< Philemon 1 >
1 Poul, the boundun of Crist Jhesu, and Timothe, brother, to Filemon, bilouyd, and oure helpere, and to Appia,
੧ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ ।
2 most dere sister, and to Archip, oure euene kniyt, and to the chirche that is in thin hous,
੨ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।
3 grace be to you, and pees of God oure fader, and of the Lord Jhesu Crist.
੩ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
4 I do thankingis to my God, euere more makinge mynde of thee in my preieris,
੪ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।
5 heringe thi charite and feith, that thou hast in the Lord Jhesu, and to alle hooli men,
੫ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6 that the comynyng of thi feith be maad opyn, in knowing of al good thing in Crist Jhesu.
੬ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।
7 And Y hadde greet ioye and coumfort in thi charite, for the entrailis of hooli men restiden bi thee, brother.
੭ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ।
8 For which thing Y hauynge myche trist in Crist Jhesu, to comaunde to thee that that perteyneth to profit;
੮ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।
9 but Y biseche more for charite, sithen thou art siche as the elde Poul, and now the boundun of Jhesu Crist.
੯ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
10 Y biseche thee for my sone Onesyme, whom Y in boondis bigat,
੧੦ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ ।
11 which sumtyme was vnprofitable to thee, but now profitable bothe to thee and to me; whom Y sente ayen to thee.
੧੧ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।
12 And resseyue thou hym as myn entrailis;
੧੨ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।
13 whom Y wolde withholde with me, that he schulde serue for thee to me in boondis of the gospel;
੧੩ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।
14 but with out thi counseil Y wolde not do ony thing, that thi good schulde not be as of nede, but wilful.
੧੪ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।
15 For perauenture therfor he departide fro thee for a tyme, that thou schuldist resseyue hym with outen ende; (aiōnios )
੧੫ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। (aiōnios )
16 now not as a seruaunt, but for a seruaunt a most dere brother, most to me; and how myche more to thee, bothe in fleisch and in the Lord?
੧੬ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
17 Therfor if thou hast me a felowe, resseyue hym as me; for if he hath ony thing anoied thee,
੧੭ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।
18 ethir owith, arette thou this thing to me.
੧੮ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।
19 Y Poul wroot with myn hoond, Y schal yelde; that Y seie not to thee, that also thou owist to me thi silf.
੧੯ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!
20 So, brothir, Y schal vse thee in the Lord; fille thou myn entrails in Crist.
੨੦ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।
21 Y tristnynge of thin obedience wroot to thee, witynge that thou schalt do ouer that that Y seie.
੨੧ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ।
22 Also make thou redi to me an hous to dwelle in; for Y hope that bi youre preyeris Y schal be youun to you.
੨੨ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
23 Epafras, prisoner with me in Crist Jhesu,
੨੩ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,
24 greetith thee wel, and Mark, Aristark, Demas, Lucas, myn helperis.
੨੪ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।
25 The grace of oure Lord Jhesu Crist be with youre spirit. Amen.
੨੫ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।