< 2 Corinthians 11 >
1 I wish that you would bear with me in a little foolishness, but indeed you do bear with me.
੧ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!
2 For I am jealous over you with a godly jealousy. For I promised you in marriage to one husband, that I might present you as a pure virgin to Christ.
੨ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
3 But I am afraid that somehow, as the serpent deceived Eve in his craftiness, so your minds might be corrupted from the simplicity that is in Christ.
੩ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
4 For if he who comes preaches another Jesus whom we didn’t preach, or if you receive a different spirit which you didn’t receive, or a different “good news” which you didn’t accept, you put up with that well enough.
੪ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!
5 For I reckon that I am not at all behind the very best apostles.
੫ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।
6 But though I am unskilled in speech, yet I am not unskilled in knowledge. No, in every way we have been revealed to you in all things.
੬ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
7 Or did I commit a sin in humbling myself that you might be exalted, because I preached to you God’s Good News free of charge?
੭ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
8 I robbed other assemblies, taking wages from them that I might serve you.
੮ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।
9 When I was present with you and was in need, I wasn’t a burden on anyone, for the brothers, when they came from Macedonia, supplied the measure of my need. In everything I kept myself from being burdensome to you, and I will continue to do so.
੯ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।
10 As the truth of Christ is in me, no one will stop me from this boasting in the regions of Achaia.
੧੦ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
11 Why? Because I don’t love you? God knows.
੧੧ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
12 But what I do, that I will continue to do, that I may cut off opportunity from those who desire an opportunity, that in which they boast, they may be recognized just like us.
੧੨ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
13 For such men are false apostles, deceitful workers, masquerading as Christ’s apostles.
੧੩ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
14 And no wonder, for even Satan masquerades as an angel of light.
੧੪ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
15 It is no great thing therefore if his servants also masquerade as servants of righteousness, whose end will be according to their works.
੧੫ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
16 I say again, let no one think me foolish. But if so, yet receive me as foolish, that I also may boast a little.
੧੬ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
17 That which I speak, I don’t speak according to the Lord, but as in foolishness, in this confidence of boasting.
੧੭ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
18 Seeing that many boast after the flesh, I will also boast.
੧੮ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।
19 For you bear with the foolish gladly, being wise.
੧੯ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
20 For you bear with a man if he brings you into bondage, if he devours you, if he takes you captive, if he exalts himself, or if he strikes you on the face.
੨੦ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।
21 To my shame, I speak as though we had been weak. Yet in whatever way anyone is bold (I speak in foolishness), I am bold also.
੨੧ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
22 Are they Hebrews? So am I. Are they Israelites? So am I. Are they the offspring of Abraham? So am I.
੨੨ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।
23 Are they servants of Christ? (I speak as one beside himself.) I am more so: in labors more abundantly, in prisons more abundantly, in stripes above measure, and in deaths often.
੨੩ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
24 Five times I received forty stripes minus one from the Jews.
੨੪ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।
25 Three times I was beaten with rods. Once I was stoned. Three times I suffered shipwreck. I have been a night and a day in the deep.
੨੫ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।
26 I have been in travels often, perils of rivers, perils of robbers, perils from my countrymen, perils from the Gentiles, perils in the city, perils in the wilderness, perils in the sea, perils among false brothers;
੨੬ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,
27 in labor and travail, in watchings often, in hunger and thirst, in fastings often, and in cold and nakedness.
੨੭ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
28 Besides those things that are outside, there is that which presses on me daily: anxiety for all the assemblies.
੨੮ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
29 Who is weak, and I am not weak? Who is caused to stumble, and I don’t burn with indignation?
੨੯ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
30 If I must boast, I will boast of the things that concern my weakness.
੩੦ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
31 The God and Father of the Lord Jesus Christ, he who is blessed forever more, knows that I don’t lie. (aiōn )
੩੧ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। (aiōn )
32 In Damascus the governor under King Aretas guarded the Damascenes’ city, desiring to arrest me.
੩੨ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।
33 I was let down in a basket through a window by the wall, and escaped his hands.
੩੩ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।