< Psalms 66 >

1 For the Chief Musician. A song. A Psalm. Make a joyful shout to God, all the earth!
ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
2 Sing to the glory of his name! Offer glory and praise!
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!
3 Tell God, “How awesome are your deeds! Through the greatness of your power, your enemies submit themselves to you.
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4 All the earth will worship you, and will sing to you; they will sing to your name.” (Selah)
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
5 Come, and see God’s deeds— awesome work on behalf of the children of men.
ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
6 He turned the sea into dry land. They went through the river on foot. There, we rejoiced in him.
ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7 He rules by his might forever. His eyes watch the nations. Don’t let the rebellious rise up against him. (Selah)
ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
8 Praise our God, you peoples! Make the sound of his praise heard,
ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9 who preserves our life among the living, and doesn’t allow our feet to be moved.
ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10 For you, God, have tested us. You have refined us, as silver is refined.
੧੦ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11 You brought us into prison. You laid a burden on our backs.
੧੧ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12 You allowed men to ride over our heads. We went through fire and through water, but you brought us to the place of abundance.
੧੨ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
13 I will come into your temple with burnt offerings. I will pay my vows to you,
੧੩ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14 which my lips promised, and my mouth spoke, when I was in distress.
੧੪ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨਿਆ।
15 I will offer to you burnt offerings of fat animals, with the offering of rams, I will offer bulls with goats. (Selah)
੧੫ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
16 Come and hear, all you who fear God. I will declare what he has done for my soul.
੧੬ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17 I cried to him with my mouth. He was extolled with my tongue.
੧੭ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18 If I cherished sin in my heart, the Lord wouldn’t have listened.
੧੮ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
19 But most certainly, God has listened. He has heard the voice of my prayer.
੧੯ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20 Blessed be God, who has not turned away my prayer, nor his loving kindness from me.
੨੦ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।

< Psalms 66 >