< Ʋɔnudrɔ̃lawo 3 >
1 Ale Yehowa gblẽ dukɔ aɖewo ɖe anyigba la dzi be yeado Israelvi siwo mekpɔ aʋawɔwɔ le Kanaanyigba dzi teƒe o la kpɔ.
੧ਇਸਰਾਏਲੀਆਂ ਵਿੱਚੋਂ ਜਿਹੜੇ ਕਨਾਨ ਦੀਆਂ ਸਾਰੀਆਂ ਲੜਾਈਆਂ ਨੂੰ ਨਹੀਂ ਜਾਣਦੇ ਸਨ, ਉਨ੍ਹਾਂ ਨੂੰ ਪਰਖਣ ਲਈ ਯਹੋਵਾਹ ਨੇ ਇਨ੍ਹਾਂ ਕੌਮਾਂ ਨੂੰ ਦੇਸ਼ ਵਿੱਚ ਰਹਿਣ ਦਿੱਤਾ,
2 Ewɔ esia be yeafia nu Israelviwo ƒe dzidzime ɖe sia ɖe tso aʋawɔwɔ ŋu, vevietɔ ame siwo mekpɔ aʋawɔwɔ teƒe kpɔ o.
੨ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,
3 Ame siwo ganɔ anyigba la dzi kokoko woe nye Filistitɔwo ƒe du atɔ̃ me nɔlawo, Kanaantɔwo katã, Sidontɔwo kple Hivitɔwo, ame siwo nɔ Lebanon towo dzi, tso Baal Hermon to dzi yi ɖase Hamat mɔ nu.
੩ਅਰਥਾਤ ਫ਼ਲਿਸਤੀਆਂ ਦੇ ਪੰਜ ਅਧਿਕਾਰੀ ਅਤੇ ਸਾਰੇ ਕਨਾਨੀ, ਸੀਦੋਨੀ ਅਤੇ ਹਿੱਵੀ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ-ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।
4 Wonye dodokpɔ na Israel be woakpɔe ɖa be Israelviwo awɔ se siwo Yehowa de na Mose, wòde na wo dzi loo alo womawɔ wo dzi o mahã.
੪ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ।
5 Ale Israel nɔ Kanaantɔwo, Hititɔwo, Hivitɔwo, Perizitɔwo, Amoritɔwo kple Yebusitɔwo dome.
੫ਇਸ ਲਈ ਇਸਰਾਏਲੀ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਵਿਚਕਾਰ ਵੱਸਦੇ ਸਨ
6 Ke le esime Israelviwo natsrɔ̃ wo teƒe la, woɖe srɔ̃ tso wo dome. Israel ɖekakpuiwo ɖe dukɔ siawo ƒe ɖetugbiwo eye woawo hã ƒe ɖekakpuiwo ɖe Israel ɖetugbiwo. Eteƒe medidi hafi Israelviwo de asi dukɔ siawo ƒe mawuwo subɔsubɔ me o.
੬ਅਤੇ ਉਨ੍ਹਾਂ ਨੇ ਉਹਨਾਂ ਜਾਤੀਆਂ ਦੀਆਂ ਧੀਆਂ ਨਾਲ ਆਪ ਵਿਆਹ ਕੀਤੇ, ਅਤੇ ਆਪਣੀਆਂ ਧੀਆਂ ਉਹਨਾਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਹਨਾਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ।
7 Ale Israelviwo wɔ nu vɔ̃ le Yehowa ŋkume, elabena wotrɔ le Yehowa, woƒe Mawu la yome eye wosubɔ Baalwo kple aƒeliwo.
੭ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।
8 Ale Yehowa do dɔmedzoe ɖe Israel ŋu vevie eye wòna Kusan Risataim si nye Aram Naharaim fia va ɖu wo dzi eye wonɔ eƒe dziɖuɖu te ƒe enyi.
੮ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।
9 Ke esi Israel do ɣli na Yehowa la, ena Kaleb ƒe tɔɖiayɔvi, Otniel, ame si nye Kenaz, Kaleb nɔviŋutsu ƒe vi la ɖe wo tso futɔwo si me.
੯ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।
10 Yehowa ƒe Gbɔgbɔ ɖiɖi ɖe Otniel dzi eye wòzu Ʋɔnudrɔ̃la na Israel. Esi wòkplɔ Israel ƒe aʋakɔ eye wowɔ aʋa kple Aram, Fia Kusan Risataim la, Yehowa kpe ɖe Israelviwo ŋu be woɖu dzi.
੧੦ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।
11 Ale Israelviwo nɔ ŋutifafa me ƒe blaene sɔŋ va se ɖe esime Otniel, Kenaz ƒe vi la ku.
੧੧ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
12 Israelviwo gawɔ nu si nye vɔ̃ le Yehowa ŋkume. Esi wowɔ vɔ̃ sia ta la, Yehowa tsɔ Israel de Moab fia Eglon ƒe ŋusẽ te.
੧੨ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।
13 Amonitɔwo kple Amalekitɔwo kpe ɖe Moab fia la ŋu; woɖu Israelviwo dzi, eye woxɔ Yeriko, du si woyɔna be “Detiwo ƒe Du”
੧੩ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
14 eya ta Israel nɔ Eglon, Moab fia la te ƒe wuienyi sɔŋ.
੧੪ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
15 Ke esi Israelviwo gado ɣli na Yehowa la, eɖo ɖela aɖe ɖe wo. Ɖela siae nye Ehud, Gera ƒe vi, tso Benyamin ƒe to la me, ame si nye mia wɔla. Israelviwo dɔe ɖo ɖe Moab fia Eglon gbɔ kple woƒe nudzɔdzɔ.
