< Acts 12 >

1 About that time Herod the king exerted his power to distress some of the church.
ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।
2 And he cut off James, the brother of John, with the sword.
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
3 And seeing that it was pleasing to the Jews, he proceeded to apprehend Peter also, (in the days of unleavened bread: )
ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
4 whom he seized and put into prison, delivering him to four quaternions of soldiers to guard him; intending, after the passover, to bring him out to the people.
ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5 Peter was therefore kept in custody: but incessant prayer was made to God for him by the church.
ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 And when Herod was about to bring him forth, that very night Peter was sleeping between two soldiers, bound with two chains: and the guards at the door watched the prison.
ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 And behold an angel of the Lord stood by him, and a light shone in the room; and smiting Peter on the side, he waked him, and said, Rise up quickly. And his chains fell off from his hands.
ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 And the angel said unto him, Gird thyself and tie on thy sandals: and he did so. And he saith unto him, Throw thy garment round thee, and follow me.
ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9 So he went out and followed him; and he did not know, that what was done by the angel was real, but thought he saw a vision.
ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
10 And passing through the first and second guard, they came to the iron gate, that leadeth into the city, which of its own accord opened to them: and they went out and passed on through one street; and then the angel departed from him.
੧੦ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।
11 And Peter being come to himself said, Now I know truly, that the Lord hath sent his angel and hath delivered me from the hand of Herod, and from all the expectation of the people of the Jews.
੧੧ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!
12 And considering with himself, he came to the house of Mary the mother of John, who was sirnamed Mark, where many were gathered together and praying.
੧੨ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
13 And when Peter knocked at the door of the porch, a servant named Rhoda came to ask who was there.
੧੩ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
14 And knowing Peter's voice, through excess of joy she did not open the door, but ran in and told them, that Peter was standing at the door.
੧੪ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
15 And they said to her, Thou art mad: but she confidently affirmed that it was so. Then said they, It is his angel.
੧੫ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
16 But Peter continued knocking; and when they opened the door, they saw him, and were astonished.
੧੬ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
17 But he made a sign to them with his hand to be silent, and related to them, how the Lord had brought him out of the prison. And he said, Go, tell these things to James and to the other brethren. And he departed and went to another place.
੧੭ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।
18 Now as soon as it was day, there was no small disturbance among the soldiers, what was become of Peter.
੧੮ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
19 And Herod searching for him, and not finding him, brought the keepers to a trial, and ordered them to be executed. Then he went down from Judea to Cesarea, and abode there.
੧੯ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।
20 And Herod was going to make war upon the Tyrians and Sidonians: but they came to him with one consent, and making interest with Blastus the king's chamberlain, they sued for peace; because their territory was supplied with provision by the king's country.
੨੦ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
21 And upon a set day, Herod arrayed in his royal robes, and sitting upon his throne, made an oration to them.
੨੧ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
22 And the people gave a shout, saying, It is the voice of a god, and not of a man:
੨੨ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
23 but immediately an angel of the Lord smote him, because he gave not God the glory: and being devoured by worms he died.
੨੩ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
24 But the word of God grew and was multiplied.
੨੪ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
25 And Barnabas and Saul returned from Jerusalem, when they had fulfilled their charge, taking along with them John who was sirnamed Mark.
੨੫ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।

< Acts 12 >