< Acts 16 >
1 Then he came to Derbe and Lystra: and behold there was a certain disciple there, named Timothy, the son of a believing Jewess, but of a Grecian father.
੧ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ । ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
2 Who was well spoken of by the brethren at Lystra and Iconium:
੨ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।
3 wherefore Paul was desirous that he should go forth with him, and took and circumcised him because of the Jews that were in those parts; for they all knew that his father was a Greek.
੩ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
4 And as they passed through the cities, they delivered to them the decrees that had been made by the apostles and elders at Jerusalem.
੪ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।
5 And so the churches were established in the faith, and increased in number daily.
੫ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
6 And when they had passed through Phrygia and Galatia, being forbidden by the holy Spirit to preach the word in Asia, they came to Mysia, and endeavoured to go to Bithynia:
੬ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
7 but the Spirit suffered them not.
੭ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8 So they passed by Mysia, and came down to Troas.
੮ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
9 And Paul saw a vision in the night, There stood a certain man of Macedonia, intreating him and saying, Come over into Macedonia and help us.
੯ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10 And as soon as he had seen the vision, immediately we endeavoured to depart into Macedonia, concluding that the Lord called us to preach the gospel to them.
੧੦ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
11 Therefore we set sail from Troas, and came in a direct course to Samothracia, and the day following to Neapolis;
੧੧ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12 and from thence to Philippi, which is the chief city of that part of Macedonia, and a Roman colony. And we staid some time in this city.
੧੨ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13 And on the sabbath-day we went out of the city to a river-side, where there used to be prayer: and we sat down and preached to the women that resorted thither.
੧੩ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14 And a certain woman named Lydia, a purple-seller of the city of Thyatira, who worshipped God, heard us: whose heart the Lord opened to attend to the things that were spoken by Paul.
੧੪ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
15 And when she was baptized and her family, she requested us, saying, If ye have judged me to be faithful to the Lord, come into my house, and lodge there. And she constrained us.
੧੫ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
16 Now as we were going to the place of prayer, there met us a young woman that had a spirit of divination, who brought her masters much gain by soothsaying.
੧੬ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
17 She following Paul and us, cried out, saying, These men are the servants of the most high God, who shew us the way of salvation.
੧੭ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
18 And this she did for many days. But Paul being grieved, turned and said to the spirit, I command thee in the name of Jesus Christ to come out of her.
੧੮ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
19 And he came out that instant. And when her masters saw, that the hope of their gain was gone, they seized on Paul and Silas, and dragged them into the court to the magistrates.
੧੯ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
20 And when they brought them to the governors, they said, These men cause great disturbance in our city, for they are Jews, and teach customs,
੨੦ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21 which it is not lawful for us to receive, nor practise, who are Romans.
੨੧ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
22 And the populace rose up together against them: and the officers stripped off their clothes, and ordered them to be scourged.
੨੨ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
23 And when they had given them many stripes, they cast them into prison, charging the jailor to keep them safely.
੨੩ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!
24 Who having received such a charge, thrust them into the inner prison and fastened their feet in the stocks.
੨੪ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।
25 Now in the middle of the night Paul and Silas were praying and singing praises to God, and the prisoners heard them.
੨੫ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
26 And on a sudden there was a great earthquake, so that the foundations of the prison were shaken; and immediately all the doors were opened, and every one's bonds were loosed.
੨੬ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
27 The jailor waking, and seeing the prison-doors open, drew his sword and was going to kill himself, thinking that the prisoners were fled.
੨੭ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
28 But Paul cried with a loud voice, saying, Do thyself no harm: for we are all here.
੨੮ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
29 Then he called for lights, and sprang in, and being in a tremor fell down before Paul and Silas:
੨੯ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
30 and bringing them out, he said, Sirs, what must I do to be saved?
੩੦ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
31 And they said, Believe on the Lord Jesus Christ, and thou shalt be saved, and thine house.
੩੧ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
32 And they spake unto him the word of the Lord, and to all in his family.
੩੨ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।
33 And he took them at that very time of the night, and bathed their stripes: and was baptized, he and all his immediately after.
੩੩ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
34 And he brought them into his house, and spread a table for them, and rejoiced, believing in God with all his household.
੩੪ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
35 And when it was the day the governors sent the serjeants, saying, Let those men go.
੩੫ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
36 And the jailor told these words to Paul, saying, the governors have sent orders, that you should be discharged; now therefore depart, and go in peace.
੩੬ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।
37 But Paul said unto them, They have publicly beaten us, uncondemned, and Romans, and cast us into prison, and do they now turn us out privately? No verily, let them come themselves and fetch us out.
੩੭ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
38 And the serjeants reported these words to the governors: and they were afraid when they heard that they were Romans.
੩੮ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।
39 And they came and intreated them, and when they had brought them out, they desired them to leave the city.
੩੯ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।
40 And when they were come out of the prison, they went into the house of Lydia: and seeing the brethren, they comforted them, and departed.
੪੦ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।