< Jobin 10 >

1 "Minun sieluni on kyllästynyt elämään; minä päästän valitukseni valloilleen ja puhun sieluni murheessa,
“ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!
2 minä sanon Jumalalle: 'Älä tuomitse minua syylliseksi; ilmaise minulle, miksi vaadit minua tilille.
ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?
3 Onko sinulla hyötyä siitä, että teet väkivaltaa, että oman käsialasi hylkäät, mutta valaiset jumalattomain neuvoa?
ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ?
4 Onko sinulla lihan silmät, katsotko, niinkuin ihminen katsoo?
ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ?
5 Ovatko sinun päiväsi niinkuin ihmisen päivät, ovatko vuotesi niinkuin miehen vuodet,
ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ,
6 koska etsit vääryyttä minusta ja tutkit minun syntiäni,
ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?
7 vaikka tiedät, etten ole syyllinen ja ettei ole ketään, joka sinun käsistäsi auttaa?'
ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।
8 Sinun kätesi ovat minut luoneet ja tehneet; yhtäkaikki minut perin juurin tuhoat.
“ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
9 Muista, että sinä olet muovaillut minut niinkuin saven, ja nyt muutat minut tomuksi jälleen.
ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
10 Etkö sinä valanut minua niinkuin maitoa ja juoksuttanut niinkuin juustoa?
੧੦ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ?
11 Sinä puetit minut nahalla ja lihalla ja kudoit minut luista ja jänteistä kokoon.
੧੧ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।
12 Elämän ja armon olet sinä minulle suonut, ja sinun huolenpitosi on varjellut minun henkeni.
੧੨ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।
13 Mutta sinä kätkit sydämeesi tämän; minä tiedän, että tämä oli sinun mielessäsi:
੧੩“ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ।
14 jos minä syntiä tein, niin sinä vartioitsit minua, ja minun rikostani et antanut anteeksi.
੧੪ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।
15 Jos olisin syyllinen, niin voi minua! Ja vaikka olisin oikeassa, en kuitenkaan voisi päätäni nostaa, häpeästä kylläisenä ja kurjuuttani katsellen.
੧੫ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।
16 Jos minun pääni nousee, niin sinä ajat minua niinkuin leijona ja teet yhä ihmeitäsi minua vastaan.
੧੬ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
17 Sinä hankit yhä uusia todistajia minua vastaan, ja vihasi minuun kasvaa, ja sinä tuot vereksiä joukkoja minun kimppuuni.
੧੭ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
18 Miksi toit minut ilmoille äitini kohdusta? Jospa olisin kuollut, ihmissilmän näkemätönnä!
੧੮“ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ।
19 Niin minä olisin, niinkuin minua ei olisi ollutkaan; minut olisi kannettu äidin kohdusta hautaan.
੧੯ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!
20 Ovathan päiväni vähissä; hän antakoon minun olla rauhassa, hän kääntyköön minusta pois, että hiukkasen ilostuisin,
੨੦ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ,
21 ennenkuin lähden, ikinä palajamatta, pimeyden ja synkeyden maahan,
੨੧ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ,
22 maahan, jonka pimeys on synkkä pilkkopimeä ja sekasorto ja jossa valkeneminenkin on pimeyttä."
੨੨ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”

< Jobin 10 >