< 1 John 2 >
1 My little children, I write these things to you so that you may not sin. If anyone sins, we have a Counselor with the Father, Jesus Christ, the righteous.
੧ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
2 And he is the atoning sacrifice for our sins, and not for ours only, but also for the whole world.
੨ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
3 This is how we know that we know him: if we keep his commandments.
੩ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
4 One who says, “I know him,” and doesn’t keep his commandments, is a liar, and the truth isn’t in him.
੪ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।
5 But God’s love has most certainly been perfected in whoever keeps his word. This is how we know that we are in him:
੫ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
6 he who says he remains in him ought himself also to walk just like he walked.
੬ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
7 Brothers, I write no new commandment to you, but an old commandment which you had from the beginning. The old commandment is the word which you heard from the beginning.
੭ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।
8 Again, I write a new commandment to you, which is true in him and in you, because the darkness is passing away and the true light already shines.
੮ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।
9 He who says he is in the light and hates his brother is in the darkness even until now.
੯ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
10 He who loves his brother remains in the light, and there is no occasion for stumbling in him.
੧੦ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।
11 But he who hates his brother is in the darkness, and walks in the darkness, and doesn’t know where he is going, because the darkness has blinded his eyes.
੧੧ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
12 I write to you, little children, because your sins are forgiven you for his name’s sake.
੧੨ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।
13 I write to you, fathers, because you know him who is from the beginning. I write to you, young men, because you have overcome the evil one. I write to you, little children, because you know the Father.
੧੩ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
14 I have written to you, fathers, because you know him who is from the beginning. I have written to you, young men, because you are strong, and the word of God remains in you, and you have overcome the evil one.
੧੪ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
15 Don’t love the world or the things that are in the world. If anyone loves the world, the Father’s love isn’t in him.
੧੫ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
16 For all that is in the world—the lust of the flesh, the lust of the eyes, and the pride of life—isn’t the Father’s, but is the world’s.
੧੬ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
17 The world is passing away with its lusts, but he who does God’s will remains forever. (aiōn )
੧੭ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। (aiōn )
18 Little children, these are the end times, and as you heard that the Antichrist is coming, even now many antichrists have arisen. By this we know that it is the final hour.
੧੮ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।
19 They went out from us, but they didn’t belong to us; for if they had belonged to us, they would have continued with us. But they left, that they might be revealed that none of them belong to us.
੧੯ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।
20 You have an anointing from the Holy One, and you all have knowledge.
੨੦ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।
21 I have not written to you because you don’t know the truth, but because you know it, and because no lie is of the truth.
੨੧ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
22 Who is the liar but he who denies that Jesus is the Christ? This is the Antichrist, he who denies the Father and the Son.
੨੨ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
23 Whoever denies the Son doesn’t have the Father. He who confesses the Son has the Father also.
੨੩ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
24 Therefore, as for you, let that remain in you which you heard from the beginning. If that which you heard from the beginning remains in you, you also will remain in the Son, and in the Father.
੨੪ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।
25 This is the promise which he promised us, the eternal life. (aiōnios )
੨੫ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। (aiōnios )
26 These things I have written to you concerning those who would lead you astray.
੨੬ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
27 As for you, the anointing which you received from him remains in you, and you don’t need for anyone to teach you. But as his anointing teaches you concerning all things, and is true, and is no lie, and even as it taught you, you will remain in him.
੨੭ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
28 Now, little children, remain in him, that when he appears, we may have boldness and not be ashamed before him at his coming.
੨੮ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।
29 If you know that he is righteous, you know that everyone who practices righteousness has been born of him.
੨੯ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ ।