< Job 37 >
1 Also, at this my heart trembleth, And it moveth from its place.
੧“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।
2 Hearken diligently to the trembling of His voice, Yea, the sound from His mouth goeth forth.
੨ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!
3 Under the whole heavens He directeth it, And its light [is] over the skirts of the earth.
੩ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।
4 After it roar doth a voice — He thundereth with the voice of His excellency, And He doth not hold them back, When His voice is heard.
੪ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”
5 God thundereth with His voice wonderfully, Doing great things and we know not.
੫ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।
6 For to snow He saith, 'Be [on] the earth.' And the small rain and great rain of His power.
੬ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।
7 Into the hand of every man he sealeth, For the knowledge by all men of His work.
੭ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।
8 And enter doth the beast into covert, And in its habitations it doth continue.
੮ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।
9 From the inner chamber cometh a hurricane, And from scatterings winds — cold,
੯ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
10 From the breath of God is frost given, And the breadth of waters is straitened,
੧੦ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
11 Yea, by filling He doth press out a cloud, Scatter a cloud doth His light.
੧੧ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।
12 And it is turning itself round by His counsels, For their doing all He commandeth them, On the face of the habitable earth.
੧੨ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।
13 Whether for a rod, or for His land, Or for kindness — He doth cause it to come.
੧੩ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।
14 Hear this, O Job, Stand and consider the wonders of God.
੧੪“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!
15 Dost thou know when God doth place them, And caused to shine the light of His cloud?
੧੫ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?
16 Dost thou know the balancings of a cloud? The wonders of the Perfect in knowledge?
੧੬ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?
17 How thy garments [are] warm, In the quieting of the earth from the south?
੧੭ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
18 Thou hast made an expanse with Him For the clouds — strong as a hard mirror!
੧੮ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?
19 Let us know what we say to Him, We set not in array because of darkness.
੧੯“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ।
20 Is it declared to Him that I speak? If a man hath spoken, surely he is swallowed up.
੨੦ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ?
21 And now, they have not seen the light, Bright it [is] in the clouds, And the wind hath passed by and cleanseth them.
੨੧ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
22 From the golden north it cometh, Beside God [is] fearful honour.
੨੨ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!
23 The Mighty! we have not found Him out, High in power and judgment, He doth not answer! And abundant in righteousness,
੨੩ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!
24 Therefore do men fear Him, He seeth not any of the wise of heart.
੨੪ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”