< Genesis 22 >
1 And it cometh to pass after these things that God hath tried Abraham, and saith unto him, 'Abraham;' and he saith, 'Here [am] I.'
੧ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
2 And He saith, 'Take, I pray thee, thy son, thine only one, whom thou hast loved, even Isaac, and go for thyself unto the land of Moriah, and cause him to ascend there for a burnt-offering on one of the mountains of which I speak unto thee.'
੨ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
3 And Abraham riseth early in the morning, and saddleth his ass, and taketh two of his young men with him, and Isaac his son, and he cleaveth the wood of the burnt-offering, and riseth and goeth unto the place of which God hath spoken to him.
੩ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।
4 On the third day — Abraham lifteth up his eyes, and seeth the place from afar;
੪ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ
5 and Abraham saith unto his young men, 'Remain by yourselves here with the ass, and I and the youth go yonder and worship, and turn back unto you.'
੫ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ।
6 And Abraham taketh the wood of the burnt-offering, and placeth on Isaac his son, and he taketh in his hand the fire, and the knife; and they go on both of them together.
੬ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।
7 And Isaac speaketh unto Abraham his father, and saith, 'My father,' and he saith, 'Here [am] I, my son.' And he saith, 'Lo, the fire and the wood, and where the lamb for a burnt-offering?'
੭ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
8 and Abraham saith, 'God doth provide for Himself the lamb for a burnt-offering, my son;' and they go on both of them together.
੮ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ।
9 And they come in unto the place of which God hath spoken to him, and there Abraham buildeth the altar, and arrangeth the wood, and bindeth Isaac his son, and placeth him upon the altar above the wood;
੯ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।
10 and Abraham putteth forth his hand, and taketh the knife — to slaughter his son.
੧੦ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ
11 And the messenger of Jehovah calleth unto him from the heavens, and saith, 'Abraham, Abraham;' and he saith, 'Here [am] I;'
੧੧ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
12 and He saith, 'Put not forth thine hand unto the youth, nor do anything to him, for now I have known that thou art fearing God, and hast not withheld thy son, thine only one, from Me.'
੧੨ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
13 And Abraham lifteth up his eyes, and looketh, and lo, a ram behind, seized in a thicket by its horns; and Abraham goeth, and taketh the ram, and causeth it to ascend for a burnt-offering instead of his son;
੧੩ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
14 and Abraham calleth the name of that place 'Jehovah-Jireh,' because it is said this day in the mount, 'Jehovah doth provide.'
੧੪ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।”
15 And the messenger of Jehovah calleth unto Abraham a second time from the heavens,
੧੫ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ,
16 and saith, 'By Myself I have sworn — the affirmation of Jehovah — that because thou hast done this thing, and hast not withheld thy son, thine only one —
੧੬ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
17 that blessing I bless thee, and multiplying I multiply thy seed as stars of the heavens, and as sand which [is] on the sea-shore; and thy seed doth possess the gate of his enemies;
੧੭ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।
18 and blessed themselves in thy seed have all nations of the earth, because that thou hast hearkened to My voice.'
੧੮ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
19 And Abraham turneth back unto his young men, and they rise and go together unto Beer-Sheba; and Abraham dwelleth in Beer-Sheba.
੧੯ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ।
20 And it cometh to pass after these things that it is declared to Abraham, saying, 'Lo, Milcah hath borne, even she, sons to Nahor thy brother:
੨੦ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ
21 Huz his first-born, and Buz his brother; and Kemuel father of Aram,
੨੧ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ
22 and Chesed, and Hazo, and Pildash, and Jidlaph, and Bethuel;
੨੨ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ
23 and Bethuel hath begotten Rebekah;' these eight hath Milcah borne to Nahor, Abraham's brother;
੨੩ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ।
24 and his concubine, whose name [is] Reumah, she also hath borne Tebah, and Gaham, and Tahash, and Maachah.
੨੪ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ।