< 2 Kings 5 >
1 And Naaman, head of the host of the king of Aram, was a great man before his lord, and accepted of face, for by him had Jehovah given salvation to Aram, and the man was mighty in valour — leprous.
੧ਅਰਾਮ ਦੇ ਰਾਜਾ ਦਾ ਸੈਨਾਪਤੀ ਨਅਮਾਨ ਆਪਣੇ ਸੁਆਮੀ ਦੇ ਅੱਗੇ ਵੱਡਾ ਆਦਮੀ ਸੀ ਅਤੇ ਉਹ ਦਾ ਆਦਰ ਮਾਣ ਹੁੰਦਾ ਸੀ, ਕਿਉਂ ਜੋ ਉਹ ਦੇ ਦੁਆਰਾ ਯਹੋਵਾਹ ਨੇ ਅਰਾਮ ਨੂੰ ਫ਼ਤਹ ਦਿੱਤੀ ਸੀ। ਉਹ ਮਨੁੱਖ ਯੋਧਾ ਸੂਰਮਾ ਸੀ ਪਰ ਕੋੜ੍ਹੀ ਸੀ।
2 And the Aramaeans have gone out [by] troops, and they take captive out of the land of Israel a little damsel, and she is before the wife of Naaman,
੨ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।
3 and she saith unto her mistress, 'O that my lord [were] before the prophet who [is] in Samaria; then he doth recover him from his leprosy.'
੩ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”
4 And [one] goeth in and declareth to his lord, saying, 'Thus and thus she hath spoken, the damsel who [is] from the land of Israel.'
੪ਕਿਸੇ ਨੇ ਅੰਦਰ ਜਾ ਕੇ ਆਪਣੇ ਸੁਆਮੀ ਨੂੰ ਦੱਸਿਆ ਕਿ ਉਸ ਕੁੜੀ ਨੇ ਜੋ ਇਸਰਾਏਲ ਦੇ ਦੇਸ ਦੀ ਹੈ, ਇਸ ਤਰ੍ਹਾਂ ਆਖਿਆ ਹੈ।
5 And the king of Aram saith, 'Go thou, enter, and I send a letter unto the king of Israel;' and he goeth and taketh in his hand ten talents of silver, and six thousand [pieces] of gold, and ten changes of garments.
੫ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।
6 And he bringeth in the letter unto the king of Israel, saying, 'And now, at the coming in of this letter unto thee, lo, I have sent unto thee Naaman my servant, and thou hast recovered him from his leprosy.'
੬ਉਹ ਇਸਰਾਏਲ ਦੇ ਰਾਜਾ ਦੇ ਕੋਲ ਚਿੱਠੀ ਲਿਆਇਆ ਜਿਸ ਦੇ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਕੋਲ ਪਹੁੰਚੇ, ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਕਿ ਤੂੰ ਉਹ ਨੂੰ ਉਹ ਦੇ ਕੋੜ੍ਹ ਤੋਂ ਚੰਗਿਆ ਕਰ ਦੇਵੇਂ।
7 And it cometh to pass, at the king of Israel's reading the letter, that he rendeth his garments, and saith, 'Am I God, to put to death and to keep alive, that this [one] is sending unto me to recover a man from his leprosy? for surely know, I pray you, and see, for he is presenting himself to me.'
੭ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”
8 And it cometh to pass, at Elisha the man of God's hearing that the king of Israel hath rent his garments, that he sendeth unto the king, saying, 'Why hast thou rent thy garments? let him come, I pray thee, unto me, and he doth know that there is a prophet in Israel.'
੮ਜਦੋਂ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਕਿ ਇਸਰਾਏਲ ਦੇ ਰਾਜਾ ਨੇ ਆਪਣੇ ਕੱਪੜੇ ਪਾੜੇ ਤਾਂ ਉਸ ਨੇ ਰਾਜਾ ਨੂੰ ਇਹ ਕਹਿ ਭੇਜਿਆ ਕਿ ਤੂੰ ਆਪਣੇ ਕੱਪੜੇ ਕਿਉਂ ਪਾੜੇ ਹਨ? ਉਹ ਨੂੰ ਮੇਰੇ ਕੋਲ ਆਉਣ ਦੇ ਤਾਂ ਜੋ ਉਹ ਨੂੰ ਪਤਾ ਲੱਗੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।
9 And Naaman cometh, with his horses and with his chariot, and standeth at the opening of the house for Elisha;
੯ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ।
10 and Elisha sendeth unto him a messenger, saying, 'Go, and thou hast washed seven times in Jordan, and thy flesh doth turn back to thee — and be thou clean.
