< Acts 25 >
1 Therfor whanne Festus cam in to the prouynce, aftir the thridde dai he wente vp to Jerusalem fro Cesarie.
੧ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
2 And the princis of prestis, and the worthieste of the Jewis wenten to hym ayens Poul, and preieden hym,
੨ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ।
3 and axiden grace ayens hym, that he schulde comaunde hym to be led to Jerusalem; and thei settiden aspies to sle hym in the weie.
੩ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।
4 But Festus answerde, that Poul schulde be kept in Cesarie; sotheli that he hym silf schulde procede more auisili. Therfor he seide, Thei that in you ben myyti,
੪ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।
5 come doun togidere; and if ony crime is in the man, accuse thei hym.
੫ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।
6 And he dwellede among hem no more than eiyte ether ten daies, and cam doun to Cesarie; and the tother dai he sat for domesman, and comaundide Poul to be brouyt.
੬ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।
7 And whanne he was brouyt forth, Jewis stoden aboute hym, whiche camen doun fro Jerusalem, puttynge ayens hym many and greuouse causis, whiche thei miyten not preue.
੭ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।
8 For Poul yeldide resoun in alle thingis, That nether ayens the lawe of Jewis, nether ayens the temple, nether ayens the emperoure, Y synnede ony thing.
੮ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।
9 But Festus wolde do grace to the Jewis, and answeride to Poul, and seide, Wolt thou gon vp to Jerusalem, and there be demyd of these thingis bifore me?
੯ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?
10 And Poul seide, At the domplace of the emperour Y stonde, where it bihoueth me to be demed. Y haue not noied the Jewis, as thou knowist wel.
੧੦ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
11 For if Y haue noyed, ether don ony thing worthi deth, Y forsake not to die; but if no thing of tho is, that thei accusen me, no man may yyue me to hem. Y appele to the emperour.
੧੧ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
12 Thanne Festus spak with the counsel, and answerde, To the emperoure thou hast appelid, to the emperoure thou schalt go.
੧੨ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!
13 And whanne summe daies weren passid, Agrippa kyng, and Beronyce camen doun to Cesarie, to welcome Festus.
੧੩ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
14 And whanne thei dwelliden there many daies, Festus schewide to the king of Poul, and seide, A man is left boundun of Felix,
੧੪ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।
15 of which, whanne Y was at Jerusalem, princis of preestis and the eldre men of Jewis camen to me, and axiden dampnacioun ayens hym.
੧੫ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
16 To whiche Y answeride, That it is not custom to Romayns, to dampne ony man, bifore that he that is accusid haue hise accuseris present, and take place of defending, to putte awei the crymes, that ben putte ayens hym.
੧੬ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
17 Therfor whanne thei camen togidere hidir, withouten ony delaye, in the dai suynge Y sat for domesman, and comaundide the man to be brouyt.
੧੭ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।
18 And whanne hise accuseris stoden, thei seiden no cause, of whiche thingis Y hadde suspicioun of yuel.
੧੮ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।
19 But thei hadden ayens hym summe questiouns of her veyn worschiping, and of oon Jhesu deed, whom Poul affermyde to lyue.
੧੯ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20 And Y doutide of siche maner questioun, and seide, Whether he wolde go to Jerusalem, and ther be demyd of these thingis?
੨੦ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21 But for Poul appelide, that he schulde be kept to the knowing of the emperoure, Y comaundide him to be kept, til Y sende hym to the emperoure.
੨੧ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
22 And Agrippa seide to Festus, Y my silf wolde here the man. And he seide, To morew thou schalt here hym.
੨੨ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
23 And on the tother day, whanne Agrippa and Beronyce camen with greet desire, and entriden in to the auditorie, with tribunes and the principal men of the citee, whanne Festus bad, Poul was brouyt.
੨੩ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
24 And Festus seide, King Agrippa, and alle men that ben with vs, ye seen this man, of which al the multitude of Jewis preyede me at Jerusalem, and axide, and criede, that he schulde lyue no lenger.
੨੪ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।
25 But Y foond, that he hadde don no thing worthi of deth; and Y deme to sende hym to the emperoure, for he appelide this thing.
੨੫ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।
26 Of which man Y haue not certeyne, what thing Y schal write to the lord. For which thing Y brouyte hym to you, and moost to thee, thou king Agrippa, that whanne axing is maad, Y haue what Y schal write.
੨੬ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।
27 For it is seyn to me with out resoun, to sende a boundun man, and not to signifie the cause of hym.
੨੭ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ।