< Acts 20 >
1 And aftir the noise ceesside, Poul clepide the disciplis, and monestide hem, and seide fare wel; and he wente forth, to go in to Macedonye.
੧ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
2 And whanne he hadde walkid bi tho coostis, and hadde monestid hem bi many wordis, he cam to Greece.
੨ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।
3 Where whanne he hadde be thre monethis, the Jewis leiden aspies for hym, that was to saile in to Sirie; and he hadde counsel to turne ayen bi Macedonye.
੩ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।
4 And Sosipater of Pirri Boroense folowide hym; of Thessolonycenses, Astirak, and Secoundus, and Gayus Derbeus, and Tymothe; and Asians, Titicus and Trofimus.
੪ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
5 These for thei wenten bifore, aboden vs at Troade.
੫ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।
6 For we schippiden aftir the daies of therf looues fro Filippis, and cam to hem at Troade in fyue daies, where we dwelten seuene daies.
੬ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
7 And in the first dai of the woke, whanne we camen to breke breed, Poul disputide with hem, and schulde go forth in the morew;
੭ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
8 and he drow along the sermoun til in to mydnyyt. And many laumpes weren in the soler, where we weren gaderyd togidir.
੮ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
9 And a yong man, Euticus bi name, sat on the wyndowe, whanne he was fallun in to an heuy sleep, while Poul disputide long, al slepynge he felle doun fro the thridde stage; and he was takun vp, and was brouyt deed.
੯ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
10 To whom whanne Poul cam doun, he lay on hym, and biclippide, and seide, Nyle ye be troblid; for his soule is in hym.
੧੦ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
11 And he wente vp, and brak breed, and eete, and spak ynowy vnto the dai; and so he wente forth.
੧੧ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।
12 And thei brouyten the childe alyue, and thei weren coumfortid greetli.
੧੨ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।
13 And we wenten vp in to a schip, and schippiden in to Asson, to take Poul fro thennus; for so he hadde disposid to make iourney bi loond.
੧੩ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।
14 And whanne he foond vs in Asson, we token hym, and camen to Mitilene.
੧੪ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।
15 And fro thennus we schippiden in the dai suynge, and we camen ayens Chyum, and another dai we hauenyden at Samum, and in the dai suynge we camen to Mylete.
੧੫ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
16 And Poul purposide to schip ouer to Efesi, lest ony tariyng were maad to hym in Asie; for he hiyede, if it were possible to hym, that he schulde be in the dai of Pentecost at Jerusalem.
੧੬ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।
17 Fro Mylete he sente to Effesi, and clepide the grettest men of birthe of the chirche.
੧੭ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।
18 And whanne thei camen to hym, and weren togidir, he seide to hem, Ye witen fro the firste dai, in which Y cam in to Asie, hou with you bi eche tyme Y was,
੧੮ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
19 seruynge to the Lord with al mekenesse, and mildnesse, and teeris, and temptaciouns, that felden to me of aspiyngis of Jewis;
੧੯ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।
20 hou Y withdrowe not of profitable thingis to you, that Y telde not to you, and tauyte you opynli, and bi housis;
੨੦ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।
21 and Y witnesside to Jewis and to hethene men penaunce in to God, and feith in to oure Lord Jhesu Crist.
੨੧ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
22 And now lo! Y am boundun in spirit, and go in to Jerusalem; and Y knowe not what thingis schulen come to me in it,
੨੨ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।
23 but that the Hooli Goost `bi alle citees witnessith to me, and seith, that boondis and tribulaciouns at Jerusalem abiden me.
੨੩ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।
24 But Y drede no thing of these, nether Y make my lijf preciousere than my silf, so that Y end my cours, and the mynysterie of the word, which Y resseyuede of the Lord Jhesu, to witnesse the gospel of the grace of God.
੨੪ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
25 And `now lo! Y woot, that ye schulen no more se my face, alle ye bi whiche Y passide, prechynge the kingdom of God.
੨੫ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
26 Wherfor Y witnesse to you this day, that Y am cleen of the blood of alle men.
੨੬ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
27 For Y fley not awey, that Y telde not to you al the counsel of God.
੨੭ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
28 Take ye tente to you, and to al the flocke, in which the Hooli Goost hath set you bischops, to reule the chirche of God, which he purchaside with his blood.
੨੮ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
29 Y woot, that aftir my departyng, rauyschinge wolues schulen entre in to you, `and spare not the flok;
੨੯ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।
30 and men spekinge schrewid thingis schulen rise of you silf, that thei leden awei disciplis aftir hem.
੩੦ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।
31 For which thing wake ye, holdinge in mynde that bi thre yeer nyyt and dai Y ceesside not with teeris monestinge ech of you.
੩੧ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।
32 And now Y bitake you to God and to the word of his grace, that is myyti to edifie and yyue eritage in alle that ben maad hooli.
੩੨ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
33 And of no man Y coueitide siluer, and gold, ether cloth, as you silf witen;
੩੩ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
34 for to tho thingis that weren nedeful to me, and to these that ben with me, these hoondis mynystriden.
੩੪ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।
35 Alle these thingis Y schewide to you, for so it bihoueth men trauelinge to resseyue sike men, and to haue mynde of the `word of the Lord Jhesu; for he seide, It is more blesful to yyue, than to resseyue.
੩੫ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
36 And whanne he hadde seid these thingis, he knelide, and he preiede with alle hem.
੩੬ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।
37 And greet weping of alle men was maad; and thei felden on the necke of Poul, and kissiden hym,
੩੭ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।
38 and sorewiden moost in the word that he seide, for thei schulen no more se his face. And thei ledden hym to the schip.
੩੮ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।