< Joelin 1 >
1 Tämä on Herran sana, joka tapahtui Joelille Petuelin pojalle.
੧ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤਰ ਯੋਏਲ ਨੂੰ ਆਈ,
2 Kuulkaat tätä vanhimmat, ja ottakaat korviinne kaikki maan asuvaiset; onko tämä teidän eli teidän isäinne aikana tapahtunut.
੨ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ?
3 Sanokaat siitä teidän lapsillenne, ja antakaat teidän lastenne sitä lapsillensa sanoa, ja nekin lapset muille jälkeentulevaisillensa.
੩ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।
4 Mitä ruohomato jättää, sen heinäsirkka syö, ja mitä heinäsirkka jättää, sen lehtimato syö, ja mitä lehtimato jättää, sen jyvämato syö.
੪ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!
5 Herätkäät juopuneet, ja itkekäät ja ulvokaat kaikki viinan juomarit nuoren viinan tähden; sillä se on temmattu pois teidän suustanne.
੫ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!
6 Sillä väkevä kansa menee pois minun maani päälle, joka on lukematoin; hänen hampaansa ovat niinkuin jalopeuran hampaat, ja syömähampaat niinkuin julmalla jalopeuralla.
੬ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।
7 He hävittivät minun viinamäkeni, ja minun fikunapuuni kaivoivat, kuorivat ja heittivät pois, että sen oksat valkiana ovat.
੭ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ।
8 Valita niinkuin neitsyt, joka säkin yllensä pukee nuoruutensa yljän tähden.
੮ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!
9 Sillä ruokauhri ja juomauhri on pois Herran huoneesta; ja papit Herran huoneesta; ja papit Herran palveliat murehtivat.
੯ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।
10 Pelto on hävitetty, maa on murheissansa, että jyvät ovat turmellut, viina on kuivunut pois, ja öljy puuttunut.
੧੦ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।
11 Peltomiehet katsovat huonosti, ja viinamäen miehet parkuvat nisuin ja ohrain tähden, ettei vainiossa ole mitään tuloa.
੧੧ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ!
12 Viinapuu kuivettui ja fikunapuu on lahonnut; granatipuu, palmupuu, omenapuu ja kaikki kedon puut ovat kuivettuneet; sillä ihmisten riemu on surkeudeksi tullut.
੧੨ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
13 Sonnustakaat teitänne ja valittakaat, te papit! parkukaat, te alttarin palveliat, menkäät (templiin), ja levätkäät, te minun Jumalani palveliat, säkeissä oli yötä; sillä ruokauhri ja juomauhri on pois teidän Jumalanne huoneesta.
੧੩ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
14 Pyhittäkäät paasto, kutsukaat seurakunta kokoon, ja kootkaat vanhimmat, ja kaikki maakunnan asuvaiset, Herran teidän Jumalanne huoneesen, ja huutakaat Herran tykö:
੧੪ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!
15 Voi, voi sitä päivää! sillä Herran päivä on juuri läsnä, ja tulee niinkuin kadotus Kaikkivaltiaalta.
੧੫ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ!
16 Eikö ruoka oteta pois meidän silmäimme edestä, ja meidän Jumalamme huoneesta ilo ja riemu?
੧੬ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ?
17 Siemenet mätänivät maassa, jyväaitat ovat hävitetyt, riihet ovat hajoitetut; sillä elo on kuivunut pois.
੧੭ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ।
18 Voi, kuinka karja huokaa, ja laumat ammuvat! ettei heillä ole laidunta, ja lammaslaumat nääntyvät.
੧੮ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।
19 Herra, sinun tykös minä huudan, että kulo on polttanut laitumet korvessa, ja liekki on kaikki puut vainiossa sytyttänyt.
੧੯ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।
20 Metsän eläimet myös sinun tykös huutavat, että vesi-ojat kuivuneet ovat, ja että kulo on polttanut laitumet korvessa.
੨੦ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ, ਕਿਉਂ ਜੋ ਨਦੀਆਂ ਦਾ ਪਾਣੀ ਸੁੱਕ ਗਿਆ, ਅਤੇ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਭਸਮ ਕਰ ਦਿੱਤਾ ਹੈ।