< Luke 2 >
1 Now in those days an edict was published by Augustus Cesar, that all the world should be enrolled or taxed,
੧ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
2 (this tax was first levied when Cyrenius was governor of Syria) and they all went to be enrolled,
੨ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।
3 every one to his own city:
੩ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
4 so Joseph also went up from Galilee, out of the city of Nazareth, into Judea to the city of David, which is called Bethlehem (because he
੪ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
5 was of the house and line of David) to be enrolled with Mary his espoused wife, who was big with child.
੫ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
6 And while they were there, the days of her delivery were fulfilled,
੬ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
7 and she brought forth her son, the first-born, and wrapped him in swaddling cloths, and laid him in a manger; because there was no room for them in the inn.
੭ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
8 And there were in the same country shepherds out in the fields, keeping watch over their flock by night: and lo,
੮ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
9 an angel of the Lord stood over them, and the glory of the Lord shone round them, and they were greatly terrified:
੯ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10 and the angel said to them, Be not affrighted; for behold I bring you good tidings of great joy which shall be to all people,
੧੦ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11 that this day is born, in the city of David, your Saviour Christ the Lord.
੧੧ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12 And this shall be a sign to you, Ye shall find the child wrapped in swaddling bands lying in a manger.
੧੨ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13 And on a sudden there was with the angel a multitude of the heavenly host,
੧੩ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ ।
14 praising God, and saying, Glory to God in the highest, and on earth peace, good-will towards men.
੧੪ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15 And when the angels went from them into heaven, the shepherds said to one another, Let us go to Bethlehem, and see this which hath been told us, which the Lord hath made known unto us.
੧੫ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16 And they came with speed, and found both Mary and Joseph, and the child lying in the manger:
੧੬ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17 and when they had seen it, they divulged what had been told them concerning this child:
੧੭ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18 and all that heard it, were amazed at the things which were related to them by the shepherds.
੧੮ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19 But Mary treasured up all these words, pondering them in her heart.
੧੯ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20 And the shepherds returned glorifying and praising God for all the things which they had heard and seen, according as it had been told unto them.
੨੦ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21 And when eight days were fulfilled for the circumcising of the child, his name was called JESUS, having been so called by the angel before He was conceived in the womb.
੨੧ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22 And when the days of her purification according to the law of Moses were fulfilled, they brought Him to Jerusalem to present Him before the Lord:
੨੨ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23 (as it is written in the law of the Lord, That every male that openeth the womb shall be called holy to the Lord: ) and to offer a sacrifice,
੨੩ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24 according to what is required in the law of the Lord, a pair of turtle-doves or two young pigeons.
੨੪ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
25 And there was a man at Jerusalem, whose name was Simeon, and he was a just and a religious man, who expected the consolation of Israel; and the holy Spirit was upon him.
੨੫ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
26 And it was revealed to him by the holy Spirit, that he should not die before he had seen the Anointed of the Lord.
੨੬ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
27 And he came by the influence of the Spirit into the temple, as his parents brought in the child Jesus to do concerning Him according to the custom of the law:
੨੭ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
28 and he took Him into his arms,
੨੮ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
29 and blessed God, and said, "Now, Lord, thou dismissest thy servant in peace, according to thy word;
੨੯ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
30 for mine eyes have seen thy salvation, which thou hast provided in the sight of all people,
੩੦ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
31 a light for the enlightening of the Gentiles,
੩੧ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
32 and the glory of thy people Israel."
੩੨ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
33 And Joseph and his mother were amazed at the things that were spoken concerning Him.
੩੩ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।
34 And Simeon blessed them, and said to Mary his mother, Behold, this child is appointed for the fall and rising again of many in Israel, and for a sign which shall be spoken against,
੩੪ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
35 (and a sword shall pierce through thy own soul also) that the thoughts of many hearts may be discovered.
੩੫ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
36 And there was one Anna, a prophetess, the daughter of Phanuel, of the tribe of Aser; who was of a great age, having lived with a husband seven years from her first marrying,
੩੬ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
37 and had been a widow about eighty four years; who departed not from the temple; serving God with fastings and prayers night and day.
੩੭ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
38 And coming in at the very same time, gave thanks unto the Lord, and spake of Him to all that were looking for redemption in Jerusalem.
੩੮ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
39 And when they had performed all things according to the law of the Lord, they returned into Galilee, to their own city Nazareth.
੩੯ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
40 And the child grew, and became strong in spirit, being filled with wisdom; and the grace of God was upon Him.
੪੦ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
41 Now his parents went every year to Jerusalem at the feast of the passover:
੪੧ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।
42 and when He was twelve years old, going up to Jerusalem, as usual at the feast, and having finished the time,
੪੨ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।
43 when they returned, the child Jesus stayed behind in Jerusalem: and Joseph and his mother did not know it;
੪੩ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
44 but supposing Him to be in the company, went a day's journey, and then sought for Him among their kindred and acquaintance:
੪੪ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।
45 and not finding Him they returned to Jerusalem seeking for Him:
੪੫ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।
46 and after three days they found Him in the temple, sitting in the midst of the doctors, attending to them and asking them questions.
੪੬ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
47 And all that heard Him were astonished at his understanding and his answers.
੪੭ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।
48 And when they saw Him, they were amazed. And his mother said to Him, Son, why didst thou deal thus with us? behold, thy father and I with grief have been seeking for thee.
੪੮ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
49 And He said to them, Why did ye so seek me? Did not ye know that I ought to be in my Father's house?
੪੯ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
50 but they did not understand the word which He spake to them.
੫੦ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।
51 Then He went down with them, and came to Nazareth, and was subject to them. And his mother kept all these sayings in her heart.
੫੧ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
52 And Jesus increased in wisdom and stature, and in favor with God and men.
੫੨ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।