< Philippians 3 >

1 Hennus forward, my britheren, haue ye ioye in the Lord. To write to you the same thingis, to me it is not slow, and to you it is necessarie.
ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।
2 Se ye houndis, se ye yuele werk men, se ye dyuysioun.
ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।
3 For we ben circumcisioun, which bi spirit seruen to God, and glorien in Crist Jhesu, and han not trist in the fleisch,
ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
4 thouy Y haue trust, yhe, in the fleisch. If ony othere man is seyn to triste in the fleisch,
ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।
5 Y more, that was circumcidid in the eiytthe dai, of the kyn of Israel, of the lynage of Beniamyn, an Ebrew of Ebrewis, bi the lawe a Farisee,
ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।
6 bi loue pursuynge the chirche of God, bi riytwisnesse that is in the lawe lyuynge with out playnt.
ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।
7 But whiche thingis weren to me wynnyngis, Y haue demed these apeyryngis for Crist.
ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।
8 Netheles Y gesse alle thingis to be peirement for the cleer science of Jhesu Crist my Lord. For whom Y made alle thingis peyrement, and Y deme as drit,
ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।
9 that Y wynne Crist, and that Y be foundun in hym, not hauynge my riytwisnesse that is of the lawe, but that that is of the feith of Crist Jhesu, that is of God the riytwisnesse in feith,
ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
10 to knowe hym, and the vertu of his risyng ayen, and the felouschipe of his passioun, and be maad lijk to his deeth,
੧੦ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
11 if on ony maner Y come to the resurreccioun that is fro deth.
੧੧ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
12 Not that now Y haue takun, or now am parfit; but Y sue, if in ony maner Y comprehende, in which thing also Y am comprehendid of Crist Jhesu.
੧੨ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
13 Bretheren, Y deme me not that Y haue comprehendid; but o thing, Y foryete tho thingis that ben bihyndis, and stretche forth my silf to tho thingis that ben bifore,
੧੩ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
14 and pursue to the ordeyned mede of the hiy clepyng of God in Crist Jhesu.
੧੪ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
15 Therfor who euere we ben perfit, feele we this thing. And if ye vndurstonden in othere manere ony thing, this thing God schal schewe to you.
੧੫ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
16 Netheles to what thing we han comun, that we vndurstonden the same thing, and that we perfitli dwelle in the same reule.
੧੬ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।
17 Britheren, be ye my foleweris, and weyte ye hem that walken so, as ye han oure fourme.
੧੭ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
18 For many walken, whiche Y haue seid ofte to you, but now Y wepinge seie, the enemyes of Cristis cros,
੧੮ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।
19 who ende is deth, whos god is the wombe, and the glorie in confusioun of hem, that saueren ertheli thingis.
੧੯ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
20 But oure lyuyng is in heuenes; fro whennus also we abiden the sauyour oure Lord Jhesu Crist,
੨੦ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।
21 which schal reforme the bodi of oure mekenesse, that is maad lijk to the bodi of his clerenesse, bi the worching bi which he mai `also make alle thingis suget to hym.
੨੧ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।

< Philippians 3 >