< Genezo 35 >
1 Kaj Dio diris al Jakob: Leviĝu, iru al Bet-El kaj loĝu tie; kaj faru tie altaron al Dio, kiu aperis al vi, kiam vi kuris de via frato Esav.
੧ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।
2 Tiam Jakob diris al sia domanaro, kaj al ĉiuj, kiuj estis kun li: Forigu la fremdajn diojn, kiuj estas inter vi, kaj puriĝu kaj ŝanĝu viajn vestojn.
੨ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।
3 Kaj ni leviĝu, kaj ni iru al Bet-El; kaj mi faros tie altaron al Dio, kiu atentis min en la tago de mia mizero, kaj estis kun mi sur la vojo, kiun mi iris.
੩ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।
4 Kaj ili donis al Jakob ĉiujn fremdajn diojn, kiuj estis en iliaj manoj, kaj la ringojn, kiuj estis en iliaj oreloj; kaj Jakob enfosis ilin sub la kverko, kiu estis apud Ŝeĥem.
੪ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ।
5 Kaj ili ekiris. Kaj timo de Dio venis sur la urbojn, kiuj estis ĉirkaŭ ili, kaj ili ne persekutis la filojn de Jakob.
੫ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।
6 Jakob venis al la urbo Luz, kiu estas en la lando Kanaana kaj havas ankaŭ la nomon Bet-El, li kaj ĉiuj homoj, kiuj estis kun li.
੬ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ।
7 Kaj li konstruis tie altaron, kaj donis al la loko la nomon El-Bet-El; ĉar tie aperis al li Dio, kiam li kuris de sia frato.
੭ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ।
8 Tiam mortis Debora, la mamnutrintino de Rebeka, kaj oni ŝin enterigis apud Bet-El, sub la kverko. Kaj tiu loko ricevis la nomon Alon-Baĥut.
੮ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ।
9 Kaj denove Dio aperis al Jakob, kiam li revenis el Mezopotamio, kaj benis lin.
੯ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਣ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ।
10 Kaj Dio diris al li: Via nomo estas Jakob; tamen ne plue estu nomata Jakob, sed Izrael estu via nomo. Kaj Li donis al li la nomon Izrael.
੧੦ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।
11 Kaj Dio diris al li: Mi estas Dio la Plejpotenca; fruktu kaj multiĝu; popolo kaj popolaro fariĝos el vi, kaj reĝoj eliros el via lumbo.
੧੧ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।
12 Kaj la landon, kiun Mi donis al Abraham kaj al Isaak, Mi donos al vi, kaj al via idaro post vi Mi donos la landon.
੧੨ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।
13 Kaj Dio forleviĝis de li sur la loko, kie Li parolis kun li.
੧੩ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ।
14 Jakob starigis monumenton sur la loko, kie Li parolis kun li, monumenton ŝtonan; kaj li verŝis sur ĝin verŝoferon kaj verŝis sur ĝin oleon.
੧੪ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।
15 Kaj al la loko, kie Dio parolis kun li, Jakob donis la nomon Bet-El.
੧੫ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ।
16 Kaj ili forlasis Bet-Elon. Kiam restis ankoraŭ negranda interspaco, por veni al Efrata, Raĥel naskis, kaj ŝia akuŝiĝo estis malfacila.
੧੬ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।
17 Dum ŝia akuŝiĝa suferado la akuŝistino diris al ŝi: Ne timu, ĉar ankaŭ ĉi tiu ĉe vi estas filo.
੧੭ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ।
18 Dum la elirado de ŝia animo, ĉar ŝi estis mortanta, ŝi donis al li la nomon Ben-Oni; sed lia patro donis al li la nomon Benjamen.
੧੮ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।
19 Kaj Raĥel mortis, kaj oni enterigis ŝin sur la vojo al Efrata, kiu estas Bet-Leĥem.
੧੯ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।
20 Kaj Jakob starigis monumenton super ŝia tombo. Tio estas la tomba monumento de Raĥel ĝis la nuna tago.
੨੦ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ।
21 Kaj Izrael formigris, kaj starigis sian tendon transe de la turo Eder.
੨੧ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ।
22 En la tempo, kiam Izrael loĝis en tiu lando, Ruben iris kaj kuŝis kun Bilha, la kromvirino de lia patro. Kaj pri tio aŭdis Izrael. La filoj de Jakob estis dek du:
੨੨ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।
23 la filoj de Lea: Ruben, la unuenaskito de Jakob, kaj Simeon kaj Levi kaj Jehuda kaj Isaĥar kaj Zebulun;
੨੩ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
24 la filoj de Raĥel: Jozef kaj Benjamen;
੨੪ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ।
25 kaj la filoj de Bilha, sklavino de Raĥel: Dan kaj Naftali;
੨੫ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ
26 kaj la filoj de Zilpa, sklavino de Lea: Gad kaj Aŝer. Tio estas la filoj de Jakob, kiuj naskiĝis al li en Mezopotamio.
੨੬ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ।
27 Kaj Jakob venis al sia patro Isaak en Mamre, al Kirjat-Arba (tio estas Ĥebron), kie vivis fremdule Abraham kaj Isaak.
੨੭ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ
28 Isaak havis la aĝon de cent okdek jaroj.
੨੮ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ।
29 Kaj Isaak konsumiĝis kaj mortis kaj alkolektiĝis al sia popolo, estante maljuna kaj sata de vivo. Kaj lin enterigis liaj filoj Esav kaj Jakob.
੨੯ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।