< Jesaja 54 >

1 Ĝoju, ho senfruktulino, kiu ne naskis; sonigu kanton kaj ĝojkriu, ho vi, kiu ne suferis doloron; ĉar la forlasitino havos pli da infanoj, ol la havanta edzon, diras la Eternulo.
ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।
2 Vastigu la spacon de via tendo, disetendu la tapiŝojn de viaj loĝejoj, ne retenu; etendu pli longe viajn ŝnurojn, kaj viajn palisojn fortikigu.
ਆਪਣੇ ਤੰਬੂ ਦੇ ਥਾਂ ਨੂੰ ਚੌੜਾ ਕਰ, ਉਹ ਆਪਣੇ ਵਾਸਾਂ ਦੇ ਪੜਦੇ ਤਾਣਨ, ਤੂੰ ਸਰਫ਼ਾ ਨਾ ਕਰ, ਆਪਣੀਆਂ ਰੱਸੀਆਂ ਲੰਮੀਆਂ ਤੇ ਆਪਣਿਆਂ ਕੀਲਿਆਂ ਨੂੰ ਤਕੜਾ ਕਰ!
3 Ĉar dekstren kaj maldekstren vi disvastiĝos, kaj via idaro ekposedos naciojn kaj ekloĝos en urboj dezertigitaj.
ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ।
4 Ne timu, ĉar vi ne estos malhonorata; ne kaŝu vin honte, ĉar vi ne estos hontigata, kaj ĉar la honton de via juneco vi forgesos kaj la malhonoron de via vidvineco vi ne plu rememoros.
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।
5 Ĉar via Kreinto estas via edzo, Eternulo Cebaot estas Lia nomo; kaj via Liberiginto estas la Sanktulo de Izrael, kiun oni nomas Dio de la tuta tero.
ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ।
6 Ĉar kiel virinon forlasitan kaj afliktitan en la spirito la Eternulo vin alvokis; kaj kiel edzinon de la juneco, kvankam forpuŝitan, diras via Dio.
ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ।
7 Por malgranda momento Mi vin forlasis, kaj kun granda kompato Mi vin reprenos al Mi.
ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ।
8 En eksplodo de kolero Mi forturnis de vi Mian vizaĝon por momento, sed per eterna favorkoreco Mi vin kompatis, diras via Liberiginto, la Eternulo.
ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।
9 Ĉar tio estas por Mi kiel la akvo de Noa; kiel Mi ĵuris, ke Mi ne plu venigos la akvon de Noa sur la teron, tiel Mi ĵuris, ke Mi ne koleros vin nek insultos vin.
ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ।
10 Ĉar montoj forŝoviĝos kaj altaĵoj ŝanceliĝos; sed Mia favorkoreco ne foriĝos de vi, kaj la interligo de Mia paco ne ŝanceliĝos, diras la Eternulo, via Kompatanto.
੧੦ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।
11 Ho mizera, suferanta de ventego, senkonsola! jen Mi donos brilon al viaj ŝtonoj, kaj vian fundamenton Mi faros el safiroj.
੧੧ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ।
12 Kaj Mi faros viajn murdentojn el rubenoj kaj viajn pordegojn el kristaloj kaj ĉiujn viajn limojn el multekostaj ŝtonoj.
੧੨ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਬਹੁਮੁੱਲੇ ਪੱਥਰਾਂ ਨਾਲ ਬਣਾਵਾਂਗਾ।
13 Kaj ĉiuj viaj infanoj estos instruitaj de la Eternulo, kaj granda estos la bonstato de viaj filoj.
੧੩ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
14 Per vero vi fortikiĝos; estu malproksima de premiteco, ĉar vi ne bezonas timi, kaj de teruro, ĉar ĝi ne alproksimiĝos al vi.
੧੪ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।
15 Certe, oni sin armos kontraŭ vi, sed tio ne estos de Mi; kiu sin armos kontraŭ vi, tiu falos antaŭ vi.
੧੫ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ।
16 Jen Mi kreis la forĝiston, kiu blovas fajron sur karboj kaj ellaboras ilojn por siaj faroj; kaj Mi ankaŭ kreis ekstermanton por detruado.
੧੬ਵੇਖ, ਮੈਂ ਲੁਹਾਰ ਉਤਪਤ ਕੀਤਾ, ਜੋ ਕੋਲਿਆਂ ਦੀ ਅੱਗ ਧੌਂਕਦਾ ਹੈ, ਅਤੇ ਆਪਣੇ ਕੰਮ ਲਈ ਸੰਦ ਕੱਢਦਾ ਹੈ, ਮੈਂ ਹੀ ਨਾਸ ਕਰਨ ਵਾਲਾ ਉਜਾੜਨ ਲਈ ਉਤਪਤ ਕੀਤਾ।
17 Nenia ilo, kreita kontraŭ vi, havos sukceson; kaj ĉiun langon, kiu batalos kontraŭ vi en la juĝo, vi malpravigos. Tio estas la heredaĵo de la servantoj de la Eternulo, kaj ilia praveco antaŭ Mi, diras la Eternulo.
੧੭ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।

< Jesaja 54 >

A Dove is Sent Forth from the Ark
A Dove is Sent Forth from the Ark