< Revelation 1 >
1 Apocalips of Jhesu Crist, which God yaf to hym to make open to hise seruauntis, whiche thingis it bihoueth to be maad soone. And he signyfiede, sending bi his aungel to his seruaunt Joon,
੧ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।
2 whiche bar witnessing to the word of God, and witnessing of Jhesu Crist, in these thingis, what euer thingis he say.
੨ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।
3 Blessid is he that redith, and he that herith the wordis of this prophecie, and kepith tho thingis that ben writun in it; for the tyme is niy.
੩ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।
4 Joon to seuene chirchis, that ben in Asie, grace and pees to you, of him that is, and that was, and that is to comynge; and of the seuene spiritis, that ben in the siyt of his trone; and of Jhesu Crist,
੪ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।
5 that is a feithful witnesse, the firste bigetun of deed men, and prince of kingis of the erthe; which louyde vs, and waischide vs fro oure synnes in his blood,
੫ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
6 and made vs a kyngdom, and preestis to God and to his fader; to hym be glorie and empire in to worldis of worldis. (aiōn )
੬ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ। (aiōn )
7 Amen. Lo! he cometh with clowdis, and ech iye schal se hym, and thei that prickiden hym; and alle the kynredis of the erthe schulen beweile hem silf on hym.
੭ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
8 Yhe, Amen! Y am alpha and oo, the bigynnyng and the ende, seith the Lord God, that is, and that was, and that is to comynge, almyyti.
੮ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।
9 I, Joon, youre brothir, and partener in tribulacioun, and kingdom, and pacience in Crist Jhesu, was in an ile, that is clepid Pathmos, for the word of God, and for the witnessyng of Jhesu.
੯ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।
10 Y was in spirit in the Lordis dai, and Y herde bihynde me a greet vois, as of a trumpe,
੧੦ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
11 seiynge to me, Write thou in a book that thing that thou seest, and sende to the seuene chirchis that ben in Asie; to Ephesus, to Smyrma, and to Pergamus, and to Tiatira, and to Sardis, and to Filadelfia, and to Loadicia.
੧੧ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
12 And Y turnede, that Y schulde se the vois that spak with me; and Y turnede, and Y say seuene candelstikis of gold,
੧੨ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।
13 and in the myddil of the seuene goldun candelstikis oon lijk to the sone of man, clothid with a long garnement, and gird at the tetis with a goldun girdil.
੧੩ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
14 And the heed of hym and his heeris weren whijt, as whijt wolle, and as snow; and the iyen of hym as flawme of fier,
੧੪ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।
15 and hise feet lijk to latoun, as in a brennynge chymney; and the vois of hym as the vois of many watris.
੧੫ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।
16 And he hadde in his riyt hoond seuene sterris, and a swerd scharp on euer ethir side wente out of his mouth; and his face as the sunne schyneth in his virtu.
੧੬ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
17 And whanne Y hadde seyn hym, Y felde doun at hise feet, as deed. And he puttide his riyt hond on me, and seide, Nyle thou drede; Y am the firste and the laste;
੧੭ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ
18 and Y am alyue, and Y was deed; and lo! Y am lyuynge in to worldis of worldis, and Y haue the keyes of deth and of helle. (aiōn , Hadēs )
੧੮ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ। (aiōn , Hadēs )
19 Therfor write thou whiche thingis thou hast seyn, and whiche ben, and whiche it bihoueth to be don aftir these thingis.
੧੯ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।
20 The sacrament of the seuene sterris, which thou seiyest in my riyt hond, and the seuene goldun candelstikis; the seuene sterris ben aungels of the seuene chirchis, and the seuene candelstikis ben seuene chirchis.
੨੦ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।