< Deuteronomy 11 >
1 Therfor loue thi Lord God, and kepe thou hise comaundementis and cerymonyes, domes and heestis, in al tyme.
੧ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।
2 Knowe ye to day tho thingis whiche youre sones knowen not, `whiche sones sien not the doctryn of youre Lord God, hise grete dedis, and strong hond, and `arm holdun forth,
੨ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
3 myraclis and werkis, whiche he dide `in the myddis of Egipt to Farao, kyng, and to al `the lond of hym, and to al the oost of Egipcians,
੩ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ
4 and to horsis, and carris; hou the watris of the reed see hiliden hem, whanne thei pursueden you, and the Lord `dide awei hem `til in to `present dai;
੪ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।
5 and whiche thingis the Lord dide to you in wildernesse, til ye camen to this place;
੫ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,
6 and to Dathan and Abiron, `the sones of Heliab, that was `the sone of Ruben, whiche the erthe swolewide, whanne his mouth was openyd, with `the housis and tabernaclis, and al the catel `of hem which thei hadden, in the myddis of Israel.
੬ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,
7 Youre iyen sien alle the grete werkis of the Lord,
੭ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।
8 whiche he dide, that ye kepe alle hise heestis whiche Y comaunde to dai to you, and that ye moun entre, and welde the lond,
੮ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,
9 to which ye schulen entre, and ye lyue therynne in myche time; which lond, flowynge with mylk and hony, the Lord bihiyte vndur an ooth to youre fadris and to `the seed of hem.
੯ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
10 For the lond, to which thou schalt entre to welde, is not as the lond of Egipt, `out of which thou yedist, where whanne the seed is cast in the maner of gardyns, moist waters ben led;
੧੦ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।
11 but it is hilli, and feldi, and abidith reynes fro heuene,
੧੧ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।
12 which lond thi Lord God biholdith, and hise iyen ben therynne, fro the bigynnyng of the yeer `til to the ende therof.
੧੨ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।
13 Therfor if ye schulen obeie to myn heestis whiche Y comaunde to dai to you, that ye loue youre Lord God, and serue hym in al youre herte, and in al youre soule;
੧੩ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
14 he schal yyue to youre lond reyn tymeful and late, that ye gadere wheete, and wyn, and oile,
੧੪ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
15 hey of the feeldis to feede beestis, that ye bothe ete and be fillid.
੧੫ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।
16 Be ye war, lest perauenture youre herte be disseyued, and ye go awei fro the Lord, and serue alien goddis, and worschipe hem;
੧੬ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
17 and the Lord be wrooth, and close heuene, and reynes come not doun, nether the erthe yyue his fruyt, and ye perische swiftli fro the beste lond which the Lord schal yyue to you.
੧੭ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।
18 Putte ye thes wordis in youre hertes and soules, and honge ye `tho wordis for a signe in the hondis, and sette ye bitwixe youre iyen.
੧੮ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
19 Teche youre sones, that thei thenke on tho wordis, whanne thou sittist in thin hows, and goist in the weie, and lyggist doun, and risist.
੧੯ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।
20 Thou schalt write tho wordis on the postis, and yatis of thin hous,
੨੦ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,
21 that the daies of thee and of thi sones be multiplied in the lond which the Lord swoor to thi fadris, that he schulde yyue to hem, as long as heuene is aboue erthe.
੨੧ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
22 For if ye kepen the heestis whiche Y comaunde to you, and ye do tho, that ye loue youre Lord God, and go in alle hise weies,
੨੨ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
23 and cleue to hym, the Lord schal destrie alle these hethen men bifor youre face, and ye schulen welde tho folkis that ben grettere and strongere than ye.
੨੩ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ।
24 Ech place which youre foot schal trede, schal be youre; fro the deseert, and fro the Liban, and fro the greet flood Eufrates `til to the west see, schulen be youre termes.
੨੪ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।
25 Noon schal stonde ayens you; youre Lord God schal yiue youre outward drede and inward drede on ech lond which ye schulen trede, as he spak to you.
੨੫ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।
26 Lo! Y sette forth in youre siyt to day blissyng and cursyng;
੨੬ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:
27 blessyng, if ye obeien to the heestis of youre Lord God, whiche Y comaunde to you to dai;
੨੭ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
28 cursyng, if ye heren not the heestis of youre Lord God, but goen awei fro the weie which Y schewe now to you, and goen after alien goddis whiche ye knowen not.
੨੮ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।
29 Sotheli whanne thi Lord God hath brouyt thee in to the lond, to which to enhabite thou goist, thou schalt sette blessyng on the hil Garisym, cursyng on the hil Hebal, whiche hillis ben biyende Jordan,
੨੯ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
30 aftir the weie that goith to the goyng doun of the sunne, in the lond of Cananey, that dwellith in the feeldi places ayens Galgala, which is bisidis the valey goynge and entrynge fer.
੩੦ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
31 For ye schulen passe Jordan, that ye welde the lond which youre Lord God schal yyue to you, and that ye haue and welde that lond.
੩੧ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,
32 Therfor se ye, `that ye fille the cerymonyes and domes, whiche I schal sette to dai in youre siyt.
੩੨ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।