< Numbers 35 >

1 The LORD spoke to Moses in the plains of Moab by the Jordan at Jericho, saying,
ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,
2 “Command the children of Israel to give to the Levites cities to dwell in out of their inheritance. You shall give pasture lands for the cities around them to the Levites.
ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
3 They shall have the cities to dwell in. Their pasture lands shall be for their livestock, and for their possessions, and for all their animals.
ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।
4 “The pasture lands of the cities, which you shall give to the Levites, shall be from the wall of the city and outward one thousand cubits around it.
ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
5 You shall measure outside of the city for the east side two thousand cubits, and for the south side two thousand cubits, and for the west side two thousand cubits, and for the north side two thousand cubits, the city being in the middle. This shall be the pasture lands of their cities.
ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
6 “The cities which you shall give to the Levites, they shall be the six cities of refuge, which you shall give for the man slayer to flee to. Besides them you shall give forty-two cities.
ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।
7 All the cities which you shall give to the Levites shall be forty-eight cities together with their pasture lands.
ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।
8 Concerning the cities which you shall give of the possession of the children of Israel, from the many you shall take many, and from the few you shall take few. Everyone according to his inheritance which he inherits shall give some of his cities to the Levites.”
ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।
9 The LORD spoke to Moses, saying,
ਯਹੋਵਾਹ ਨੇ ਮੂਸਾ ਨੂੰ ਆਖਿਆ,
10 “Speak to the children of Israel, and tell them, ‘When you pass over the Jordan into the land of Canaan,
੧੦ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
11 then you shall appoint for yourselves cities to be cities of refuge for you, that the man slayer who kills any person unwittingly may flee there.
੧੧ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।
12 The cities shall be for your refuge from the avenger, that the man slayer not die until he stands before the congregation for judgement.
੧੨ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।
13 The cities which you shall give shall be for you six cities of refuge.
੧੩ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।
14 You shall give three cities beyond the Jordan, and you shall give three cities in the land of Canaan. They shall be cities of refuge.
੧੪ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
15 These six cities shall be refuge for the children of Israel, for the stranger, and for the foreigner living amongst them, that everyone who kills any person unwittingly may flee there.
੧੫ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।
16 “‘But if he struck him with an instrument of iron, so that he died, he is a murderer. The murderer shall surely be put to death.
੧੬ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।
17 If he struck him with a stone in the hand, by which a man may die, and he died, he is a murderer. The murderer shall surely be put to death.
੧੭ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
18 Or if he struck him with a weapon of wood in the hand, by which a man may die, and he died, he is a murderer. The murderer shall surely be put to death.
੧੮ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
19 The avenger of blood shall himself put the murderer to death. When he meets him, he shall put him to death.
੧੯ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।
20 If he shoved him out of hatred, or hurled something at him while lying in wait, so that he died,
੨੦ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
21 or in hostility struck him with his hand, so that he died, he who struck him shall surely be put to death. He is a murderer. The avenger of blood shall put the murderer to death when he meets him.
੨੧ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।
22 “‘But if he shoved him suddenly without hostility, or hurled on him anything without lying in wait,
੨੨ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।
23 or with any stone, by which a man may die, not seeing him, and cast it on him so that he died, and he was not his enemy and not seeking his harm,
੨੩ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।
24 then the congregation shall judge between the striker and the avenger of blood according to these ordinances.
੨੪ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
25 The congregation shall deliver the man slayer out of the hand of the avenger of blood, and the congregation shall restore him to his city of refuge, where he had fled. He shall dwell therein until the death of the high priest, who was anointed with the holy oil.
੨੫ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।
26 “‘But if the man slayer shall at any time go beyond the border of his city of refuge where he flees,
੨੬ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।
27 and the avenger of blood finds him outside of the border of his city of refuge, and the avenger of blood kills the man slayer, he shall not be guilty of blood,
੨੭ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।
28 because he should have remained in his city of refuge until the death of the high priest. But after the death of the high priest, the man slayer shall return into the land of his possession.
੨੮ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ
29 “‘These things shall be for a statute and ordinance to you throughout your generations in all your dwellings.
੨੯ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
30 “‘Whoever kills any person, the murderer shall be slain based on the testimony of witnesses; but one witness shall not testify alone against any person so that he dies.
੩੦ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।
31 “‘Moreover you shall take no ransom for the life of a murderer who is guilty of death. He shall surely be put to death.
੩੧ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।
32 “‘You shall take no ransom for him who has fled to his city of refuge, that he may come again to dwell in the land before the death of the priest.
੩੨ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।
33 “‘So you shall not pollute the land where you live; for blood pollutes the land. No atonement can be made for the land for the blood that is shed in it, but by the blood of him who shed it.
੩੩ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।
34 You shall not defile the land which you inhabit, where I dwell; for I, the LORD, dwell amongst the children of Israel.’”
੩੪ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।

< Numbers 35 >