< Ruth 2 >
1 Naomi had a relative of her husband’s, a mighty man of wealth, of the family of Elimelech, and his name was Boaz.
੧ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
2 Ruth the Moabitess said to Naomi, “Let me now go to the field, and glean among the ears of grain after him in whose sight I find favor.” She said to her, “Go, my daughter.”
੨ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
3 She went, and came and gleaned in the field after the reapers; and she happened to come to the portion of the field belonging to Boaz, who was of the family of Elimelech.
੩ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
4 Behold, Boaz came from Bethlehem, and said to the reapers, “May the LORD be with you.” They answered him, “May the LORD bless you.”
੪ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
5 Then Boaz said to his servant who was set over the reapers, “Whose young lady is this?”
੫ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
6 The servant who was set over the reapers answered, “It is the Moabite lady who came back with Naomi out of the country of Moab.
੬ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
7 She said, ‘Please let me glean and gather after the reapers among the sheaves.’ So she came, and has continued even from the morning until now, except that she rested a little in the house.”
੭ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
8 Then Boaz said to Ruth, “Listen, my daughter. Don’t go to glean in another field, and don’t go from here, but stay here close to my maidens.
੮ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
9 Let your eyes be on the field that they reap, and go after them. Haven’t I commanded the young men not to touch you? When you are thirsty, go to the vessels, and drink from that which the young men have drawn.”
੯ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
10 Then she fell on her face and bowed herself to the ground, and said to him, “Why have I found favor in your sight, that you should take knowledge of me, since I am a foreigner?”
੧੦ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
11 Boaz answered her, “I have been told all about what you have done for your mother-in-law since the death of your husband, and how you have left your father, your mother, and the land of your birth, and have come to a people that you didn’t know before.
੧੧ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
12 May the LORD repay your work, and a full reward be given to you from the LORD, the God of Israel, under whose wings you have come to take refuge.”
੧੨ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
13 Then she said, “Let me find favor in your sight, my lord, because you have comforted me, and because you have spoken kindly to your servant, though I am not as one of your servants.”
੧੩ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
14 At meal time Boaz said to her, “Come here, and eat some bread, and dip your morsel in the vinegar.” She sat beside the reapers, and they passed her parched grain. She ate, was satisfied, and left some of it.
੧੪ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
15 When she had risen up to glean, Boaz commanded his young men, saying, “Let her glean even among the sheaves, and don’t reproach her.
੧੫ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
16 Also pull out some for her from the bundles, and leave it. Let her glean, and don’t rebuke her.”
੧੬ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
17 So she gleaned in the field until evening; and she beat out that which she had gleaned, and it was about an ephah of barley.
੧੭ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
18 She took it up, and went into the city. Then her mother-in-law saw what she had gleaned; and she brought out and gave to her that which she had left after she had enough.
੧੮ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
19 Her mother-in-law said to her, “Where have you gleaned today? Where have you worked? Blessed be he who noticed you.” She told her mother-in-law with whom she had worked, “The man’s name with whom I worked today is Boaz.”
੧੯ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
20 Naomi said to her daughter-in-law, “May he be blessed by the LORD, who has not abandoned his kindness to the living and to the dead.” Naomi said to her, “The man is a close relative to us, one of our near kinsmen.”
੨੦ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
21 Ruth the Moabitess said, “Yes, he said to me, ‘You shall stay close to my young men until they have finished all my harvest.’”
੨੧ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
22 Naomi said to Ruth her daughter-in-law, “It is good, my daughter, that you go out with his maidens, and that they not meet you in any other field.”
੨੨ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
23 So she stayed close to the maidens of Boaz, to glean to the end of barley harvest and of wheat harvest; and she lived with her mother-in-law.
੨੩ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।