< 1 Samuel 23 >

1 David was told, “Behold, the Philistines are fighting against Keilah, and are robbing the threshing floors.”
ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।
2 Therefore David inquired of the LORD, saying, “Shall I go and strike these Philistines?” The LORD said to David, “Go strike the Philistines, and save Keilah.”
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ
3 David’s men said to him, “Behold, we are afraid here in Judah. How much more then if we go to Keilah against the armies of the Philistines?”
ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?
4 Then David inquired of the LORD yet again. The LORD answered him, and said, “Arise, go down to Keilah; for I will deliver the Philistines into your hand.”
ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।
5 David and his men went to Keilah and fought with the Philistines, and brought away their livestock, and killed them with a great slaughter. So David saved the inhabitants of Keilah.
ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ।
6 When Abiathar the son of Ahimelech fled to David to Keilah, he came down with an ephod in his hand.
ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।
7 Saul was told that David had come to Keilah. Saul said, “God has delivered him into my hand, for he is shut in by entering into a town that has gates and bars.”
ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉੱਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ।
8 Saul summoned all the people to war, to go down to Keilah to besiege David and his men.
ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।
9 David knew that Saul was devising mischief against him. He said to Abiathar the priest, “Bring the ephod here.”
ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।
10 Then David said, “O LORD, the God of Israel, your servant has surely heard that Saul seeks to come to Keilah to destroy the city for my sake.
੧੦ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।
11 Will the men of Keilah deliver me up into his hand? Will Saul come down, as your servant has heard? LORD, the God of Israel, I beg you, tell your servant.” The LORD said, “He will come down.”
੧੧ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”
12 Then David said, “Will the men of Keilah deliver me and my men into the hand of Saul?” The LORD said, “They will deliver you up.”
੧੨ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।
13 Then David and his men, who were about six hundred, arose and departed out of Keilah and went wherever they could go. Saul was told that David had escaped from Keilah; and he gave up going there.
੧੩ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ।
14 David stayed in the wilderness in the strongholds, and remained in the hill country in the wilderness of Ziph. Saul sought him every day, but God didn’t deliver him into his hand.
੧੪ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।
15 David saw that Saul had come out to seek his life. David was in the wilderness of Ziph in the woods.
੧੫ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਹੋਰੇਸ਼ ਵਿੱਚ ਸੀ।
16 Jonathan, Saul’s son, arose and went to David into the woods, and strengthened his hand in God.
੧੬ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ।
17 He said to him, “Don’t be afraid, for the hand of Saul my father won’t find you; and you will be king over Israel, and I will be next to you; and Saul my father knows that also.”
੧੭ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ।
18 They both made a covenant before the LORD. Then David stayed in the woods and Jonathan went to his house.
੧੮ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
19 Then the Ziphites came up to Saul to Gibeah, saying, “Doesn’t David hide himself with us in the strongholds in the woods, in the hill of Hachilah, which is on the south of the desert?
੧੯ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?
20 Now therefore, O king, come down. According to all the desire of your soul to come down; and our part will be to deliver him up into the king’s hand.”
੨੦ਸੋ ਹੇ ਰਾਜਾ, ਹੁਣ ਜੇਕਰ ਤੁਹਾਡੀ ਆਉਣ ਦੀ ਮਰਜ਼ੀ ਹੈ ਤਾਂ ਆ ਜਾਓ ਅਤੇ ਉਸ ਨੂੰ ਰਾਜੇ ਨੂੰ ਫੜਵਾਉਣਾ ਸਾਡਾ ਕੰਮ ਹੈ।
21 Saul said, “You are blessed by the LORD, for you have had compassion on me.
੨੧ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।
22 Please go make yet more sure, and know and see his place where his haunt is, and who has seen him there; for I have been told that he is very cunning.
੨੨ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।
23 See therefore, and take knowledge of all the lurking places where he hides himself; and come again to me with certainty, and I will go with you. It shall happen, if he is in the land, that I will search him out among all the thousands of Judah.”
੨੩ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ।
24 They arose, and went to Ziph before Saul; but David and his men were in the wilderness of Maon, in the Arabah on the south of the desert.
੨੪ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।
25 Saul and his men went to seek him. When David was told, he went down to the rock, and stayed in the wilderness of Maon. When Saul heard that, he pursued David in the wilderness of Maon.
੨੫ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।
26 Saul went on this side of the mountain, and David and his men on that side of the mountain; and David hurried to get away for fear of Saul, for Saul and his men surrounded David and his men to take them.
੨੬ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।
27 But a messenger came to Saul, saying, “Hurry and come, for the Philistines have made a raid on the land!”
੨੭ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ।
28 So Saul returned from pursuing David, and went against the Philistines. Therefore they called that place Sela Hammahlekoth.
੨੮ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ। ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ “ਰਿਹਾਈ ਦੀ ਚੱਟਾਨ” ਰੱਖਿਆ।
29 David went up from there and lived in the strongholds of En Gedi.
੨੯ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।

< 1 Samuel 23 >