< 3 Johano 1 >

1 La presbitero al Gajo, la amata, kiun mi amas en la vero.
ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
2 Amato, mi preĝas, ke al vi prosperu ĉio, kaj vi bonsanu tiel same, kiel prosperas al via animo.
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
3 Ĉar mi treege ĝojis, kiam fratoj venis kaj atestis pri via vereco, kiel vi iradas en la vero.
ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।
4 Pli grandan ĝojon mi ne havas, ol aŭdi pri miaj infanoj iradantaj en la vero.
ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।
5 Amato, vi faras fidele rilate al ĉiuj viaj klopodoj por la fratoj kaj tiuj fremduloj,
ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।
6 kiuj atestis vian amon antaŭ la eklezio; kaj vi faros bone, tiujn antaŭenigante dece je Dio,
ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
7 ĉar pro la Nomo ili eliris, akceptante nenion de la nacianoj.
ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
8 Ni devas do akcepti tiajn, por ke ni estu kunlaborantoj kun la vero.
ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
9 Mi skribis iom al la eklezio; sed Diotrefes, kiu amas la estrecon inter ili, nin ne akceptas.
ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।
10 Tial, se mi venos, mi rememorigos al li la farojn, kiujn li faras, per malbonaj paroloj babilante kontraŭ ni; kaj ne kontenta je tio, li mem ne akceptas la fratojn, nek tion permesas al tiuj, kiuj volas, kaj ilin el la eklezio elpelas.
੧੦ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
11 Amato, imitu ne la malbonon, sed la bonon. Bonfaranto estas el Dio; malbonfaranto ne vidis Dion.
੧੧ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
12 Pri Demetrio estas atestite de ĉiuj, kaj de la vero mem; kaj ni ja atestas; kaj vi scias, ke nia atesto estas vera.
੧੨ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
13 Mi havis multon por skribi al vi; sed mi ne volas skribi al vi per inko kaj kano;
੧੩ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।
14 sed mi esperas vidi vin baldaŭ, kaj ni parolos vizaĝon kontraŭ vizaĝo. Paco al vi. Salutas vin la amikoj. Salutu laŭ nomo la amikojn.
੧੪ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।

< 3 Johano 1 >