< Ezekiel 15 >
1 The LORD’s word came to me, saying,
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Son of man, what is the vine tree more than any tree, the vine branch which is among the trees of the forest?
੨ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
3 Will wood be taken of it to make anything? Will men take a pin of it to hang any vessel on it?
੩ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
4 Behold, it is cast into the fire for fuel; the fire has devoured both its ends, and the middle of it is burned. Is it profitable for any work?
੪ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
5 Behold, when it was whole, it was suitable for no work. How much less, when the fire has devoured it, and it has been burned, will it yet be suitable for any work?”
੫ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
6 Therefore the Lord GOD says: “As the vine wood among the trees of the forest, which I have given to the fire for fuel, so I will give the inhabitants of Jerusalem.
੬ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
7 I will set my face against them. They will go out from the fire, but the fire will still devour them. Then you will know that I am the LORD, when I set my face against them.
੭ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
8 I will make the land desolate, because they have acted unfaithfully,” says the Lord GOD.
੮ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।