< Ephesians 6 >
1 Children, obey your parents in the Lord, for this is right.
੧ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।
2 “Honor your father and mother,” which is the first commandment with a promise:
੨ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
3 “that it may be well with you, and you may live long on the earth.”
੩ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
4 You fathers, don’t provoke your children to wrath, but nurture them in the discipline and instruction of the Lord.
੪ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
5 Servants, be obedient to those who according to the flesh are your masters, with fear and trembling, in singleness of your heart, as to Christ,
੫ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।
6 not in the way of service only when eyes are on you, as men pleasers, but as servants of Christ, doing the will of God from the heart,
੬ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।
7 with good will doing service as to the Lord and not to men,
੭ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।
8 knowing that whatever good thing each one does, he will receive the same good again from the Lord, whether he is bound or free.
੮ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।
9 You masters, do the same things to them, and give up threatening, knowing that he who is both their Master and yours is in heaven, and there is no partiality with him.
੯ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!
10 Finally, be strong in the Lord and in the strength of his might.
੧੦ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
11 Put on the whole armor of God, that you may be able to stand against the wiles of the devil.
੧੧ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
12 For our wrestling is not against flesh and blood, but against the principalities, against the powers, against the world’s rulers of the darkness of this age, and against the spiritual forces of wickedness in the heavenly places. (aiōn )
੧੨ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। (aiōn )
13 Therefore put on the whole armor of God, that you may be able to withstand in the evil day, and having done all, to stand.
੧੩ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।
14 Stand therefore, having the utility belt of truth buckled around your waist, and having put on the breastplate of righteousness,
੧੪ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।
15 and having fitted your feet with the preparation of the Good News of peace,
੧੫ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
16 above all, taking up the shield of faith, with which you will be able to quench all the fiery darts of the evil one.
੧੬ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।
17 And take the helmet of salvation, and the sword of the Spirit, which is the word of God;
੧੭ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
18 with all prayer and requests, praying at all times in the Spirit, and being watchful to this end in all perseverance and requests for all the saints.
੧੮ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।
19 Pray for me, that utterance may be given to me in opening my mouth, to make known with boldness the mystery of the Good News,
੧੯ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।
20 for which I am an ambassador in chains; that in it I may speak boldly, as I ought to speak.
੨੦ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।
21 But that you also may know my affairs, how I am doing, Tychicus, the beloved brother and faithful servant in the Lord, will make known to you all things.
੨੧ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।
22 I have sent him to you for this very purpose, that you may know our state and that he may comfort your hearts.
੨੨ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।
23 Peace be to the brothers, and love with faith, from God the Father and the Lord Jesus Christ.
੨੩ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ!
24 Grace be with all those who love our Lord Jesus Christ with incorruptible love. Amen.
੨੪ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।