< Proverbs 11 >
1 A false balance is an abomination to Yahweh, but accurate weights are his delight.
੧ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
2 When pride comes, then comes shame, but with humility comes wisdom.
੨ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
3 The integrity of the upright shall guide them, but the perverseness of the treacherous shall destroy them.
੩ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
4 Riches don’t profit in the day of wrath, but righteousness delivers from death.
੪ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
5 The righteousness of the blameless will direct his way, but the wicked shall fall by his own wickedness.
੫ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
6 The righteousness of the upright shall deliver them, but the unfaithful will be trapped by evil desires.
੬ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7 When a wicked man dies, hope perishes, and expectation of power comes to nothing.
੭ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8 A righteous person is delivered out of trouble, and the wicked takes his place.
੮ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9 With his mouth the godless man destroys his neighbor, but the righteous will be delivered through knowledge.
੯ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10 When it goes well with the righteous, the city rejoices. When the wicked perish, there is shouting.
੧੦ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11 By the blessing of the upright, the city is exalted, but it is overthrown by the mouth of the wicked.
੧੧ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12 One who despises his neighbor is void of wisdom, but a man of understanding holds his peace.
੧੨ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13 One who brings gossip betrays a confidence, but one who is of a trustworthy spirit is one who keeps a secret.
੧੩ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14 Where there is no wise guidance, the nation falls, but in the multitude of counselors there is victory.
੧੪ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
15 He who is collateral for a stranger will suffer for it, but he who refuses pledges of collateral is secure.
੧੫ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16 A gracious woman obtains honor, but violent men obtain riches.
੧੬ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17 The merciful man does good to his own soul, but he who is cruel troubles his own flesh.
੧੭ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18 Wicked people earn deceitful wages, but one who sows righteousness reaps a sure reward.
੧੮ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
19 He who is truly righteous gets life. He who pursues evil gets death.
੧੯ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
20 Those who are perverse in heart are an abomination to Yahweh, but those whose ways are blameless are his delight.
੨੦ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21 Most certainly, the evil man will not be unpunished, but the offspring of the righteous will be delivered.
੨੧ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22 Like a gold ring in a pig’s snout, is a beautiful woman who lacks discretion.
੨੨ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23 The desire of the righteous is only good. The expectation of the wicked is wrath.
੨੩ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24 There is one who scatters, and increases yet more. There is one who withholds more than is appropriate, but gains poverty.
੨੪ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25 The liberal soul shall be made fat. He who waters shall be watered also himself.
੨੫ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
26 People curse someone who withholds grain, but blessing will be on the head of him who sells it.
੨੬ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
27 He who diligently seeks good seeks favor, but he who searches after evil, it shall come to him.
੨੭ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
28 He who trusts in his riches will fall, but the righteous shall flourish as the green leaf.
੨੮ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
29 He who troubles his own house shall inherit the wind. The foolish shall be servant to the wise of heart.
੨੯ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
30 The fruit of the righteous is a tree of life. He who is wise wins souls.
੩੦ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
31 Behold, the righteous shall be repaid in the earth, how much more the wicked and the sinner!
੩੧ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!