< Handelingen 7 >
1 En de hoogepriester zeide: Is dit alzoo?
੧ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?
2 En Stefanus zeide: Mannen broeders en vaders, luistert! De God der glorie verscheen aan onzen vader Abraham, die in Mesopotamië was, vóórdat hij in Haran woonde,
੨ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
3 en zeide tot hem: Ga uit uw land, en uit uw familie, en kom naar het land dat Ik u zal aanwijzen.
੩ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।
4 Toen ging hij uit het land der Chaldeërs en woonde in Haran; en vandaar, nadat zijn vader gestorven was, deed God hem verhuizen naar het land dat gij nu bewoont.
੪ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
5 En Hij gaf hem geen erfdeel daarin, zelfs geen voet gronds, en beloofde hem dit tot een erfdeel te zullen geven, en aan zijn nakomelingen na hem, terwijl hij geen kind had.
੫ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
6 En God sprak alzoo, dat zijn nakomelingschap vreemd zou zijn in een vreemd land en dat zij het zouden dienstbaar maken en mishandelen vierhonderd jaar.
੬ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
7 En het volk, dat zij zullen dienen, zal Ik oordeelen, sprak God, en daarna zullen zij uittrekken en Mij dienen in deze plaats.
੭ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।
8 En Hij gaf hem het verbond der besnijdenis; en alzoo gewon hij Isaäk en besneed hem op den achtsten dag; en Isaäk gewon Jakob, en Jakob de twaalf aartsvaders.
੮ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
9 En de aartsvaders waren jaloersch van Jozef en verkochten hem naar Egypte.
੯ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
10 En God was met hem en verloste hem uit al zijn verdrukkingen, en gaf hem gunst en wijsheid voor Farao, den koning van Egypte, en stelde hem tot een heerscher over Egypte en over geheel zijn huis.
੧੦ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
11 Er kwam nu een hongersnood over geheel Egypte en Kanaän, en een groote verdrukking, en onze vaders vonden geen voedsel.
੧੧ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
12 Doch toen Jakob gehoord had dat er koorn was in Egypte, zond hij onze vaders voor de eerste maal uit.
੧੨ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
13 En de tweede maal werd Jozef aan zijn broeders bekend, en het geslacht van Jozef werd aan Farao openbaar.
੧੩ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
14 Jozef nu zond heen om Jakob, zijn vader, te halen, en het geheele geslacht, vijf en zeventig zielen.
੧੪ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
15 En Jakob kwam af naar Egypte; en hij stierf en onze vaders,
੧੫ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।
16 en zij werden overgebracht naar Sichem, en begraven in het graf dat Abraham voor een somme gelds had gekocht van de zonen van Heinor, in Sichem.
੧੬ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
17 Maar als nu de tijd der belofte naderde, die God aan Abraham met eede beloofd had, nam het volk toe en vermeerderde in Egypte,
੧੭ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
18 totdat er een andere koning over Egypte opstond, die Jozef niet had gekend.
੧੮ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
19 Deze ging listig te werk met ons geslacht, en mishandelde onze vaders, zoodat zij hun pasgeboren kinderen moesten wegdoen, opdat zij niet zouden voortplanten.
੧੯ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20 In dien tijd werd Mozes geboren, en hij was Gode aangenaam; hij nu werd drie maanden opgevoed in het huis zijns vaders.
੨੦ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
21 Maar toen hij weggedaan, was nam de dochter van Farao hem op, en voedde hem op voor zich zelve tot een zoon.
੨੧ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
22 En Mozes werd onderwezen in alle wijsheid der Egyptenaars, en was machtig in zijn woorden en werken.
੨੨ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
23 Toen hij nu veertig jaar oud geworden was, kwam het in zijn hart op om zijn broeders, de kinderen Israëls te bezoeken.
੨੩ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
24 En toen hij iemand onrecht zag aandoen, beschermde hij hem en wreekte den verdrukte en versloeg den Egyptenaar.
੨੪ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
25 En hij meende dat zijn broeders zouden verstaan dat God door zijn hand hun verlossing zou geven; maar zij verstonden het niet.
੨੫ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
26 En den volgenden dag kwam hij bij eenigen die twist hadden, en hij drong hen tot vrede, zeggende: Mannen, gij zijt broeders! waarom doet gij malkander onrecht aan?
੨੬ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
27 Maar hij, die zijn naaste onrecht deed, stiet hem weg en zeide: Wie heeft u aangesteld tot overste en rechter over ons?
੨੭ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
28 Gij wilt mij toch niet ombrengen, zooals gij gisteren den Egyptenaar hebt omgebracht?
੨੮ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
29 Op dat woord nu nam Mozes de vlucht, en hij werd een vreemdeling in het land Midian, waar hij twee zonen gewon.
੨੯ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
30 En toen er veertig jaar verloopen waren, verscheen hem in de woestijn van den berg Sinaï een engel in de vuurvlam van een braambosch.