੧੫ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
16 Hafi wòayi la, Ehud wɔ adekpui nuevee aɖe si didi mita afã. Eblae ɖe eƒe ɖusita ŋu eye wòdo awu ɖe edzi.
੧੬ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
17 Etsɔ nudzɔdzɔ yi na Moab Fia, Eglon, ame si lolo ŋutɔ.
੧੭ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।
18 Esi Ehud tsɔ nudzɔdzɔ na fia la la, egblɔ na Israelvi siwo tsɔ nuawo la be woatrɔ ayi aƒe.
੧੮ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ।
19 Ke Ehud ŋutɔ trɔ le Gilgal ƒe legbawo gbɔ yi ɖagblɔ na fia la be, “O fia, nya ɣaɣla tɔxɛ aɖe le asinye na wò.” Tete fia la gblɔ na eŋumewo katã be, “Mizi ɖoɖoe!” Ale wo katã do go le xɔa me.
੧੯ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।
20 Ehud yi egbɔ le dziƒoxɔ dzi afi si eya ɖeka nɔ anyi ɖo le eƒe dzomeŋɔlifiasã me hegblɔ nɛ be, “Mexɔ gbedeasi tso Mawu gbɔ na wò” Esi Fia la tsi tsitre tso eƒe zi dzi la,
੨੦ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
21 Ehud ƒo eƒe miasi ɖe eƒe awu te heɖe adekpui si wòbla ɖe eƒe ɖusita ŋu la eye wònyrɔe ɖe fia la ƒe dɔ me.
੨੧ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22 Adekpui la ƒe didime blibo la ga la kple asiléƒe la siaa bu ɖe lãme na Fia Eglon hedo ɖe dzimegbe nɛ. Ehud meho aɖekpui la do goe o, eye eƒe lãmemi nye tsyɔ edzi.
੨੨ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23 Ale Ehud do go ɖe akpata me hetu dziƒoxɔ la ƒe ʋɔtruwo eye wode ga wo me.
੨੩ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
24 Esi fia la ƒe subɔlawo kpɔ be ʋɔa nɔ tutu la, wolala, elabena wobu be ɖewohĩ fia la nɔ tsileƒe.
੨੪ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
25 Ke esi eteƒe didi, eye fia la medo go o la, dzika tso wo ƒo, ale wodi safui aɖe heʋu ʋɔ la, kasia wokpɔ fia la wòku, mlɔ anyigba.
੨੫ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
26 Le ɣeyiɣi sia me la, Ehud si heto kpelegba siwo wokpa da ɖe Seira la ŋu.
੨੬ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
27 Esi wòɖo Efraim ƒe tonyigba dzi la, eku kpẽ. Tete Israelviwo ɖi tso towo dzi va kpe ta ɖe eŋu, eye eya ŋutɔ dze wo ŋgɔ.
੨੭ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।
28 Egblɔ na wo be, “Mikplɔm ɖo elabena Yehowa tsɔ míaƒe futɔwo, Moabtɔwo de asi na mí!” Aʋakɔ la yi ɖaxɔ afi si Moabtɔwo tsoa Yɔdan tɔsisi la le, eye woxe mɔ na woƒe tɔsisi la tsotso.
੨੮ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ-ਪਿੱਛੇ ਆਓ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।” ਤਦ ਉਹ ਉਸ ਦੇ ਪਿੱਛੇ ਉੱਤਰੇ ਅਤੇ ਯਰਦਨ ਦੇ ਕਿਨਾਰਿਆਂ ਨੂੰ ਜੋ ਮੋਆਬ ਦੀ ਵੱਲ ਸਨ, ਕਬਜ਼ਾ ਕਰ ਲਿਆ ਅਤੇ ਇੱਕ ਨੂੰ ਵੀ ਪਾਰ ਨਾ ਲੰਘਣ ਦਿੱਤਾ।
29 Wodze Moabtɔwo dzi eye wowu woƒe aʋawɔla sesẽ akpe ewo; wo dometɔ aɖeke mete ŋu si o.
੨੯ਉਸ ਸਮੇਂ ਉਨ੍ਹਾਂ ਨੇ ਮੋਆਬ ਦੇ ਲੱਗਭੱਗ ਦਸ ਹਜ਼ਾਰ ਮਨੁੱਖ ਮਾਰ ਦਿੱਤੇ, ਉਹ ਸਾਰੇ ਬਲਵੰਤ ਅਤੇ ਤਕੜੇ ਲੋਕ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
30 Ale Israel ɖu Moab dzi gbe ma gbe, eye ŋutifafa nɔ anyigba la dzi ƒe blaenyi sɔŋ.
੩੦ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ।
31 Ʋɔnudrɔ̃la si kplɔ Ehud ɖo lae nye Samgar, Anat ƒe vi. Etsɔ nyikplɔti wu Filistitɔ alafa ade. Eya hã ɖe Israel.
੩੧ਏਹੂਦ ਤੋਂ ਬਾਅਦ ਅਨਾਥ ਦਾ ਪੁੱਤਰ ਸ਼ਮਗਰ ਉੱਠਿਆ ਅਤੇ ਉਸ ਨੇ ਫ਼ਲਿਸਤੀਆਂ ਵਿੱਚੋਂ ਛੇ ਸੌ ਮਨੁੱਖਾਂ ਨੂੰ ਬਲ਼ਦ ਦੀ ਆਰ ਨਾਲ ਮਾਰਿਆ, ਇਸ ਤਰ੍ਹਾਂ ਉਸ ਨੇ ਵੀ ਇਸਰਾਏਲ ਨੂੰ ਬਚਾਇਆ।