< Hebroj 9 >
1 Sed eĉ la unua interligo havis ordonojn pri Diservado, kaj sanktejon mondan.
੧ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।
2 Ĉar tabernaklo estis pretigita: la unua, en kiu estis la kandelabro kaj la tablo kaj la panoj de propono; ĝi estas nomata la Sanktejo;
੨ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।
3 kaj post la dua kurteno, la tabernaklo nomata la Plejsanktejo,
੩ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।
4 havanta la oran incensilon, kaj la keston de interligo, tegitan entute per oro, en kiu estis vazo ora (enhavanta la manaon) kaj la ekflorinta bastono de Aaron kaj la tabeloj de la interligo,
੪ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
5 kaj super tio kerubojn de gloro superombrantajn la fermoplaton, pri kiuj ni nun ne povas detale paroli.
੫ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
6 Kiam do ĉi tio estis tiel aranĝita, en la unuan tabernaklon eniras ĉiam la pastroj, farante la Diservojn;
੬ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
7 sed en la duan, unufoje en la jaro eniras la ĉefpastro sola, ne sen sango, kiun li oferas pro si kaj pro la eraroj de la popolo;
੭ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
8 per tio la Sankta Spirito montras, ke la vojo en la sanktejon ankoraŭ ne estas elmontrita, dum la unua tabernaklo ankoraŭ staras;
੮ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
9 kio estas parabolo por la nuna tempo; laŭ kio estas oferataj donacoj kaj oferoj, kiuj ne povas laŭ la konscienco perfektigi la adoranton,
੯ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।
10 nur altrudate (kun manĝaĵoj kaj trinkaĵoj kaj diversaj lavadoj kaj karnaj purigadoj) ĝis tempo de reformo.
੧੦ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
11 Sed Kristo, aperinte kiel ĉefpastro de la estontaj bonoj, per la pli granda kaj pli perfekta tabernaklo, ne manfarita, tio estas ne el ĉi tiu kreo,
੧੧ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
12 nek per la sango de kaproj kaj bovidoj, sed per sia propra sango, eniris unufoje por ĉiam en la sanktejon, atinginte eternan elaĉeton. (aiōnios )
੧੨ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios )
13 Ĉar se la sango de kaproj kaj bovoj, kaj la cindro de bovidino, ŝprucigite sur malpurulojn, sanktigas ĝis la purigado de la karno:
੧੩ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
14 kiom pli la sango de Kristo, kiu per la eterna Spirito sin oferis senmakula al Dio, purigos vian konsciencon el malvivaj faroj, por servi al la vivanta Dio? (aiōnios )
੧੪ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios )
15 Kaj pro tio li estas interulo de nova testamento, por ke (post kiam morto okazis por la elaĉeto de tiuj pekoj, kiuj estis sub la unua testamento) la vokitoj ricevu la promeson de la eterna heredaĵo. (aiōnios )
੧੫ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios )
16 Ĉar kiam estas testamento, nepre devas esti la morto de la testamentinto.
੧੬ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।
17 Ĉar testamento efektiviĝas rilate mortinton, ĉar ĝi neniam efikas, dum vivas la testamentinto.
੧੭ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।
18 Tial ankaŭ la unua testamento ne sen sango dediĉiĝis.
੧੮ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
19 Ĉar Moseo, parolinte ĉiun ordonon laŭ la leĝo al la tuta popolo, prenis la sangon de bovidoj kaj kaproj, kun akvo kaj lano skarlata kaj hisopo, kaj aspergis la libron mem kaj la tutan popolon,
੧੯ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
20 dirante: Jen estas la sango de la interligo, kiun Dio ordonis al vi.
੨੦ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।
21 Plue li aspergis per la sango la tabernaklon kaj ĉiujn vazojn de la Diservo.
੨੧ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।
22 Kaj laŭ la leĝo, preskaŭ ĉio puriĝas per sango; kaj sen sangoverŝado ne fariĝas absolvo.
੨੨ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
23 Necese do estis, ke la ekzemploj de la enĉielaj aferoj estu purigitaj per ĉi tiuj, sed la enĉielaj aferoj mem per pli bonaj oferoj, ol ĉi tiuj.
੨੩ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
24 Ĉar eniris Kristo ne en sanktejon manfaritan, ekzemplon de la vera; sed en la ĉielon mem, por aperi antaŭ la vizaĝo de Dio por ni;
੨੪ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
25 nek estas necese, ke li oferu sin ofte, kiel la ĉefpastro eniras en la sanktejon jaron post jaro, kun sango ne propra;
੨੫ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
26 alie li devus ofte suferi de post la fondo de la mondo; sed nun unufoje en la fino de la mondaĝoj li aperis, por forigi la pekon per la ofero de si mem. (aiōn )
੨੬ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn )
27 Kaj kiel estas dekretite por homoj unufoje morti, kaj post tio juĝo;
੨੭ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
28 tiel ankaŭ Kristo, oferite unufoje, por porti la pekojn de multaj, aperos duan fojon, aparte de peko, al tiuj, kiuj lin atendas, por savo.
੨੮ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।