< 1 Rois 12 >
1 Roboam se rendit à Sichem, car tout Israël était venu à Sichem pour le faire roi.
੧ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
2 Lorsque Jéroboam, fils de Nebath, en eut connaissance (car il était encore en Égypte, où il s'était enfui de la présence du roi Salomon, et Jéroboam vivait en Égypte;
੨ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ।
3 et on l'envoya chercher), Jéroboam et toute l'assemblée d'Israël vinrent et parlèrent à Roboam, en disant:
੩ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਇਸਰਾਏਲ ਦੀ ਸਾਰੀ ਸਭਾ ਨੇ ਰਹਬੁਆਮ ਨਾਲ ਗੱਲ ਕੀਤੀ,
4 « Ton père a rendu notre joug difficile. Maintenant donc, allège le dur service de ton père et le lourd joug qu'il nous a imposé, et nous te servirons. »
੪ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
5 Il leur dit: « Partez pour trois jours, puis revenez vers moi. » Alors les gens sont partis.
੫ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਫੇਰ ਮੇਰੇ ਕੋਲ ਆਇਓ ਤਾਂ ਲੋਕ ਚਲੇ ਗਏ।
6 Le roi Roboam consulta les vieillards qui s'étaient présentés devant Salomon, son père, de son vivant, et dit: « Quel conseil me donnez-vous pour répondre à ces gens? »
੬ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ?
7 Ils répondirent: « Si tu veux être aujourd'hui le serviteur de ce peuple, si tu le sers et si tu lui réponds par de bonnes paroles, alors ils seront tes serviteurs pour toujours. »
੭ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।
8 Mais il abandonna le conseil des vieillards qu'ils lui avaient donné, et tint conseil avec les jeunes gens qui avaient grandi avec lui, et qui se tenaient devant lui.
੮ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
9 Il leur dit: « Quel conseil donnez-vous, pour que nous répondions à ces gens qui m'ont parlé en disant: « Allègez le joug que votre père a mis sur nous? »".
੯ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਈਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?
10 Les jeunes gens qui avaient grandi avec lui lui dirent: « Dis à ces gens qui t'ont parlé en disant: « Ton père a rendu notre joug lourd, mais allège-le pour nous », dis-leur: « Mon petit doigt est plus gros que la taille de mon père.
੧੦ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।
11 Mon père vous a chargé d'un joug lourd, mais moi, je vais ajouter à votre joug. Mon père vous a châtiés avec des fouets, mais moi, je vous châtierai avec des scorpions.'"
੧੧ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।
12 Jéroboam et tout le peuple se présentèrent à Roboam le troisième jour, comme le roi le leur avait demandé, en disant: « Revenez me voir le troisième jour. »
੧੨ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ।
13 Le roi répondit durement au peuple, abandonna le conseil des vieillards qu'ils lui avaient donné,
੧੩ਤਦ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ।
14 et leur parla selon le conseil des jeunes gens, en disant: « Mon père a rendu votre joug pesant, mais moi, j'ajouterai à votre joug. Mon père vous a châtiés avec des fouets, mais moi je vous châtierai avec des scorpions. »
੧੪ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।
15 Et le roi n'écouta pas le peuple, car c'était une chose provoquée par l'Éternel, afin d'affermir sa parole, que l'Éternel avait dite par Achija de Silo à Jéroboam, fils de Nebath.
੧੫ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
16 Lorsque tout Israël vit que le roi ne les écoutait pas, le peuple prit la parole et dit au roi: « Quelle part avons-nous en David? Nous n'avons pas d'héritage dans le fils de Jessé. À tes tentes, Israël! Occupe-toi maintenant de ta propre maison, David. » Et Israël s'en alla vers ses tentes.
੧੬ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
17 Mais quant aux enfants d'Israël qui habitaient dans les villes de Juda, Roboam régnait sur eux.
੧੭ਪਰ ਉਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ।
18 Alors le roi Roboam envoya Adoram, qui était à la tête des hommes soumis au travail forcé, et tout Israël le lapida à mort. Le roi Roboam se hâta de monter sur son char, pour fuir à Jérusalem.
