< 1 Samuel 2 >
1 Hannah prayed, and said, “My heart exults in the LORD! My horn is exalted in the LORD. My mouth is enlarged over my enemies, because I rejoice in your salvation.
੧ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
2 There is no one as holy as the LORD, for there is no one besides you, nor is there any rock like our God.
੨ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
3 “Don’t keep talking so exceedingly proudly. Don’t let arrogance come out of your mouth, for the LORD is a God of knowledge. By him actions are weighed.
੩ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।
4 “The bows of the mighty men are broken. Those who stumbled are armed with strength.
੪ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।
5 Those who were full have hired themselves out for bread. Those who were hungry are satisfied. Yes, the barren has borne seven. She who has many children languishes.
੫ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।
6 “The LORD kills and makes alive. He brings down to Sheol and brings up. (Sheol )
੬ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol )
7 The LORD makes poor and makes rich. He brings low, he also lifts up.
੭ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।
8 He raises up the poor out of the dust. He lifts up the needy from the dunghill to make them sit with princes and inherit the throne of glory. For the pillars of the earth are the LORD’s. He has set the world on them.
੮ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
9 He will keep the feet of his holy ones, but the wicked will be put to silence in darkness; for no man will prevail by strength.
੯ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।
10 Those who strive with the LORD shall be broken to pieces. He will thunder against them in the sky. “The LORD will judge the ends of the earth. He will give strength to his king, and exalt the horn of his anointed.”
੧੦ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।
11 Elkanah went to Ramah to his house. The child served the LORD before Eli the priest.
੧੧ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।
12 Now the sons of Eli were wicked men. They didn’t know the LORD.
੧੨ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।
13 The custom of the priests with the people was that when anyone offered a sacrifice, the priest’s servant came while the meat was boiling, with a fork of three teeth in his hand;
੧੩ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ
14 and he stabbed it into the pan, or kettle, or cauldron, or pot. The priest took all that the fork brought up for himself. They did this to all the Israelites who came there to Shiloh.
੧੪ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ।
15 Yes, before they burnt the fat, the priest’s servant came, and said to the man who sacrificed, “Give meat to roast for the priest; for he will not accept boiled meat from you, but raw.”
੧੫ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।
16 If the man said to him, “Let the fat be burnt first, and then take as much as your soul desires;” then he would say, “No, but you shall give it to me now; and if not, I will take it by force.”
੧੬ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!
17 The sin of the young men was very great before the LORD; for the men despised the LORD’s offering.
੧੭ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।
18 But Samuel ministered before the LORD, being a child, clothed with a linen ephod.
੧੮ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।
19 Moreover his mother made him a little robe, and brought it to him from year to year when she came up with her husband to offer the yearly sacrifice.
੧੯ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
20 Eli blessed Elkanah and his wife, and said, “May the LORD give you offspring from this woman for the petition which was asked of the LORD.” Then they went to their own home.
੨੦ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ
21 The LORD visited Hannah, and she conceived and bore three sons and two daughters. The child Samuel grew before the LORD.
੨੧ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।
22 Now Eli was very old; and he heard all that his sons did to all Israel, and how that they slept with the women who served at the door of the Tent of Meeting.
੨੨ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।
23 He said to them, “Why do you do such things? For I hear of your evil dealings from all these people.
੨੩ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,
24 No, my sons; for it is not a good report that I hear! You make the LORD’s people disobey.
੨੪ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।
25 If one man sins against another, God will judge him; but if a man sins against the LORD, who will intercede for him?” Notwithstanding, they didn’t listen to the voice of their father, because the LORD intended to kill them.
੨੫ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।
26 The child Samuel grew on, and increased in favour both with the LORD and also with men.
੨੬ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।
27 A man of God came to Eli and said to him, “The LORD says, ‘Did I reveal myself to the house of your father when they were in Egypt in bondage to Pharaoh’s house?
੨੭ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?
28 Didn’t I choose him out of all the tribes of Israel to be my priest, to go up to my altar, to burn incense, to wear an ephod before me? Didn’t I give to the house of your father all the offerings of the children of Israel made by fire?
੨੮ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?
29 Why do you kick at my sacrifice and at my offering, which I have commanded in my habitation, and honour your sons above me, to make yourselves fat with the best of all the offerings of Israel my people?’
੨੯ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?
30 “Therefore the LORD, the God of Israel, says, ‘I said indeed that your house and the house of your father should walk before me forever.’ But now the LORD says, ‘Far be it from me; for those who honour me I will honour, and those who despise me will be cursed.
੩੦ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।
31 Behold, the days come that I will cut off your arm and the arm of your father’s house, that there will not be an old man in your house.
੩੧ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।
32 You will see the affliction of my habitation, in all the wealth which I will give Israel. There shall not be an old man in your house forever.
੩੨ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ।
33 The man of yours whom I don’t cut off from my altar will consume your eyes and grieve your heart. All the increase of your house will die in the flower of their age.
੩੩ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।
34 This will be the sign to you that will come on your two sons, on Hophni and Phinehas: in one day they will both die.
੩੪ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।
35 I will raise up a faithful priest for myself who will do according to that which is in my heart and in my mind. I will build him a sure house. He will walk before my anointed forever.
੩੫ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।
36 It will happen that everyone who is left in your house will come and bow down to him for a piece of silver and a loaf of bread, and will say, “Please put me into one of the priests’ offices, that I may eat a morsel of bread.”’”
੩੬ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।