< Proverbs 24 >
1 Sue thou not yuele men, desire thou not to be with hem.
੧ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
2 For the soule of hem bithenkith raueyns, and her lippis speken fraudis.
੨ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
3 An hous schal be bildid bi wisdom, and schal be maad strong bi prudence.
੩ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4 Celeris schulen be fillid in teching, al riches preciouse and ful fair.
੪ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5 A wijs man is strong, and a lerned man is stalworth and miyti.
੫ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6 For whi batel is bigunnun with ordenaunce, and helthe schal be, where many counsels ben.
੬ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 Wisdom is hiy to a fool; in the yate he schal not opene his mouth.
੭ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8 He that thenkith to do yuels, schal be clepid a fool.
੮ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9 The thouyte of a fool is synne; and a bacbitere is abhomynacioun of men.
੯ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10 If thou that hast slide, dispeirist in the dai of angwisch, thi strengthe schal be maad lesse.
੧੦ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
11 Delyuere thou hem, that ben led to deth; and ceesse thou not to delyuere hem, that ben drawun to deth.
੧੧ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
12 If thou seist, Strengthis suffisen not; he that is biholdere of the herte, vndirstondith, and no thing disseyueth the kepere of thi soule, and he schal yelde to a man bi hise werkis.
੧੨ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
13 Mi sone, ete thou hony, for it is good; and an honycomb ful swete to thi throte.
੧੩ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14 `So and the techyng of wisdom is good to thi soule; and whanne thou hast founde it, thou schalt haue hope in the laste thingis, and thin hope schal not perische.
੧੪ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 Aspie thou not, and seke not wickidnesse in the hous of a iust man, nether waste thou his reste.
੧੫ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 For a iust man schal falle seuene sithis in the dai, and schal rise ayen; but wickid men schulen falle in to yuele.
੧੬ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17 Whanne thin enemye fallith, haue thou not ioye; and thin herte haue not ful out ioiyng in his fal;
੧੭ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
18 lest perauenture the Lord se, and it displese hym, and he take awei his ire fro hym.
੧੮ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 Stryue thou not with `the worste men, nether sue thou wickid men.
੧੯ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 For whi yuele men han not hope of thingis to comynge, and the lanterne of wickid men schal be quenchid.
੨੦ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 My sone, drede thou God, and the kyng; and be thou not medlid with bacbiteris.
੨੧ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 For her perdicioun schal rise togidere sudenli, and who knowith the fal of euer either?
੨੨ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 Also these thingis that suen ben to wise men. It is not good to knowe a persoone in doom.
੨੩ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 Puplis schulen curse hem, that seien to a wickid man, Thou art iust; and lynagis schulen holde hem abhomynable.
੨੪ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
25 Thei that repreuen iustli synners, schulen be preisid; and blessing schal come on hem.
੨੫ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 He that answerith riytful wordis, schal kisse lippis.
੨੬ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 Make redi thi werk with outforth, and worche thi feelde dilygentli, that thou bilde thin hous aftirward.
੨੭ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 Be thou not a witnesse with out resonable cause ayens thi neiybore; nether flatere thou ony man with thi lippis.
੨੮ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
29 Seie thou not, As he dide to me, so Y schal do to him, and Y schal yelde to ech man aftir his werk.
੨੯ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
30 I passide bi the feeld of a slow man, and bi the vyner of a fonned man; and, lo!
੩੦ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31 nettlis hadden fillid al, thornes hadden hilid the hiyere part therof, and the wal of stoonys with out morter was distried.
੩੧ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 And whanne Y hadde seyn this thing, Y settide in myn herte, and bi ensaumple Y lernyde techyng.
੩੨ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
33 Hou longe slepist thou, slow man? whanne schalt thou ryse fro sleep? Sotheli thou schalt slepe a litil, thou schalt nappe a litil, thou schalt ioyne togidere the hondis a litil, to take reste;
੩੩ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
34 and thi nedynesse as a currour schal come to thee, and thi beggerie as an armed man.
੩੪ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।