< Judges 18 >
1 In those days there was no king in Israel. In those days the tribe of the Danites sought an inheritance to dwell in; for to that day, their inheritance had not fallen to them among the tribes of Israel.
੧ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।
2 The children of Dan sent five men of their family from their whole number, men of valor, from Zorah and from Eshtaol, to spy out the land and to search it. They said to them, “Go, explore the land!” They came to the hill country of Ephraim, to the house of Micah, and lodged there.
੨ਇਸ ਲਈ ਦਾਨੀਆਂ ਨੇ ਆਪਣੇ ਟੱਬਰ ਦੇ ਪੰਜ ਸੂਰਬੀਰਾਂ ਨੂੰ ਸਾਰਾਹ ਅਤੇ ਅਸ਼ਤਾਓਲ ਵਿੱਚ ਦੇਸ਼ ਦਾ ਭੇਤ ਲੈਣ ਅਤੇ ਉਸ ਦੀ ਛਾਣਬੀਣ ਕਰਨ ਲਈ ਇਹ ਕਹਿ ਕੇ ਭੇਜਿਆ, “ਜਾਓ ਅਤੇ ਦੇਸ਼ ਦੀ ਛਾਣਬੀਣ ਕਰੋ।” ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਤੱਕ ਆਏ ਤਾਂ ਉੱਥੇ ਰੁੱਕ ਗਏ।
3 When they were by the house of Micah, they knew the voice of the young man the Levite; so they went over there and said to him, “Who brought you here? What do you do in this place? What do you have here?”
੩ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
4 He said to them, “Thus and thus has Micah dealt with me, and he has hired me, and I have become his priest.”
੪ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”
5 They said to him, “Please ask counsel of God, that we may know whether our way which we go shall be prosperous.”
੫ਉਨ੍ਹਾਂ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਕੋਲੋਂ ਸਲਾਹ ਲੈ, ਤਾਂ ਜੋ ਅਸੀਂ ਜਾਣੀਏ ਕਿ ਜੋ ਯਾਤਰਾ ਅਸੀਂ ਕਰਦੇ ਹਾਂ ਉਹ ਸਾਡੇ ਲਈ ਸਫ਼ਲ ਹੋਵੇਗੀ ਜਾਂ ਨਹੀਂ।”
6 The priest said to them, “Go in peace. Your way in which you go is before the LORD.”
੬ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।”
7 Then the five men departed and came to Laish and saw the people who were there, how they lived in safety, in the way of the Sidonians, quiet and secure; for there was no one in the land possessing authority, that might put them to shame in anything, and they were far from the Sidonians, and had no dealings with anyone else.
੭ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
8 They came to their brothers at Zorah and Eshtaol; and their brothers asked them, “What do you say?”
੮ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
9 They said, “Arise, and let’s go up against them; for we have seen the land, and behold, it is very good. Do you stand still? Don’t be slothful to go and to enter in to possess the land.
੯ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
10 When you go, you will come to an unsuspecting people, and the land is large; for God has given it into your hand, a place where there is no lack of anything that is in the earth.”
੧੦ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”
11 The family of the Danites set out from Zorah and Eshtaol with six hundred men armed with weapons of war.
੧੧ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।
12 They went up and encamped in Kiriath Jearim in Judah. Therefore they call that place Mahaneh Dan to this day. Behold, it is behind Kiriath Jearim.
੧੨ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
13 They passed from there to the hill country of Ephraim, and came to the house of Micah.
੧੩ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।
14 Then the five men who went to spy out the country of Laish answered and said to their brothers, “Do you know that there is in these houses an ephod, and teraphim, and a carved image, and a molten image? Now therefore consider what you have to do.”
੧੪ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
15 They went over there and came to the house of the young Levite man, even to the house of Micah, and asked him how he was doing.
੧੫ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
16 The six hundred men armed with their weapons of war, who were of the children of Dan, stood by the entrance of the gate.
੧੬ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
17 The five men who went to spy out the land went up, and came in there, and took the engraved image, the ephod, the teraphim, and the molten image; and the priest stood by the entrance of the gate with the six hundred men armed with weapons of war.
