to the Tent; and they prophesied in the camp.
੨੬ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
27 A young man ran, and told Moses, and said, “Eldad and Medad are prophesying in the camp!”
੨੭ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
28 Joshua the son of Nun, the servant of Moses, one of his chosen men, answered, “My lord Moses, forbid them!”
੨੮ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
29 Moses said to him, “Are you jealous for my sake? I wish that all the LORD’s people were prophets, that the LORD would put his Spirit on them!”
੨੯ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
30 Moses went into the camp, he and the elders of Israel.
੩੦ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
31 A wind from the LORD went out and brought quails from the sea, and let them fall by the camp, about a day’s journey on this side, and a day’s journey on the other side, around the camp, and about two cubits above the surface of the earth.
੩੧ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
32 The people rose up all that day, and all of that night, and all the next day, and gathered the quails. He who gathered least gathered ten homers; and they spread them all out for themselves around the camp.
੩੨ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
33 While the meat was still between their teeth, before it was chewed, the LORD’s anger burnt against the people, and the LORD struck the people with a very great plague.
੩੩ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
34 The name of that place was called Kibroth Hattaavah, because there they buried the people who lusted.
੩੪ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।
35 From Kibroth Hattaavah the people travelled to Hazeroth; and they stayed at Hazeroth.
੩੫ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ।