< 1 Petro 4 >
1 Ĉar Kristo do suferis en la karno, vi ankaŭ armu vin per la sama intenco; ĉar la suferinto en la karno apartiĝis de pekoj;
੧ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
2 por ke vi travivu la reston de la enkarna tempo jam ne laŭ la voluptoj de homoj, sed laŭ la volo de Dio.
੨ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
3 Ĉar la tempo pasinta sufiĉas, por elfari la deziron de la nacianoj kaj iradi en diboĉoj, voluptoj, vindrinkado, brufestenoj, ebrieco, kaj abomenaj idolkultoj;
੩ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
4 en kio ili miras, ke vi ne kuras kune kun ili en la saman superfluon de diboĉado, kaj ili kalumnias vin;
੪ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ ।
5 ili prirespondos al Tiu, kiu estas preta juĝi la vivantojn kaj la mortintojn.
੫ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ
6 Ĉar por tio ankaŭ la evangelio estas anoncita al la mortintoj, por ke ili estu korpe juĝitaj laŭ homoj, sed spirite vivu laŭ Dio.
੬ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
7 Sed la fino de ĉio alproksimiĝas; prudentiĝu do, kaj sobriĝu por preĝoj;
੭ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
8 antaŭ ĉio havante fervoran amon unu al alia; ĉar amo kovras amason da pekoj;
੮ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
9 estu gastamaj unu al alia sen murmurado;
੯ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
10 laŭmezure, kiel ĉiu ricevis donacon, tiel ĝin administrante inter vi, kiel bonaj administrantoj de la diversaspeca graco de Dio;
੧੦ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
11 se iu parolas, li parolu kvazaŭ orakolojn de Dio; se iu administras, li administru kvazaŭ el la forto, kiun Dio provizas; por ke en ĉio Dio estu glorata per Jesuo Kristo, kies estas la gloro kaj la potenco por ĉiam kaj eterne. Amen. (aiōn )
੧੧ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। (aiōn )
12 Amataj, ne surpriziĝu pri la fajrego ĉe vi okazanta por provi vin, kvazaŭ io stranga okazus ĉe vi;
੧੨ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
13 sed laŭ tio, ke vi partoprenas en la suferoj de Kristo, ĝoju; por ke ankaŭ en la elmontro de lia gloro vi ĝoju ravege.
੧੩ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
14 Se vi estas riproĉataj pro la nomo de Kristo, feliĉegaj vi estas; ĉar la Spirito de gloro kaj la Spirito de Dio restas sur vi.
੧੪ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
15 Nur neniu el vi suferu kiel mortiginto, aŭ ŝtelisto, aŭ malbonfarinto, aŭ kiel sintrudanto en malpropraj aferoj;
੧੫ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
16 sed se iu suferas kiel Kristano, li ne hontu; sed li gloru Dion en tiu nomo.
੧੬ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
17 Ĉar jam venis la tempo por la komenco de la juĝo ĉe la domo de Dio; kaj se ĝi komenciĝas ĉe ni, kia estos la sorto de tiuj, kiuj ne obeas al la evangelio de Dio?
੧੭ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
18 Kaj se justulo apenaŭ saviĝas, kie aperos malpiulo kaj pekulo?
੧੮ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
19 Tial ankaŭ tiuj, kiuj suferas laŭ la volo de Dio, alkonfidu siajn animojn en bonfarado al fidela Kreinto.
੧੯ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ ।