< Agoj 17 >
1 Kaj vojaĝinte tra Amfipolis kaj Apolonia, ili alvenis en Tesalonikon, kie estis sinagogo de la Judoj;
੧ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
2 kaj laŭ sia kutimo Paŭlo eniris al ili, kaj dum tri sabatoj li rezonadis kun ili el la Skriboj,
੨ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
3 klarigante kaj montrante, ke la Kristo devis suferi kaj releviĝi el la mortintoj, kaj dirante: Ĉi tiu Jesuo, kiun mi predikas al vi, estas la Kristo.
੩ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
4 Kaj unuj el ili estis konvinkitaj, kaj kunsortiĝis kun Paŭlo kaj Silas; kaj el la piaj Grekoj granda amaso, kaj el la ĉefaj virinoj ne malmultaj.
੪ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5 Sed la Judoj, enviante, varbis kelkajn malnoblulojn el la popolaĉo, kaj, kolektinte homamason, entumultigis la urbon; kaj atakinte la domon de Jason, ili klopodis elkonduki ilin al la popolo.
੫ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
6 Sed ne trovinte ilin, ili trenis Jasonon kaj kelkajn fratojn antaŭ la urbestrojn, kriante: Tiuj samaj, kiuj renversis la tutan mondon, alestas ankaŭ ĉi tie;
੬ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
7 ilin Jason akceptis; kaj ili ĉiuj agas kontraŭ la dekretoj de Cezaro, dirante, ke estas alia reĝo, Jesuo.
੭ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
8 Kaj ili maltrankviligis la homamason kaj la urbestrojn, kiuj tion aŭdis.
੮ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9 Kaj ĉi tiuj, ricevinte garantiaĵon de Jason kaj la aliaj, liberigis ilin.
੯ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10 Kaj la fratoj tuj forsendis Paŭlon kaj Silason nokte al Berea; kaj alveninte tien, ili iris en la sinagogon de la Judoj.
੧੦ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11 Kaj ĉi tiuj estis pli noblaj ol la Tesalonikanoj, ĉar ili akceptis la vorton kun plena fervoro, kaj ĉiutage esploris la Skribojn, por konstati, ĉu tiuj aferoj estas veraj.
੧੧ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
12 Tial multaj el ili kredis, kaj ne malmultaj el la Grekaj virinoj honorindaj kaj el la viroj.
੧੨ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
13 Sed kiam la Judoj en Tesaloniko sciiĝis, ke ankaŭ en Berea la vorto de Dio estas proklamita de Paŭlo, ili venis ankaŭ tien, maltrankviligante kaj ekscitante la homamason.
੧੩ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
14 Kaj tiam la fratoj tuj forsendis Paŭlon, por ke li iru ĝis la marbordo; sed Silas kaj Timoteo restis ankoraŭ tie.
੧੪ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
15 Kaj la gvidantoj de Paŭlo kondukis lin ĝis Ateno, kaj ricevinte komision al Silas kaj Timoteo, ke ili venu al li kiel eble plej rapide, ili foriris.
੧੫ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
16 Kaj dum Paŭlo atendis ilin en Ateno, lia spirito ĉagreniĝis en li, kiam li vidis la urbon idolplena.
੧੬ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
17 Tial li rezonadis en la sinagogoj kun la Judoj kaj la diotimantoj, kaj sur la placo ĉiutage kun la renkontitoj.
੧੭ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
18 Kaj iuj el la Epikuranaj kaj Stoikaj filozofoj lin renkontis. Kaj unuj diris: Kion volus diri ĉi tiu vortŝutanto? aliaj diris: Li ŝajnas esti proklamanto de fremdaj diaĵoj; ĉar li predikis Jesuon kaj la releviĝon.
੧੮ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19 Kaj ili prenis lin, kaj kondukis lin al la Areopago, dirante: Ĉu ni povas scii, kio estas tiu nova instruo, priparolata de vi?
੧੯ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
20 Ĉar fremdaĵojn vi portas al niaj oreloj; ni do volas scii, kion signifas tiuj aferoj.
੨੦ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
21 (Ĉiuj Atenanoj kaj la tie loĝantaj fremduloj pasigadis la tempon ĉe nenio alia, krom diri aŭ aŭdi ion plej novan.)
੨੧ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22 Kaj Paŭlo staris meze de la Areopago, kaj diris: Atenanoj, mi rimarkas, ke vi estas ĉiurilate tro servemaj al diaĵoj.
੨੨ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
23 Ĉar preterpasante kaj rigardante viajn adorataĵojn, mi trovis ankaŭ altaron, sur kiu estis skribite: AL DIO NEKONATA. Kiun do vi nekonante adoras, Tiun mi predikas al vi.
੨੩ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24 La Dio, kiu faris la mondon kaj ĉion, kio estas en ĝi, estante per Si mem Sinjoro de la ĉielo kaj la tero, ne loĝas en manfaritaj temploj;
੨੪ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
25 kaj ne estas servata de homaj manoj, kvazaŭ Li ion bezonus, ĉar Li mem donas al ĉiuj vivon kaj spiron kaj ĉion;
੨੫ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
26 kaj el unu origino Li faris ĉiujn naciojn de la homoj, por loĝi sur la tuta supraĵo de la tero, difininte ordigitajn epokojn kaj la limojn de iliaj loĝejoj;
੨੬ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
27 por ke ili serĉu Dion, se eble ili povus ĉirkaŭpalpi kaj trovi Lin, kvankam Li ne estas malproksime de ĉiu el ni;
੨੭ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28 ĉar en Li ni vivas kaj moviĝas kaj ekzistas, kiel ankaŭ iuj viaj poetoj diris: Ĉar ni estas ankaŭ Lia idaro.
੨੮ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
29 Tial ni, estante idaro de Dio, devas ne opinii la Diecon simila al oro aŭ arĝento aŭ ŝtono, gravuraĵo de homa arto kaj imagado.
੨੯ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
30 Kaj la tempojn de nesciado preterrigardis Dio, sed nun Li proklamas al ĉiuj homoj, ke ili pentu;
੩੦ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
31 tial Li difinis tagon, en kiu Li juĝos la mondon en justeco per tiu viro, kiun Li elektis, doninte garantion pri tio al ĉiuj homoj per tio, ke Li relevis lin el la mortintoj.
੩੧ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
32 Kaj aŭdinte pri releviĝo de la mortintoj, unuj mokis; sed aliaj diris: Ni aŭskultos vin denove pri tio.
੩੨ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
33 Kaj tiel Paŭlo eliris el inter ili.
੩੩ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।
34 Sed iuj viroj aliĝis al li kaj kredis, inter kiuj estis Dionisio, Areopagano, kaj virino, nomata Damaris, kaj aliaj kun ili.
੩੪ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।