੩੦ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
31 Toen Mozes nu dit zag verwonderde hij zich over het visioen, en toen hij naderbij kwam om dat te bezien, sprak de stem des Heeren tot hem:
੩੧ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
32 Ik ben de God uwer vaderen, de God van Abraham en van Isaäk en van Jakob! En Mozes beefde en durfde het niet bezien.
੩੨ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
33 De Heere nu zeide tot hem: Doe de schoenen af van uw voeten, want de plaats, waarop gij staat, is heilige grond!
੩੩ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
34 Ik heb zeer wel de verdrukking gezien van mijn volk in Egypte, en hun zuchten heb Ik gehoord, en Ik ben nedergekomen om hen te verlossen; en nu, kom, u zal Ik naar Egypte zenden!
੩੪ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
35 Dezen Mozes, dien zij verworpen hadden, zeggende: Wie heeft u tot overste en rechter aangesteld? — dezen heeft God gezonden tot overste en verlosser onder leiding van den engel die hem was verschenen in den braambosch.
੩੫ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
36 Deze heeft hen uitgeleid, mirakelen en teekenen doende in Egypteland en in de Roode Zee en in de woestijn, veertig jaar lang.
੩੬ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
37 Deze is die Mozes die tot de kinderen Israëls sprak: Een profeet zal God u verwekken uit uw broeders, zooals mij; dien zult gij hooren.
੩੭ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
38 Deze is het, die in de vergadering in de woestijn met den engel was, die tot hem sprak op den berg Sinaï en met onze vaders; die levende woorden ontving om ons te geven;
੩੮ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
39 wien onze vaders niet wilden gehoorzaam zijn, maar zij verwierpen hem en keerden in hun harten weder naar Egypte,
੩੯ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
40 en zeiden tot Aäron: Maak ons goden, die vóór ons heengaan; want die Mozes, die ons uit het land Egypte geleid heeft, wij weten niet wat hem overkomen is!
੪੦ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।
41 En zij maakten een kalf in die dagen en brachten een offerande aan den afgod, en waren vroolijk over de werken hunner handen.
੪੧ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
42 Maar God keerde zich om en gaf hen over om het heirleger des hemels te dienen, zooals geschreven is in het boek der profeten: Aan Mij hebt gij toch geen slachtoffers en offerande gebracht, veertig jaar in de woestijn, o huis van Israël?
੪੨ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
43 Hebt gij niet zelfs den tabernakel van Moloch en de ster van den God Remfan opgenomen, de beelden die gij gemaakt hebt om te aanbidden? Ik zal u ook wegvoeren naar de andere zijde van Babylon!
੪੩ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।
44 Onze vaders hadden den tabernakel der getuigenis in de woestijn, zooals Hij had bevolen, die tot Mozes zeide, dat hij dien maken zou naar het voorbeeld dat hij gezien had.
੪੪ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
45 En dien namen ook onze vaderen en brachten hem met Josua in het land dat de heidenen bezaten, die God verdreven heeft voor het aangezicht onzer vaderen, tot de dagen van David toe.
੪੫ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
46 Deze vond genade voor Gods aangezicht en begeerde een woning te vinden voor den God Jakobs.
੪੬ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।
47 En Salomo bouwde Hem een huis.
੪੭ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ।
48 Maar de Allerhoogste woont niet in hetgeen met handen gemaakt is, zooals de profeet zegt:
੪੮ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
49 De hemel is mijn troon en de aarde een voetbank mijner voeten! Welk huis zoudt gij Mij bouwen? zegt de Heere, — of welke is de plaats mijner ruste?
੪੯ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
50 Heeft niet mijn hand dit alles gemaakt?
੫੦ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?
51 Hardnekkige en onbesnedenen van hart en ooren! altijd wederstaat gij den Heiligen Geest, gelijk uw vaders, alzoo ook gijlieden!
੫੧ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
52 Wien der profeten hebben uw vaders niet vervolgd? — Zij hebben zelfs hen gedood die vooraf spraken van de komst des Rechtvaardigen, van wien gij nu verraders en moordenaars zijt geworden!
੫੨ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
53 gij, die de wet ontvangen hebt, door bemiddeling der engelen, en ze niet hebt bewaard!
੫੩ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
54 Toen zij nu dit hoorden, barstte hun het harte, en zij knarsten de tanden tegen hem.
੫੪ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।
55 Maar hij was vol van den Heiligen Geest, en hield de oogen naar den hemel, en zag de glorie Gods en Jezus, staande aan Gods rechterhand;
੫੫ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
56 en hij zeide: Ziet, ik zie de hemelen geopend, en den Zoon des menschen staan aan Gods rechterhand!
੫੬ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
57 Maar zij schreeuwden met luide stem, en stopten hun ooren en vielen eenparig op hem aan.
੫੭ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
58 En zij wierpen hem de stad uit en steenigden hem. En de getuigen leiden hun kleederen af aan de voeten van een jongeling, genaamd Saulus.
੫੮ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
59 En zij steenigden Stefanus, die aanriep en zeide: Heere Jezus! ontvang mijn geest!
੫੯ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
60 En hij viel op de knieën en riep met een luide stem: Heere! reken hun deze zonde niet toe! — En als hij dit gezegd had, ontsliep hij. — En Saulus stemde mede toe in zijn dood.
੬੦ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ ।