< Mark 5 >
1 And they came to the other side of the sea, into the country of the Gadarenes.
੧ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।
2 And when He was come out of the ship, immediately there met Him from the tombs,
੨ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।
3 a man with an impure spirit, who kept among the tombs; and no one could bind him, not even with chains:
੩ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।
4 for he had often been bound with fetters and chains, and the chains had been pulled asunder by him, and the fetters broken; and no man could tame him:
੪ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
5 and he was always night and day upon the hills and among the sepulchres bawling, and gashing himself with stones.
੫ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
6 But when he saw Jesus afar off, he ran and worshipped Him,
੬ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।
7 and crying out with a loud voice said, Jesus thou Son of the most high God, what have I to do with thee? I adjure thee by God, that thou wouldst not torment me:
੭ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
8 (for He said to him, Thou impure spirit, come out of the man.)
੮ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!
9 And He asked him, What is thy name? And he answered, saying, My name is Legion: for we are many.
੯ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
10 And he earnestly intreated Him, that He would not send them out of that country.
੧੦ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
11 Now there was a great herd of swine feeding upon the mountains:
੧੧ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
12 and all the demons intreated Him, saying, Send us to the swine, that we may enter into them.
੧੨ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
13 And immediately Jesus permitted them: and the impure spirits went out of the man, and entered into the swine; and the herd (which were about two thousand, ) ran violently down a precipice into the sea, and were suffocated.
੧੩ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
14 And they that were feeding the swine fled, and told it in the city, and in the country. And they went out to see what was done:
੧੪ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
15 and they come to Jesus, and see the demoniac, who had been possessed by the legion, sitting and clothed, and in his right mind; and they were afraid.
੧੫ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16 And when those that saw it told them what had happened to the demoniac,
੧੬ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
17 and concerning the swine, they intreated Him to depart from their borders.
੧੭ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
18 And as He went into the ship, the demoniac intreated Him that he might be with Him:
੧੮ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
19 but Jesus did not permit him; but saith to him, Go home to thy friends, and tell them how great things the Lord hath done for thee, and hath had compassion on thee:
੧੯ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
20 and he departed, and published in Decapolis, how great things Jesus had done for him, and they were all amazed.
੨੦ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
21 And when Jesus passed over again in the ship to the other side, a great multitude was gathered unto Him, nigh unto the sea.
੨੧ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
22 And behold, there cometh one of the rulers of the synagogue, named Jairus; and as soon as he saw Him, he fell at his feet,
੨੨ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
23 and earnestly intreated Him, saying, My little daughter is at the point of death, I beseech thee that thou wouldst come and lay thy hands on her, that she may be healed, and she will live.
੨੩ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
24 So Jesus went with him, and a great multitude followed Him, and pressed about Him.
੨੪ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25 And a woman who had been in a flux twelve years,
੨੫ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
26 and had suffered a great deal from many physicians, and spent all that she had, and received no benefit, but rather grew worse,
੨੬ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
27 when she heard of Jesus, came behind Him in the croud, and touched his garment; for she said,
੨੭ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
28 If I can but touch his clothes, I shall be cured.
੨੮ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
29 And immediately the fountain of her blood was dried up; and she felt within herself that she was healed of the disorder.
੨੯ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
30 And immediately Jesus, knowing in Himself that power was gone out of Him, turned about in the croud and said, Who touched my clothes?
੩੦ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
31 And his disciples said unto Him, Thou seest the multitude crouding about thee, and dost thou ask, Who touched me?
੩੧ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?
32 and He looked round about to see who had done it.
੩੨ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ।
33 But the woman being afraid and trembling, as knowing what had been done in her, came and prostrated herself to Him, and told Him all the truth:
੩੩ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
34 and He said to her, Daughter, thy faith has saved thee; go in peace, and be healed of thy disorder.
੩੪ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
35 While He was yet speaking, there came some from the ruler of the synagogue's house, saying, Thy daughter is dead, why dost thou trouble the Master any more?
੩੫ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
36 But Jesus hearing the word that was spoken, immediately saith to the ruler of the synagogue, Fear not, only believe:
੩੬ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
37 and He suffered none to go along with Him, but Peter, and James, and John the brother of James.
੩੭ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।
38 And He cometh to the house of the ruler of the synagogue, and seeth a tumult, people weeping and lamenting greatly:
੩੮ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।
39 and when He was come in, He saith unto them, Why do ye take on thus and weep? the child is not dead, but asleep.
੩੯ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।
40 And they laughed at Him: but when He had turned them all out, He taketh the father, and the mother of the child, and those three that were with Him, and goes in where the child was laid:
੪੦ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।
41 and taking hold of her hand, He saith unto her, Talitha, cumi, which is, being interpreted, Damsel, (I say unto thee) arise:
੪੧ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
42 and immediately the damsel rose up and walked; for she was twelve years old; and they were struck with great astonishment.
੪੨ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
43 And He strictly charged them, that no one should know it: and bid them give her something to eat.
੪੩ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।