< Romans 16 >

1 And Y comende to you Feben, oure sister, which is in the seruyce of the chirche that is at Teucris,
ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।
2 that ye resseyue hir in the Lord worthili to seyntis, and `that ye helpe hir in what euere cause sche schal nede of you. For sche helpide many men, and my silf.
ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।
3 Grete ye Prisca and Aquyla, myn helperis in Crist Jhesu,
ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।
4 which vndurputtiden her neckis for my lijf; to whiche not Y aloone do thankyngis, but also alle the chirchis of hethene men.
ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।
5 And grete ye wel her meyneal chirche. Grete wel Efenete, louyd to me, that is the firste of Asie in Crist Jhesu.
ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
6 Grete wel Marie, the whiche hath trauelid myche in vs.
ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
7 Grete wel Andronyk and Julian, my cosyns, and myn euen prisouneris, which ben noble among the apostlis, and whiche weren bifor me in Crist.
ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ ।
8 Grete wel Ampliate, most dereworth to me in the Lord.
ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9 Grete wel Vrban, oure helpere in Crist Jhesus, and Stacchen, my derlyng.
ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10 Grete wel Appellem, the noble in Crist.
੧੦ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
11 Grete wel hem that ben of Aristoblis hous. Grete wel Erodion, my cosyn. Grete wel hem that ben of Narciscies hous, that ben in the Lord.
੧੧ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
12 Grete wel Trifenam and Trifosam, whiche wymmen trauelen in the Lord. Grete wel Persida, most dereworthe womman, that hath trauelid myche in the Lord.
੧੨ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।
13 Grete wel Rufus, chosun in the Lord, and his modir, and myn.
੧੩ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
14 Grete wel Ansicrete, Flegoncia, Hermen, Patroban, Herman, and britheren that ben with hem.
੧੪ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
15 Grete wel Filologus, and Julian, and Nereum, and his sistir, and Olympiades, and alle the seyntis that ben with hem.
੧੫ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
16 Grete ye wel togidere in hooli coss. Alle the chirches of Crist greten you wel.
੧੬ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17 But, britheren, Y preye you, that ye aspie hem that maken discenciouns and hirtyngis, bisidis the doctryne that ye han lerned, and bowe ye awei fro hem.
੧੭ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
18 For suche men seruen not to the Lord Crist, but to her wombe, and bi swete wordis and blessyngis disseyuen the hertis of innocent men.
੧੮ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19 But youre obedience is pupplischid in to euery place, therfor Y haue ioye in you. But Y wole that ye be wise in good thing, and symple in yuel.
੧੯ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
20 And God of pees tredde Sathanas vndur youre feet swiftli. The grace of oure Lord Jhesu Crist be with you.
੨੦ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
21 Tymothe, myn helpere, gretith you wel, and also Lucius, and Jason, and Sosipater, my cosyns.
੨੧ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
22 Y Tercius grete you wel, that wroot this epistle, in the Lord.
੨੨ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
23 Gayus, myn oost, gretith you wel, and al the chirche. Erastus, tresorere of the city, gretith you wel, and Quartus brother.
੨੩ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
24 The grace of oure Lord Jhesu Crist be with you alle. Amen.
੨੪ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
25 And onour and glorie be to hym, that is myyti to conferme you bi my gospel, and prechyng of Jhesu Crist, bi the reuelacioun of mysterie holdun stylle in tymes euerlastinge; (aiōnios g166)
੨੫ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। (aiōnios g166)
26 which mysterie is now maad opyn bi scripturis of prophetis, bi the comaundement of God with outen bigynnyng and endyng, to the obedience of feith in alle hethene men, the mysterie (aiōnios g166)
੨੬ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। (aiōnios g166)
27 knowun bi Jhesu Crist to God aloone wiss, to whom be onour and glorie in to worldis of worldis. Amen. (aiōn g165)
੨੭ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! (aiōn g165)

< Romans 16 >