< 2 Peter 2 >
1 But there were indeed false prophets among the people of old, as there will be also among you false teachers, who will privately introduce pernicious heresies, denying even the Lord that bought them, and bringing upon themselves swift destruction,
੧ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
2 And many will follow their pernicious tenets, on whose account the way of truth will be reproached:
੨ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।
3 and by artful speeches they will make sale of you for gain. Whose judgement is long since hastening, and their destruction doth not slumber.
੩ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
4 For if God spared not the angels that sinned, but cast them down to hell, and delivered them into chains of darkness, to be reserved unto judgement; and if He spared not the old world, (Tartaroō )
੪ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō )
5 (but preserved Noah an eighth person, a preacher of righteousness, ) bringing a deluge upon the world of the ungodly;
੫ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।
6 and reducing the cities of Sodom and Gomorrha to ashes, condemned them to destruction, making them an example to those that should afterwards be impious;
੬ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
7 and delivered righteous Lot grieved at the lewd conversation of the wicked:
੭ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।
8 (for that good man by seeing and hearing their crimes, when he dwelt among them, tormented his righteous soul from day to day with their
੮(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
9 iniquitous deeds) then the Lord knoweth how to deliver the pious from temptation, and to reserve the wicked to the day of judgement to be punished:
੯ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
10 especially those who walk after the flesh in the lust of uncleanness, and despise authority; who, being audacious and self-willed, are not afraid to speak evil of dignities:
੧੦ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
11 whereas angels, who are greater in strength and power, bring not a reviling accusation against them before the Lord.
੧੧ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
12 But these men, like brute beasts naturally produced to be taken and destroyed, speaking evil of things which they do not understand, shall perish by their own corruption; receiving the reward of their unrighteousness:
੧੨ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
13 who account it a pleasure to riot even in the day; spots and disgraces; revelling in their frauds, while they partake of your feasts:
੧੩ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
14 having eyes full of adultery, and which cannot be restrained from sin: ensnaring unstable souls, and having a heart practised in rapine; cursed people:
੧੪ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
15 who have forsaken the right way, and are gone astray, having followed the way of Balaam the son of Bosor, who loved the wages of iniquity;
੧੫ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
16 but was reproved for his transgression: for a dumb beast speaking with the voice of a man checked the madness of the prophet.
੧੬ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
17 These are wells without water, clouds driven by a storm, for whom thick darkness is reserved for ever. ()
੧੭ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
18 For when they speak swelling words of vanity, they ensnare in the lusts of the flesh, through their lasciviousness, those who had indeed withdrawn from such as deal in error;
੧੮ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।
19 promising them liberty, while they themselves are the slaves of corruption: for by whom any one is vanquished, by him he is also enslaved.
੧੯ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।
20 For if, after they had escaped the pollutions of the world, through the knowledge of the Lord and Saviour Jesus Christ, they are again entangled and vanquished by them, their last state is worse than the first;
੨੦ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।
21 for it had been better for them not to have known the way of righteousness, than when they knew it, to turn from the holy commandment delivered to them.
੨੧ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
22 But it is happened to them according to the true proverb, The dog is returned to his own vomit, and, The swine that was washed to her wallowing in the mire.
੨੨ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।