< Matthew 14 >

1 At that time Herod the tetrarch heard the fame of Jesus,
ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।
2 and said to his servants, This is John the baptist, he is certainly risen from the dead, and therefore miraculous things are done by him:
ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!
3 for Herod had apprehended John, and bound him, and put him in prison for the sake of Herodias, his brother Philip's wife;
ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
4 for John said to Him, It is not lawful for thee to have her: and he would have put him to death,
ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ।
5 but that he was afraid of the people; for they esteemed him as a prophet.
ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।
6 But when Herod's birth-day was kept, the daughter of Herodias danced before them, and pleased Herod, so
ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।
7 that he promised her with an oath to give her whatever she would ask:
ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ।
8 and she, being before instructed by her mother, said, Give me here in a dish the head of John the baptist:
ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।
9 at which the king was distressed, but because of his oath, and of those who sat at table with him, he ordered it to be given her;
ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।
10 and he sent and beheaded John in the prison,
੧੦ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ।
11 and his head was brought in a dish, and given to the young princess, who carried it to her mother:
੧੧ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ।
12 and his disciples came and took up the body and buried it, and then went and told Jesus.
੧੨ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।
13 And when Jesus heard it, He departed from thence in a ship to a solitary place of retirement: but the people hearing where He was followed Him on foot from the cities:
੧੩ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
14 and when Jesus came out of the ship, He saw a great multitude, and was moved with compassion toward them; and He healed their sick.
੧੪ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।
15 Now when it was evening his disciples came to Him and said, This is a desert place, and meal-time is now past; dismiss the people, that they may go away to the towns, and buy themselves victuals.
੧੫ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।
16 But Jesus said to them, they have no need to go away, do ye give them something to eat.
੧੬ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।
17 And they said, we have nothing here but five loaves and two fishes:
੧੭ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
18 and He said, bring them hither to me.
੧੮ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।
19 And having ordered the multitudes to sit down upon the grass, and taken the five loaves and the two fishes, He looked up to heaven and blessed them; and He brake the loaves and gave them to the disciples, and the disciples to the people: and they did all eat, and were satisfied;
੧੯ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
20 and they took up what was left even of fragments twelve baskets full.
੨੦ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।
21 Now they that had eaten were about five thousand men, besides women and children.
੨੧ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
22 And presently after Jesus obliged the disciples to get into the ship, and to go before Him to the other side, while He dismissed the multitudes:
੨੨ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
23 and when He had dismissed them, He went up to a hill in private to pray.
੨੩ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।
24 And in the evening He was there alone. Now the ship was by this time in the midst of the sea, and violently tossed by the waves; for the wind was contrary:
੨੪ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ।
25 but in the fourth watch of the night Jesus came to them walking on the sea:
੨੫ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।
26 and when the disciples saw Him walking on the sea, they were affrighted and said, It is an apparition;
੨੬ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।
27 and they cried out for fear: but Jesus immediately spake to them, saying, Take courage, it is I, be not afraid.
੨੭ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।
28 Then Peter answered Him and said, Lord, if it be thou, command me to come unto thee upon the waters.
੨੮ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।
29 And He said, Come.
੨੯ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
30 And Peter went down from the ship and walked upon the waters to go to Jesus: but seeing the wind boisterous, he was afraid, and beginning to sink cried out, Lord, save me.
੩੦ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!
31 And Jesus, immediately stretching forth his hand, laid hold of him, and saith to him, O man of little faith, wherefore didst thou doubt?
੩੧ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?
32 So they got into the ship, and the wind ceased.
੩੨ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ।
33 Then they that were in the ship came and worshipped Him, saying, Thou art indeed the Son of God.
੩੩ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
34 And they passed over and came into the country of Gennesaret.
੩੪ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
35 And the men of that place getting knowledge of Him, sent into all that country about; and they brought to Him all that were ill;
੩੫ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ।
36 and intreated Him that they might but touch the border of his garment; and as many as touched Him were made perfectly well.
੩੬ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।

< Matthew 14 >