੧੦ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।
11 And Naaman is wroth, and goeth on, and saith, 'Lo, I said, Unto me he doth certainly come out, and hath stood and called in the name of Jehovah his God, and waved his hand over the place, and recovered the leper.
੧੧ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।
12 Are not Abana and Pharpar, rivers of Damascus, better than all the waters of Israel? do I not wash in them and I have been clean?' and he turneth and goeth on in fury.
੧੨ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
13 And his servants come nigh, and speak unto him, and say, 'My father, a great thing had the prophet spoken unto thee — dost thou not do [it]? and surely, when he hath said unto thee, Wash, and be clean.'
੧੩ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”
14 And he goeth down and dippeth in Jordan seven times, according to the word of the man of God, and his flesh doth turn back as the flesh of a little youth, and is clean.
੧੪ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
15 And he turneth back unto the man of God, he and all his camp, and cometh in, and standeth before him, and saith, 'Lo, I pray thee, I have known that there is not a God in all the earth except in Israel; and now, take, I pray thee, a blessing from thy servant.'
੧੫ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।”
16 And he saith, 'Jehovah liveth, before whom I have stood — if I take [it];' and he presseth on him to take, and he refuseth.
੧੬ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ।
17 And Naaman saith, 'If not — let be given, I pray thee, to thy servant, a couple of mules' burden of earth, for thy servant doth make no more burnt-offering and sacrifice to other gods, but to Jehovah.
੧੭ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ।
18 For this thing Jehovah be propitious to thy servant, in the coming in of my lord into the house of Rimmon to bow himself there, and he was supported by my hand, and I bowed myself [in] the house of Rimmon; for my bowing myself in the house of Rimmon Jehovah be propitious, I pray thee, to thy servant in this thing.'
੧੮ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ ਕਿ ਜਦੋਂ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ। ਜਦੋਂ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ।”
19 And he saith to him, 'Go in peace.' And he goeth from him a kibrath of land,
੧੯ਉਸ ਨੇ ਉਹ ਨੂੰ ਆਖਿਆ, “ਜਾ ਅਤੇ ਸੁਖੀ ਰਹਿ।” ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ।
20 And Gehazi, servant of Elisha the man of God, saith, 'Lo, my lord hath spared Naaman this Aramaean, not to receive from his hand that which he brought; Jehovah liveth; surely if I have run after him, then I have taken from him something.'
੨੦ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”
21 And Gehazi pursueth after Naaman, and Naaman seeth one running after him, and alighteth from off the chariot to meet him, and saith, 'Is there peace?'
੨੧ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”
22 And he saith, 'Peace; my lord hath sent me, saying, Lo, now, this, come unto me have two young men from the hill-country of Ephraim, of the sons of the prophets; give, I pray thee, to them, a talent of silver, and two changes of garments.'
੨੨ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”
23 And Naaman saith, 'Be pleased, take two talents;' and he urgeth on him, and bindeth two talents of silver in two purses, and two changes of garments, and giveth unto two of his young men, and they bear before him;
੨੩ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।
24 and he cometh in unto the high place, and taketh out of their hand, and layeth up in the house, and sendeth away the men, and they go.
੨੪ਜਦੋਂ ਉਹ ਪਹਾੜੀ ਟਿੱਲੇ ਕੋਲ ਆਇਆ, ਤਾਂ ਉਹ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥੋਂ ਲੈ ਕੇ ਘਰ ਵਿੱਚ ਰੱਖ ਲਿਆ ਅਤੇ ਉਹਨਾਂ ਆਦਮੀਆਂ ਨੂੰ ਜਾਣ ਦਿੱਤਾ, ਸੋ ਉਹ ਚੱਲੇ ਗਏ।
25 And he hath come in, and doth stand by his lord, and Elisha saith unto him, 'Whence — Gehazi?' and he saith, 'Thy servant went not hither or thither.'
੨੫ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”
26 And he saith unto him, 'My heart went not when the man turned from off his chariot to meet thee; is it a time to take silver, and to take garments, and olives, and vines, and flock, and herd, and men-servants, and maid-servants?
੨੬ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?
27 yea, the leprosy of Naaman doth cleave to thee, and to thy seed, — to the age;' and he goeth out from before him — leprous as snow.
੨੭ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”