< Luke 5 >

1 And it was don, whanne the puple cam fast to Jhesu, to here the word of God, he stood bisidis the pool of Genasereth,
ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
2 and saiy two bootis stondynge bisidis the pool; and the fischeris weren go doun, and waischiden her nettis.
ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।
3 And he wente vp in to a boot, that was Symoundis, and preiede hym to lede it a litil fro the loond; and he seet, and tauyte the puple out of the boot.
ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
4 And as he ceesside to speke, he seide to Symount, Lede thou in to the depthe, and slake youre nettis to take fisch.
ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
5 And Symount answeride, and seide to hym, Comaundoure, we traueliden al the nyyt, and token no thing, but in thi word Y schal leye out the net.
ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।
6 And whanne thei hadden do this thing, thei closiden togidir a greet multitude of fischis; and her net was brokun.
ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
7 And thei bikenyden to felawis, that weren in anothir boot, that thei schulden come, and helpe hem. And thei camen, and filliden bothe the bootis, so that thei weren almost drenchid.
ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।
8 And whanne Symount Petir saiy this thing, he felde doun to the knees of Jhesu, and seide, Lord, go fro me, for Y am a synful man.
ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
9 For he was on ech side astonyed, and alle that weren with hym, in the takyng of fischis whiche thei token.
ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
10 Sotheli in lijk maner James and Joon, the sones of Zebedee, that weren felowis of Symount Petre. And Jhesus seide to Symount, Nyle thou drede; now fro this tyme thou schalt take men.
੧੦ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
11 And whanne the bootis weren led vp to the loond, thei leften alle thingis, and thei sueden hym.
੧੧ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।
12 And it was don, whanne he was in oon of the citees, lo! a man ful of lepre; and seynge Jhesu felle doun on his face, and preyede hym, and seide, Lord, if thou wolt, thou maist make me clene.
੧੨ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
13 And Jhesus held forth his hoond, and touchide hym, and seide, Y wole, be thou maad cleene. And anoon the lepre passide awei fro hym.
੧੩ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।
14 And Jhesus comaundide to hym, that he schulde seie to no man; But go, schewe thou thee to a preest, and offre for thi clensyng, as Moises bad, in to witnessyng to hem.
੧੪ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
15 And the word walkide aboute the more of hym; and myche puple camen togidere, to here, and to be heelid of her siknessis.
੧੫ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
16 And he wente in to desert, and preiede.
੧੬ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।
17 And it was don in oon of the daies, he sat, and tauyte; and there weren Farisees sittynge, and doctouris of the lawe, that camen of eche castel of Galilee, and of Judee, and of Jerusalem; and the vertu of the Lord was to heele sike men.
੧੭ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
18 And lo! men beren in a bed a man that was sijk in the palsye, and thei souyten to bere hym in, and sette bifor hym.
੧੮ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।
19 And thei founden not in what partie thei schulden bere hym in, for the puple, `and thei wenten on the roof, and bi the sclattis thei leeten hym doun with the bed, in to the myddil, bifor Jhesus.
੧੯ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।
20 And whanne Jhesu saiy the feith of hem, he seide, Man, thi synnes ben foryouun to thee.
੨੦ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ।
21 And the scribis and Farisees bigunnen to thenke, seiynge, Who is this, that spekith blasfemyes? who may foryyue synnes, but God aloone?
੨੧ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
22 And as Jhesus knewe the thouytis of hem, he answeride, and seide to hem, What thenken ye yuele thingis in youre hertes?
੨੨ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?
23 What is liyter to seie, Synnes ben foryouun to thee, or to seie, Rise vp, and walke?
੨੩ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
24 But that ye wite, that mannus sone hath power in erthe to foryyue synnes, he seide to the sijk man in palesie, Y seie to thee, ryse vp, take thi bed, and go in to thin hous.
੨੪ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
25 And anoon he roos vp bifor hem, and took the bed in which he lay, and wente in to his hous, and magnyfiede God.
੨੫ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
26 And greet wondur took alle, and thei magnyfieden God; and thei weren fulfillid with greet drede, and seiden, For we han seyn merueilouse thingis to dai.
੨੬ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
27 And after these thingis Jhesus wente out, and saiy a pupplican, Leuy bi name, sittynge at the tolbothe. And he seide to hym, Sue thou me;
੨੭ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।
28 and whanne he hadde left alle thingis, he roos vp, and suede hym.
੨੮ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।
29 And Leuy made to hym a greet feeste in his hous; and ther was a greet cumpanye of pupplicans, and of othere that weren with hem, sittynge at the mete.
੨੯ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।
30 And Farisees and the scribis of hem grutchiden, and seiden to hise disciplis, Whi eten ye and drynken with pupplicans and synful men?
੩੦ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?
31 And Jhesus answeride, and seide to hem, Thei that ben hoole han no nede to a leche, but thei that ben sijke;
੩੧ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
32 for Y cam not to clepe iuste men, but synful men to penaunce.
੩੨ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।
33 And thei seiden to hym, Whi the disciplis of Joon fasten ofte, and maken preieris, also and of Farisees, but thine eten and drynken?
੩੩ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
34 To whiche he seide, Whether ye moun make the sones of the spouse to faste, while the spouse is with hem?
੩੪ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?
35 But daies schulen come, whanne the spouse schal be takun a wei fro hem, and thanne thei schulen faste in tho daies.
੩੫ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।
36 And he seide to hem also a liknesse; For no man takith a pece fro a newe cloth, and puttith it in to an oold clothing; ellis bothe he brekith the newe, and the pece of the newe acordith not to the elde.
੩੬ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
37 And no man puttith newe wyne in to oolde botels; ellis the newe wyn schal breke the botels, and the wyn schal be sched out, and the botels schulen perische.
੩੭ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।
38 But newe wyne owith to be put in to newe botels, and bothe ben kept.
੩੮ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
39 And no man drynkynge the elde, wole anoon the newe; for he seith, The olde is the betere.
੩੯ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।

< Luke 5 >