< 2 Samuel 24 >
1 And the anger of Jehovah addeth to burn against Israel, and [an adversary] moveth David about them, saying, 'Go, number Israel and Judah.'
੧ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।
2 And the king saith unto Joab, head of the host that [is] with him, 'Go to and fro, I pray thee, through all the tribes of Israel, from Dan even unto Beer-Sheba, and inspect ye the people — and I have known the number of the people.'
੨ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ।
3 And Joab saith unto the king, 'Yea, Jehovah thy God doth add unto the people, as they are, a hundred times, and the eyes of my lord the king are seeing; and my lord the king, why is he desirous of this thing?'
੩ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?
4 And the word of the king is severe towards Joab, and against the heads of the force, and Joab goeth out, and the heads of the force, [from] before the king to inspect the people, even Israel;
੪ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ।
5 and they pass over the Jordan, and encamp in Aroer, on the right of the city that [is] in the midst of the brook of Gad, and unto Jazer,
੫ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ ।
6 and they come in to Gilead, and unto the land of Tahtim-Hodshi, and they come in to Dan-Jaan, and round about unto Zidon,
੬ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ।
7 and they come in to the fortress of Tyre, and all the cities of the Hivite, and of the Canaanite, and go out unto the south of Judah, to Beer-Sheba.
੭ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।
8 And they go to and fro through all the land, and come in at the end of nine months and twenty days to Jerusalem,
੮ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ।
9 and Joab giveth the account of the inspection of the people unto the king, and Israel is eight hundred thousand men of valour, drawing sword, and the men of Judah five hundred thousand men.
੯ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।
10 And the heart of David smiteth him, after that he hath numbered the people, and David saith unto Jehovah, 'I have sinned greatly in that which I have done, and now, O Jehovah, cause to pass away, I pray Thee, the iniquity of Thy servant, for I have acted very foolishly.'
੧੦ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
11 And David riseth in the morning, and the word of Jehovah hath been unto Gad the prophet, seer of David, saying,
੧੧ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦਾ ਬਚਨ ਗਾਦ ਨਬੀ ਨੂੰ ਜੋ ਦਾਊਦ ਦਾ ਅਗੰਮ ਗਿਆਨੀ ਸੀ, ਆਇਆ ਅਤੇ ਉਹ ਨੂੰ ਆਖਿਆ।
12 'Go, and thou hast spoken unto David, Thus said Jehovah: Three — I am lifting up for thee, choose thee one of them, and I do [it] to thee.'
੧੨ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ।
13 And Gad cometh in unto David, and declareth to him, and saith to him, 'Do seven years of famine come in to thee in thy land? or three months art thou fleeing before thine adversary — and he pursuing thee? or are three days' pestilence in thy land? now, know and see what word I take back to Him sending me.'
੧੩ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ।
14 And David saith unto Gad, 'I have great distress, let us fall, I pray thee, into the hand of Jehovah, for many [are] His mercies, and into the hand of man let me not fall.'
੧੪ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ।
15 And Jehovah giveth a pestilence on Israel from the morning even unto the time appointed, and there die of the people, from Dan even unto Beer-Sheba, seventy thousand men,
੧੫ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
16 and the messenger putteth forth his hand to Jerusalem to destroy it, and Jehovah repenteth concerning the evil, and saith to the messenger who is destroying among the people, 'Enough, now, cease thy hand;' and the messenger of Jehovah was near the threshing-floor of Araunah the Jebusite.
੧੬ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ।
17 And David speaketh unto Jehovah, when he seeth the messenger who is smiting among the people, and saith, 'Lo, I have sinned, yea, I have done perversely; and these — the flock — what have they done? Let, I pray Thee, Thy hand be on me, and on the house of my father.'
੧੭ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!
18 And Gad cometh in unto David on that day, and saith to him, 'Go up, raise to Jehovah an altar in the threshing-floor of Araunah the Jebusite;'
੧੮ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।
19 and David goeth up, according to the word of Gad, as Jehovah commanded.
੧੯ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ।
20 And Araunah looketh, and seeth the king and his servants passing over unto him, and Araunah goeth out and boweth himself to the king — his face to the earth.
੨੦ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
21 And Araunah saith, 'Wherefore hath my lord the king come unto his servant?' and David saith, 'To buy from thee the threshing-floor, to build an altar to Jehovah, and the plague is restrained from the people.'
੨੧ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ।
22 And Araunah saith unto David, 'Let my lord the king take and cause to ascend that which is good in his eyes; see, the oxen for a burnt-offering, and the threshing instruments, and the instruments of the oxen, for wood;'
੨੨ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।
23 the whole hath Araunah given, [as] a king to a king; and Araunah saith unto the king, 'Jehovah thy God doth accept thee.'
੨੩ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।
24 And the king saith unto Araunah, 'Nay, for I do surely buy from thee for a price, and I do not cause to ascend to Jehovah my God burnt-offerings for nought;' and David buyeth the threshing-floor and the oxen for fifty shekels of silver,
੨੪ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।
25 and David buildeth there an altar to Jehovah, and causeth to ascend burnt-offerings and peace-offerings, and Jehovah is entreated for the land, and the plague is restrained from Israel.
੨੫ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ।