< Ʋɔnudrɔ̃lawo 1 >

1 Le Yosua ƒe ku megbe la, Israel dukɔ la yi Yehowa gbɔ be wòana eƒe ɖoɖowo yewo. Wobia Yehowa be, “Mía dometɔ kae anye ƒome gbãtɔ si aho aʋa ɖe Kanaantɔwo ŋu?”
ਯਹੋਸ਼ੁਆ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਯਹੋਵਾਹ ਤੋਂ ਪੁੱਛਿਆ, “ਭਲਾ, ਕਨਾਨੀਆਂ ਨਾਲ ਯੁੱਧ ਕਰਨ ਲਈ ਸਾਡੇ ਵੱਲੋਂ ਪਹਿਲਾਂ ਕੌਣ ਜਾਵੇਗਾ?”
2 Yehowa ɖo eŋu be, “Yuda ƒe to lae eye mana wòaɖu dzi.”
ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”
3 Yuda ƒe viwo gblɔ na Simeon ƒe viwo be, “Miva kpe ɖe mía ŋu míanya ame siwo le anyigba si woma na mí la dzi ɖa eye míawo hã míakpe ɖe mia ŋu mianya mia tɔwo ɖa.” Ale Simeon ƒe viwo ƒe aʋakɔ yi ɖakpe ɖe Yuda ƒe viwo ŋu.
ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।
4 Yehowa na woɖu Kanaantɔwo kple Perizitɔwo dzi, wowu ame akpe ewo le Bezek.
ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ।
5 Wokpɔ Fia Adoni Bezek le afi ma eye wowɔ aʋa kplii,
ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ।
6 ke Adoni Bezek si eye wokplɔe ɖo, lée eye wolã eƒe degblefetsu asitɔwo kple afɔtɔwo siaa.
ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।
7 Fia Adoni Bezek gblɔ be, “Mewɔ fia blaadre ƒe asiwo kple afɔwo nenema tututu eye mena wofɔa nu wuwlui siwo ge tso nye kplɔ̃ dzi la ɖuna. Azɔ la, Mawu ɖo nye nu vɔ̃ teƒe nam.” Wokplɔe yi Yerusalem eye wòku le afi ma.
ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
8 Yuda ƒe viwo ɖu Yerusalem dzi, wowu ameawo katã eye wotɔ dzo dua.
ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
9 Le esia megbe la, Yuda ƒe viwo wɔ aʋa kple Kanaantɔwo le Negeb ƒe tonyigba dzi kple gbadzaƒe si le ƒuta.
ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
10 Yuda ƒe viwo zɔ ɖe Kanaantɔwo dzi le Hebron, afi si woyɔna tsã be Kiriat Arba eye wogbã du siawo: Sesai, Ahiman kple Talmai.
੧੦ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
11 Emegbe wodze Debir, du si woyɔna tsã be Kiriat Sefer la dzi.
੧੧ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
12 Kaleb gblɔ be yeatsɔ ye vinyɔnu Aksa na ŋutsu si awɔ aʋa aɖu Kiriat Sefer dua dzi.
੧੨ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
13 Otniel, Kenaz ƒe vi, ame si nye Kaleb ƒe tɔɖiyɔvi la, ɖu dua dzi, ale Kaleb tsɔ via nyɔnu Aksa na Otniel wozu srɔ̃a.
੧੩ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
14 Esi Otniel kple Ahsa dze mɔ yina woƒe nɔƒe la, Ahsa gblɔ na Otniel be yeabia anyigba ye fofo kpe ɖe esi wòna ye xoxo la ŋu. Ale wòɖi le eƒe tedzi dzi be yeaƒo nu kple ye fofo, Kaleb, tso eŋuti. Kaleb biae be, “Nu kae hiã wò?”
੧੪ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
15 Ahsa ɖo eŋu be, “Ènyo dɔ me nam, eye nèna anyigbam le Negeb, ke meɖe kuku, na vudowo hãm.” Ale Kaleb tsɔ vudo si le to dzi kple balime la nɛ.
੧੫ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
16 Esi Yuda ƒe viwo ʋu yi woƒe anyigba yeye la dzi le Negeb gbegbe, le Arad ƒe anyigbeme la, Mose toa ƒe dzidzimeviwo, ame siwo nye Kenitɔwo ƒe to la me tɔwo la yi kple wo. Wodzo le Yeriko, “Detiwo ƒe Du,” la me eye to eveawo nɔ teƒe ɖeka tso ɣe ma ɣi.
੧੬ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।
17 Emegbe la, Yuda ƒe viwo ƒe aʋakɔ kpe ɖe Simeon ƒe viwo ƒe aʋakɔ ŋu, wowɔ aʋa kple Kanaantɔwo le Zefat du la me eye wowu ameawo katã. Ale woyɔa Zefat du la azɔ be, “Horma” si gɔmee nye “Amewo tsrɔ̃ƒe.”
