< Psalms 38 >

1 A Psalm of David, 'To cause to remember.' Jehovah, in Thy wrath reprove me not, Nor in Thy fury chastise me.
ਯਾਦਗਾਰੀ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
2 For Thine arrows have come down on me, And Thou lettest down upon me Thy hand.
ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
3 Soundness is not in my flesh, Because of Thine indignation, Peace is not in my bones because of my sin.
ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
4 For mine iniquities have passed over my head, As a heavy burden — too heavy for me.
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
5 Stunk — become corrupt have my wounds, Because of my folly.
ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
6 I have been bent down, I have been bowed down — unto excess, All the day I have gone mourning.
ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
7 For my flanks have been full of drought, And soundness is not in my flesh.
ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8 I have been feeble and smitten — unto excess, I have roared from disquietude of heart.
ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
9 Lord, before Thee [is] all my desire, And my sighing from Thee hath not been hid.
ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
10 My heart [is] panting, my power hath forsaken me, And the light of mine eyes, Even they are not with me.
੧੦ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
11 My lovers and my friends over-against my plague stand. And my neighbours afar off have stood.
੧੧ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
12 And those seeking my soul lay a snare, And those seeking my evil Have spoken mischievous things, And they do deceits meditate all the day.
੧੨ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
13 And I, as deaf, hear not. And as a dumb one who openeth not his mouth.
੧੩ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
14 Yea, I am as a man who heareth not, And in his mouth are no reproofs.
੧੪ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
15 Because for Thee, O Jehovah, I have waited, Thou dost answer, O Lord my God.
੧੫ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
16 When I said, 'Lest they rejoice over me, In the slipping of my foot against me they magnified themselves.
੧੬ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
17 For I am ready to halt, And my pain [is] before me continually.
੧੭ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18 For mine iniquity I declare, I am sorry for my sin.
੧੮ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
19 And mine enemies [are] lively, They have been strong, and those hating me without cause, Have been multiplied.
੧੯ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
20 And those paying evil for good accuse me, Because of my pursuing good.
੨੦ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
21 Do not forsake me, O Jehovah, My God, be not far from me,
੨੧ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
22 Haste to help me, O Lord, my salvation!
੨੨ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!

< Psalms 38 >