੧੮ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗ਼ਾਰੀਆਂ ਉੱਤੇ ਸੀ, ਪਰ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ।
19 Ainsi Israël s'est rebellé contre la maison de David jusqu'à ce jour.
੧੯ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
20 Lorsque tout Israël apprit que Jéroboam était de retour, ils l'envoyèrent appeler à l'assemblée et l'établirent roi sur tout Israël. Il n'y eut personne qui suivit la maison de David, sauf la tribu de Juda seulement.
੨੦ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ।
21 Lorsque Roboam fut arrivé à Jérusalem, il rassembla toute la maison de Juda et la tribu de Benjamin, cent quatre-vingt mille hommes d'élite qui étaient des guerriers, pour combattre la maison d'Israël, afin de ramener la royauté à Roboam, fils de Salomon.
੨੧ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।
22 Mais la parole de Dieu fut adressée à Shemaya, homme de Dieu, en ces termes:
੨੨ਤਦ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਅਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ
23 « Parle à Roboam, fils de Salomon, roi de Juda, à toute la maison de Juda et de Benjamin, et au reste du peuple, et dis-lui:
੨੩ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਤੇ ਲੋਕਾਂ ਦੇ ਬਕੀਏ ਨੂੰ ਆਖ ਕਿ
24 « Yahvé dit: Vous ne monterez pas et vous ne combattrez pas contre vos frères, les enfants d'Israël. Chacun retournera dans sa maison, car cette chose vient de moi. »" Ils écoutèrent donc la parole de Yahvé, s'en retournèrent et poursuivirent leur chemin, selon la parole de Yahvé.
੨੪ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲੀ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।
25 Jéroboam bâtit Sichem dans la montagne d'Ephraïm, et il y habita; puis il sortit de là et bâtit Penuel.
੨੫ਤਾਂ ਯਾਰਾਬੁਆਮ ਨੇ ਇਫ਼ਰਾਈਮ ਪਰਬਤ ਵਿੱਚ ਸ਼ਕਮ ਨੂੰ ਬਣਾਇਆ ਅਤੇ ਉਹ ਦੇ ਵਿੱਚ ਵੱਸਿਆ ਅਤੇ ਓਥੋਂ ਜਾ ਕੇ ਪਨੂਏਲ ਨੂੰ ਬਣਾਇਆ।
26 Jéroboam disait en son cœur: « Maintenant le royaume va revenir à la maison de David.
੨੬ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ।
27 Si ce peuple monte pour offrir des sacrifices dans la maison de l'Éternel à Jérusalem, le cœur de ce peuple se tournera de nouveau vers son seigneur, vers Roboam, roi de Juda; il me tuera et reviendra à Roboam, roi de Juda. »
੨੭ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ।
28 Le roi tint conseil et fit deux veaux d'or, et il leur dit: « C'est trop pour vous de monter à Jérusalem. Regardez et contemplez vos dieux, Israël, qui vous ont fait monter du pays d'Égypte! »
੨੮ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।
29 Il plaça l'un à Béthel, et l'autre à Dan.
੨੯ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ।
30 Cela devint un péché, car le peuple alla jusqu'à Dan pour se prosterner devant celui qui était là.
੩੦ਪਰ ਇਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੱਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ।
31 Il fit des maisons de hauts lieux et établit des prêtres parmi tout le peuple, qui n'étaient pas des fils de Lévi.
੩੧ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ।
32 Jéroboam institua une fête au huitième mois, le quinzième jour du mois, comme la fête qui a lieu en Juda, et il monta à l'autel. Il le fit à Béthel, en sacrifiant aux veaux qu'il avait faits, et il plaça à Béthel les prêtres des hauts lieux qu'il avait faits.
੩੨ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।
33 Il monta à l'autel qu'il avait fait à Béthel, le quinzième jour du huitième mois, au mois qu'il avait choisi de son propre cœur; il donna une fête aux enfants d'Israël, et il monta à l'autel pour brûler des parfums.
੩੩ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।