< Jesaja 6 >
1 En la jaro de la morto de la reĝo Uzija mi vidis la Sinjoron, sidantan sur alta kaj levita trono, kaj Liaj baskoj plenigis la templon.
੧ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
2 Serafoj staris supre de Li; ĉiu havis po ses flugiloj; per du li kovris sian vizaĝon, per du li kovris siajn piedojn, kaj per du li flugis.
੨ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।
3 Kaj unu vokadis al alia, kaj diris: Sankta, sankta, sankta estas la Eternulo Cebaot, la tuta tero estas plena de Lia gloro.
੩ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
4 Ekŝanceliĝis de la vokanta voĉo la kolonoj de la pordo, kaj la domo pleniĝis de fumo.
੪ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।
5 Kaj mi diris: Ve al mi! ĉar mi pereis; ĉar mi estas homo kun malpura buŝo, kaj mi loĝas inter popolo malpurbuŝa, kaj la Reĝon, la Eternulon Cebaot, vidis miaj okuloj.
੫ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
6 Tiam alflugis al mi unu el la serafoj, havante en la mano ardantan karbon, kiun li per prenilo prenis de la altaro,
੬ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।
7 kaj li ektuŝis mian buŝon, kaj diris: Jen ĉi tio ektuŝis vian buŝon, kaj foriĝis via malpieco, kaj via peko estas pardonita.
੭ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
8 Kaj mi ekaŭdis la voĉon de la Sinjoro, kiu diris: Kiun Mi sendos, kaj kiu iros por ni? Kaj mi diris: Jen mi estas, sendu min.
੮ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।
9 Tiam Li diris: Iru kaj diru al tiu popolo: Vi aŭdos, sed ne komprenos; vi vidos, sed ne rimarkos.
੯ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
10 Sensentigu la koron de tiu popolo, kaj ĝiajn orelojn surdigu, kaj ĝiajn okulojn blindigu, por ke ĝi ne vidu per siaj okuloj, kaj por ke ĝi ne aŭdu per siaj oreloj, por ke ĝi ne komprenu per sia koro, por ke ĝi ne konvertiĝu kaj ne saniĝu.
੧੦ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
11 Mi diris: Ĝis kiam, ho Sinjoro? Kaj Li respondis: Ĝis malpleniĝos la urboj pro nehavado de loĝantoj kaj la domoj pro nehavado de homoj, kaj ĝis la tero tute dezertiĝos.
੧੧ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
12 Kaj la Eternulo forigos la homojn, kaj granda estos la forlasiteco en la lando.
੧੨ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।
13 Se restos en ĝi dekono, ĝi ankaŭ ekstermiĝos, sed kiel terebintarbo aŭ kverko, de kiuj post la dehako restas ankoraŭ radiko; sankta semo estos ĝia radiko.
੧੩ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।