< Numbers 5 >
1 And Jehovah speaketh unto Moses, saying,
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 'Command the sons of Israel, and they send out of the camp every leper, and every one with an issue, and every one defiled by a body;
੨ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
3 from male unto female ye do send out; unto the outside of the camp ye do send them; and they defile not their camps in the midst of which I do tabernacle.'
੩ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।
4 And the sons of Israel do so, and they send them out unto the outside of the camp; as Jehovah hath spoken unto Moses so have the sons of Israel done.
੪ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
5 And Jehovah speaketh unto Moses, saying,
੫ਯਹੋਵਾਹ ਨੇ ਮੂਸਾ ਨੂੰ ਆਖਿਆ,
6 'Speak unto the sons of Israel, Man or woman, when they do any of the sins of man, by committing a trespass against Jehovah, and that person [is] guilty,
੬ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
7 and they have confessed their sin which they have done, then he hath restored his guilt in its principal, and its fifth is adding to it, and hath given [it] to him in reference to whom he hath been guilty.
੭ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।
8 'And if the man have no redeemer to restore the guilt to, the guilt which is restored [is] Jehovah's, the priest's, apart from the ram of the atonements, whereby he maketh atonement for him.
੮ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
9 'And every heave-offering of all the holy things of the sons of Israel, which they bring near to the priest, becometh his;
੯ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।
10 and any man's hallowed things become his; that which any man giveth to the priest becometh his.'
੧੦ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ।
11 And Jehovah speaketh unto Moses, saying,
੧੧ਯਹੋਵਾਹ ਨੇ ਮੂਸਾ ਨੂੰ ਆਖਿਆ,
12 'Speak unto the sons of Israel, and thou hast said unto them, When any man's wife turneth aside, and hath committed against him a trespass,
੧੨ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।
13 and a man hath lain with her [with] the seed of copulation, and it hath been hid from the eyes of her husband, and concealed, and she hath been defiled, and there is no witness against her, and she hath not been caught,
੧੩ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।
14 and a spirit of jealousy hath passed over him, and he hath been jealous of his wife, and she hath been defiled; — or, a spirit of jealousy hath passed over him, and he hath been jealous of his wife, and she hath not been defiled —
੧੪ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।
15 'Then hath the man brought in his wife unto the priest, and he hath brought in her offering for her, a tenth of the ephah of barley meal, he doth not pour on it oil, nor doth he put on it frankincense, for it [is] a present of jealousy, a present of memorial, causing remembrance of iniquity.
੧੫ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।
16 'And the priest hath brought her near, and hath caused her to stand before Jehovah,
੧੬ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।
17 and the priest hath taken holy water in an earthen vessel, and of the dust which is on the floor of the tabernacle doth the priest take, and hath put [it] into the water,
੧੭ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।
18 and the priest hath caused the woman to stand before Jehovah, and hath uncovered the woman's head, and hath given into her hands the present of the memorial, it [is] a present of jealousy, and in the hand of the priest are the bitter waters which cause the curse.
੧੮ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
19 'And the priest hath caused her to swear, and hath said unto the woman, If no man hath lain with thee, and if thou hast not turned aside [to] uncleanness under thy husband, be free from these bitter waters which cause the curse;
੧੯ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।
20 and thou, if thou hast turned aside under thy husband, and if thou hast been defiled, and any man doth give his copulation to thee besides thy husband —
੨੦ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।
21 (then the priest hath caused the woman to swear with an oath of execration, and the priest hath said to the woman) — Jehovah doth give thee for an execration, and for a curse, in the midst of thy people, in Jehovah's giving thy thigh to fall, and thy belly to swell,
੨੧ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
22 and these waters which cause the curse have gone into thy bowels, to cause the belly to swell, and the thigh to fall; and the woman hath said, Amen, Amen.
੨੨ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”
23 'And the priest hath written these execrations in a book, and hath blotted [them] out with the bitter waters,
੨੩ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।
24 and hath caused the woman to drink the bitter waters which cause the curse, and the waters which cause the curse have entered into her for bitter things.
੨੪ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।
25 'And the priest hath taken out of the hand of the woman the present of jealousy, and hath waved the present before Jehovah, and hath brought it near unto the altar;
੨੫ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
26 and the priest hath taken a handful of the present, its memorial, and hath made perfume on the altar, and afterwards doth cause the woman to drink the water:
੨੬ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
27 yea, he hath caused her to drink the water, and it hath come to pass, if she hath been defiled, and doth commit a trespass against her husband, that the waters which cause the curse have gone into her for bitter things, and her belly hath swelled, and her thigh hath fallen, and the woman hath become an execration in the midst of her people.
੨੭ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
28 'And if the woman hath not been defiled, and is clean, then she hath been acquitted, and hath been sown [with] seed.
੨੮ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।
29 'This [is] the law of jealousies, when a wife turneth aside under her husband, and hath been defiled,
੨੯ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
30 or when a spirit of jealousy passeth over a man, and he hath been jealous of his wife, then he hath caused the woman to stand before Jehovah, and the priest hath done to her all this law,
੩੦ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
31 and the man hath been acquitted from iniquity, and that woman doth bear her iniquity.'
੩੧ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।