੧੭ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।
18 Yuda ƒe viwo xɔ Gaza, Askelon kple Ekron kple wo ŋu kɔƒewo.
੧੮ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ।
19 Yehowa na Yuda ƒe viwo tsrɔ̃ woƒe futɔ siwo le tonyigba la dzi, ke womete ŋu ɖu ame siwo le balime la ya dzi o elabena gatasiaɖamwo nɔ woawo si.
੧੯ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।
20 Wotsɔ Hebron du la na Kaleb le Yehowa ƒe ŋugbedodo nu, ale Kaleb nya dua me tɔwo, ame siwo nye Anak ƒe vi etɔ̃awo ƒe dzidzimeviwo.
੨੦ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
21 Benyamin ƒe viwo mete ŋu tsrɔ̃ Yebusitɔwo, ame siwo nɔ Yerusalem o eya ta wogale afi ma kple Israelviwo va se ɖe egbe.
੨੧ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।
22 Azɔ la Yosef ƒe aƒe la dze Betel dzi eye Yehowa nɔ kpli wo.
੨੨ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।
23 Esi woɖo amewo ɖa be woatsa ŋku le Betel si woyɔna tsã be Luz la,
੨੩ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।
24 ŋkutsalawo kpɔ ŋutsu aɖe wòdo tso dua me eye wogblɔ nɛ be, “Fia mɔ si míato age ɖe dua me la mí ekema míakpɔ egbɔ be womawɔ nuvevi aɖeke wò o.”
੨੪ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”
25 Efia mɔ wo. Ale wowu dua me tɔwo katã kple yi negbe ŋutsu la kple eƒe ƒome blibo la ko.
੨੫ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
26 Ŋutsu la ʋu yi ɖe Hititɔwo ƒe anyigba dzi, afi si wòtso du ɖo hena ŋkɔe be Luz eye aleae woyɔnɛ va se ɖe egbe.
੨੬ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ।
27 Ke Manase ƒe viwo menya ame siwo nɔ Bet Sean, Taanak, Dor alo Ibleam alo Megido kple ame siwo nɔ wo ŋu kɔƒewo me la o elabena Kanaantɔwo ɖoe kplikpaa be yewoanɔ anyigba ma dzi.
੨੭ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।
28 Esi Israelviwo va kpɔ ŋusẽ la, wote Kanaantɔ ɖe anyi be woawɔ dzizizidɔ na yewo, gake womenya wo keŋkeŋ o.
੨੮ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ।
29 Nenema ke Efraim ƒe viwo hã menya Kanaantɔ siwo nɔ Gezer la o, ke boŋ Kanaantɔwo nɔ wo dome.
੨੯ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ।
30 Zebulɔn ƒe viwo hã menya Kanaatɔ siwo nɔ Kitron alo Nahalol la o, ke boŋ wotsi wo dome eye Israelviwo na wowɔ dzizizidɔ na wo.
੩੦ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ।
31 Aser ƒe viwo menya ame siwo nɔ Ako, Sidon, Ahlab, Akzib, Helba, Afek kple Rehob o.
੩੧ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ
32 Le esia ta la, Aser viwo nɔ Kanaantɔ siwo nɔ anyigba la dzi la dome elabena womenyã wo ɖa o.
੩੨ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ।
33 Nenema ke Naftali ƒe viwo hã menya ame siwo nɔ Bet Semes alo Bet Anat o, ke boŋ Naftali ƒe viwo hã nɔ Kanaantɔ siwo nɔ anyigba la dzi la dome. Ke wona ame siwo nɔ Bet Semes kple Bet Anat la zu dzizizidɔwɔlawo na wo.
੩੩ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।
34 Amoritɔwo xe mɔ na Dan ƒe viwo ale be wona wotsi tonyigba la dzi eye womena mɔ wo kura be woaɖiɖi ava balime la o.
੩੪ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ।
35 Amoritɔwo ɖoe kplikpaa hã be Heres tɔ, Aiyalon kple Saalbim nanɔ yewoƒe asi me, gake esi Yosef ƒe aƒe ƒe ŋusẽ dzi ɖe edzi la, woawo hã zi Amoritɔwo dzi be woawɔ dzizizidɔ na yewo.
੩੫ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,
36 Amoritɔwo ƒe liƒo tso Akrabim to dzi mɔ gã la gbɔ yi ɖe Sela kple egodo ke.
੩੬ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰਾਬੀਮ ਪਰਬਤ ਦੀ ਚੜ੍ਹਾਈ ਤੋਂ ਲੈ ਕੇ ਸੇਲਾ ਤੋਂ ਉੱਪਰ ਵੱਲ ਸੀ।

< Ʋɔnudrɔ̃lawo 1 >