੧੭ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
18 When these went into Micah’s house, and took the engraved image, the ephod, the teraphim, and the molten image, the priest said to them, “What are you doing?”
੧੮ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
19 They said to him, “Hold your peace, put your hand on your mouth, and go with us. Be a father and a priest to us. Is it better for you to be priest to the house of one man, or to be priest to a tribe and a family in Israel?”
੧੯ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
20 The priest’s heart was glad, and he took the ephod, the teraphim, and the engraved image, and went with the people.
੨੦ਤਦ ਪੁਰੋਹਿਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਘੜ੍ਹੀ ਹੋਈ ਮੂਰਤ ਨੂੰ ਲੈ ਕੇ ਉਨ੍ਹਾਂ ਲੋਕਾਂ ਦੇ ਨਾਲ ਚੱਲ ਪਿਆ।
21 So they turned and departed, and put the little ones, the livestock, and the goods before them.
੨੧ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।
22 When they were a good way from the house of Micah, the men who were in the houses near Micah’s house gathered together and overtook the children of Dan.
੨੨ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।
23 As they called to the children of Dan, they turned their faces, and said to Micah, “What ails you, that you come with such a company?”
੨੩ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
24 He said, “You have taken away my gods which I made, and the priest, and have gone away! What more do I have? How can you ask me, ‘What ails you?’”
੨੪ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
25 The children of Dan said to him, “Don’t let your voice be heard among us, lest angry fellows fall on you, and you lose your life, with the lives of your household.”
੨੫ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
26 The children of Dan went their way; and when Micah saw that they were too strong for him, he turned and went back to his house.
੨੬ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।
27 They took that which Micah had made, and the priest whom he had, and came to Laish, to a people quiet and unsuspecting, and struck them with the edge of the sword; then they burned the city with fire.
੨੭ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
28 There was no deliverer, because it was far from Sidon, and they had no dealings with anyone else; and it was in the valley that lies by Beth Rehob. They built the city and lived in it.
੨੮ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।
29 They called the name of the city Dan, after the name of Dan their father, who was born to Israel; however the name of the city used to be Laish.
੨੯ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ।
30 The children of Dan set up for themselves the engraved image; and Jonathan, the son of Gershom, the son of Moses, and his sons were priests to the tribe of the Danites until the day of the captivity of the land.
੩੦ਦਾਨੀਆਂ ਨੇ ਉਸ ਘੜ੍ਹੀ ਹੋਈ ਮੂਰਤ ਨੂੰ ਟਿਕਾ ਲਿਆ ਅਤੇ ਯੋਨਾਥਾਨ ਜੋ ਗੇਰਸ਼ੋਮ ਦਾ ਪੁੱਤਰ ਅਤੇ ਮਨੱਸ਼ਹ ਦਾ ਪੋਤਰਾ ਸੀ, ਉਹ ਅਤੇ ਉਸ ਦੇ ਪੁੱਤਰ, ਉਸ ਦੇਸ਼ ਦੇ ਗ਼ੁਲਾਮੀ ਵਿੱਚ ਜਾਣ ਦੇ ਦਿਨ ਤੱਕ ਦਾਨੀਆਂ ਦੇ ਪੁਰੋਹਿਤ ਬਣੇ ਰਹੇ।
31 So they set up for themselves Micah’s engraved image which he made, and it remained all the time that God’s house was in Shiloh.
੩੧ਅਤੇ ਜਦ ਤੱਕ ਪਰਮੇਸ਼ੁਰ ਦਾ ਭਵਨ ਸ਼ੀਲੋਹ ਵਿੱਚ ਰਿਹਾ, ਤਦ ਤੱਕ ਉਨ੍ਹਾਂ ਨੇ ਮੀਕਾਹ ਦੀ ਘੜ੍ਹੀ ਹੋਈ ਮੂਰਤ ਆਪਣੇ ਲਈ ਖੜੀ ਕਰਕੇ ਰੱਖੀ।