< Samuel 2 10 >
1 Le ɣeyiɣi aɖe megbe la, Amonitɔwo ƒe fia ku eye via Hanun ɖu fia ɖe eteƒe.
੧ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
2 David gblɔ be, “Manyo dɔ me na Hanun, Nahas ƒe vi abe ale si fofoa nyo dɔ me nam ene.” Ale David dɔ amewo be woado babaa na Hanun le fofoa ƒe ku ta. Esi David ƒe amewo va ɖo Amonitɔwo ƒe anyigba dzi la,
੨ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
3 Amonitɔwo ƒe amegãwo gblɔ na woƒe kplɔla Hanun be, “Ɖe nèbu be David le bubu dem ye fofo ŋu to ame siawo dɔdɔ ɖe gbɔwò be woado babaa na wò mea? Menye ɖe David dɔ ame siawo be woava tsa ŋku le anyigba la dzi eye yewoaho aʋa ɖe eŋu oa?”
੩ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
4 Ale Hanun lé David ƒe amewo, ƒlɔ ge afãafã na wo eye wòlã woƒe awuwo ɖe woƒe gɔnu. Ale Hanun do mɔ ameawo.
੪ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
5 Esi David se nya sia la, edɔ amewo woɖakpe ŋutsuawo kple gbedeasi be woatsi Yeriko va se ɖe esime woƒe ge nato elabena wodo ŋukpe wo ŋutɔ.
੫ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
6 Esi Amonitɔwo kpɔ be yewozu David ƒe ketɔwo la, wobia aʋawɔla akpe blaeve Aramtɔwo tso Bet Rehobnyigba kple Zobahnyigba dzi kpe ɖe ame akpe ɖeka tso Maaka fia gbɔ kple ame akpe wuieve tso Tobnyigba dzi.
੬ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
7 Esi David se nya sia la, eɖo Yoab kple aʋakɔ blibo la ɖa.
੭ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
8 Amonitɔwo va nɔ woƒe dua ƒe agbo nu hena aʋawɔwɔ le esime Aramtɔwo tso Zoba kple Rehob kple ame siwo tso Tob kple Maaka nɔ wo ɖokui si le gbedzi.
੮ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
9 Yoab kpɔ be wodze aʋa ɖe ye ŋgɔ kple ye megbe siaa, eya ta etia Israel ƒe asrafo siwo bi ɖe aʋawɔwɔ me, eye wòna woɖakpe aʋa kple Aramtɔwo.
੯ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
10 Ena akpa evelia si nɔ nɔvia Abisai ƒe kpɔkplɔ te la kpe aʋa kple Amonitɔwo.
੧੦ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
11 Yoab gblɔ na nɔvia be, “Ne Aramtɔwo sẽ nam akpa la, nàva kpe ɖe ŋunye, ke ne Amonitɔwo sẽ na wò akpa la, mava kpe ɖe ŋuwò.
੧੧ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
12 Lé dzi ɖe ƒo, eye na míawɔ aʋa la kalẽtɔe na míaƒe dukɔ kple míaƒe Mawu la ƒe duwo. Yehowa awɔ nu si nyo le eŋkume.”
੧੨ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
13 Ale Yoab kple eƒe aʋakɔwo lũ ɖe Aramtɔwo dzi be woakpe aʋa kpli wo eye Aramtɔwo si le wo nu.
੧੩ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
14 Esi Amonitɔwo kpɔ be Aramtɔwo nɔ sisim la, woawo hã lé du tsɔ le Abisai ŋgɔ eye woɖage ɖe du la me eya ta Yoab trɔ dzo yi Yerusalem.
੧੪ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
15 Esime Aramtɔwo kpɔ be Israelviwo ɖu yewo dzi la, wogbugbɔ ƒo ƒu wo ɖokuiwo.
੧੫ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
16 Hadadezer na Aramtɔwo tso tɔsisi la godo yi Helam eye wonɔ Sobak, Hadadezer ƒe aʋafia ƒe kpɔkplɔ te.
੧੬ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
17 Esi wogblɔ nya sia na David la, eya ŋutɔ kplɔ Israel ƒe aʋakɔ la yi Helam. Aramtɔwo ho aʋa ɖe David ŋu eye wowɔ aʋa kplii.
੧੭ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
18 Ke Aramtɔwo gasi le Israelviwo nu. David wu Aramtɔwo ƒe sɔdola alafa adre kple afɔzɔla akpe blaene. Ede abi woƒe aʋafia, Sobak hã ŋu wòku le afi ma.
੧੮ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
19 Esi Hadadezer ƒe kpeɖeŋutɔwo kpɔ be woɖu Aramtɔwo dzi la wona ta eye wozu David tenɔlawo. Tso ɣe ma ɣi la, Aramtɔwo vɔ̃na be yewoagakpe ɖe Amonitɔwo ŋu.
੧੯ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।