< 2 Chroniques 23 >
1 La septième année, Jehojada se fortifia et prit les chefs de centaines - Azaria, fils de Jerocham, Ismaël, fils de Jochanan, Azaria, fils d'Obed, Maaséja, fils d'Adaja, et Élischaphat, fils de Zicri - pour faire alliance avec lui.
੧ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
2 Ils firent le tour de Juda et rassemblèrent les Lévites de toutes les villes de Juda, ainsi que les chefs de famille d'Israël, et ils vinrent à Jérusalem.
੨ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ
3 Toute l'assemblée fit alliance avec le roi dans la maison de Dieu. Jehojada leur dit: « Voici, le fils du roi doit régner, comme Yahvé l'a dit au sujet des fils de David.
੩ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
4 Voici ce que vous devez faire: un tiers d'entre vous, qui entre le jour du sabbat, parmi les prêtres et les lévites, sera chargé de garder les seuils.
੪ਤੁਸੀਂ ਇਹ ਕੰਮ ਕਰਨਾ। ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
5 Un tiers sera à la maison du roi, et un tiers à la porte de la fondation. Tout le peuple sera dans les parvis de la maison de Yahvé.
੫ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
6 Mais que personne n'entre dans la maison de l'Éternel, sauf les prêtres et ceux qui font le service des Lévites. Ils entreront, car ils sont saints, mais tout le peuple devra suivre les instructions de l'Éternel.
੬ਪਰ ਯਹੋਵਾਹ ਦੇ ਭਵਨ ਵਿੱਚ ਬਿਨ੍ਹਾਂ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਜ਼ਿੰਮੇਵਾਰੀ ਨਾਲ ਯਹੋਵਾਹ ਦੇ ਭਵਨ ਦੀ ਰਾਖੀ ਕਰਨ
7 Les lévites entoureront le roi, chacun ayant ses armes à la main. Quiconque entrera dans la maison, qu'il soit tué. Soyez avec le roi quand il entrera et quand il sortira. »
੭ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ
8 Les Lévites et tout Juda firent donc tout ce que le prêtre Jehoïada avait ordonné. Ils prirent chacun leurs hommes, ceux qui devaient entrer le jour du sabbat, avec ceux qui devaient sortir le jour du sabbat, car le prêtre Jehoïada ne renvoyait pas le service.
੮ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
9 Le prêtre Jehojada remit aux chefs de centaines les lances, les boucles et les boucliers qui avaient appartenu au roi David et qui se trouvaient dans la maison de Dieu.
੯ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,
10 Il plaça tout le peuple, chacun son arme à la main, depuis le côté droit de la maison jusqu'au côté gauche de la maison, près de l'autel et de la maison, autour du roi.
੧੦ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ
11 Puis on fit sortir le fils du roi, on lui mit la couronne, on lui donna l'alliance et on le fit roi. Jehoïada et ses fils l'oignirent, et ils dirent: « Vive le roi! »
੧੧ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
12 Lorsqu'Athalie entendit le bruit du peuple qui courait et louait le roi, elle entra avec le peuple dans la maison de l'Éternel.
੧੨ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।
13 Elle regarda, et voici que le roi se tenait à l'entrée, près de sa colonne, avec les chefs et les trompettes près du roi. Tout le peuple du pays se réjouissait et sonnait des trompettes. Les chanteurs jouaient aussi des instruments de musique et dirigeaient les chants de louange. Alors Athalie déchira ses vêtements et dit: « Trahison! Trahison! »
੧੩ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
14 Le prêtre Jehoïada fit sortir les chefs de centaines qui étaient à la tête de l'armée, et leur dit: « Faites-la sortir entre les rangs, et que celui qui la suivra soit tué par l'épée. » Car le prêtre avait dit: « Ne la tuez pas dans la maison de l'Éternel. »
੧੪ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
15 Ils lui firent donc place. Elle alla jusqu'à l'entrée de la porte des chevaux de la maison du roi, et c'est là qu'ils la tuèrent.
੧੫ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।
16 Jehojada fit une alliance entre lui, tout le peuple et le roi, pour qu'ils soient le peuple de l'Éternel.
੧੬ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ
17 Tout le peuple alla à la maison de Baal, la démolit, brisa ses autels et ses images, et tua Mattan, prêtre de Baal, devant les autels.
੧੭ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ
18 Jehojada plaça les officiers de la maison de l'Éternel sous la direction des prêtres lévitiques, que David avait répartis dans la maison de l'Éternel, pour qu'ils offrent les holocaustes de l'Éternel, comme il est écrit dans la loi de Moïse, avec allégresse et en chantant, selon l'ordre de David.
੧੮ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
19 Il plaça les gardiens aux portes de la maison de l'Éternel, afin que n'entre pas celui qui était impur en quoi que ce soit.
੧੯ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
20 Il prit les chefs de centaines, les nobles, les gouverneurs du peuple et tout le peuple du pays, et fit descendre le roi de la maison de l'Éternel. Ils entrèrent par la porte supérieure dans la maison du roi, et ils placèrent le roi sur le trône du royaume.
੨੦ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ
21 Et tout le peuple du pays se réjouit, et la ville fut tranquille. Ils avaient tué Athalie par l'épée.
੨੧ਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।