< Amos 9 >
1 Je vis l'Éternel debout près de l'autel, et il dit: « Frappez le sommet des colonnes, afin que les seuils soient ébranlés. Brisez-les en morceaux sur la tête de chacun d'eux. Je tuerai le dernier d'entre eux par l'épée. Pas un seul d'entre eux ne s'enfuira. Pas un seul d'entre eux n'échappera.
੧ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।
2 S'ils creusent dans le séjour des morts, là ma main les saisira; S'ils montent au ciel, là je les ferai descendre. (Sheol )
੨“ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol )
3 S'ils se cachent au sommet du Carmel, je les chercherai et les enlèverai; s'ils se dérobent à ma vue au fond de la mer, j'y commanderai au serpent, et il les mordra.
੩ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!
4 S'ils vont en captivité devant leurs ennemis, là je commanderai à l'épée, et elle les tuera. Je tournerai mes regards vers eux pour le mal et non pour le bien.
੪ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”
5 Car c'est le Seigneur, l'Éternel des armées, qui touche la terre et la fait fondre, et tous ceux qui l'habitent se lamentent; elle se soulève entièrement comme le fleuve, et elle retombe comme le fleuve d'Égypte.
੫ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।
6 C'est lui qui bâtit ses chambres dans les cieux, et qui a fondé sa voûte sur la terre; c'est lui qui appelle les eaux de la mer, et qui les répand sur la surface de la terre - Yahvé est son nom.
੬ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!
7 N'êtes-vous pas pour moi comme les enfants des Éthiopiens, enfants d'Israël? dit Yahvé. « N'ai-je pas fait monter Israël du pays d'Égypte, les Philistins de Caphtor, et les Syriens de Kir?
੭“ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?
8 Voici, les yeux du Seigneur Yahvé sont sur le royaume du péché, et je le détruirai de la surface de la terre, sauf que je ne détruirai pas complètement la maison de Jacob », dit Yahvé.
੮ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।
9 « Car voici, je commanderai, et je criblerai la maison d'Israël parmi toutes les nations, comme on crible du grain dans un tamis, et il ne tombera pas le moindre grain sur la terre.
੯“ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।
10 Tous les pécheurs de mon peuple mourront par l'épée, eux qui disent: « Le mal ne nous atteindra pas et ne nous rencontrera pas ».
੧੦ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”
11 En ce jour-là, je relèverai la tente de David, qui est tombée, je fermerai ses brèches, je relèverai ses ruines, et je la rebâtirai comme aux jours d'autrefois,
੧੧“ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
12 afin qu'ils possèdent le reste d'Édom et toutes les nations appelées par mon nom, dit Yahvé qui fait cela.
੧੨ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ।
13 « Voici, les jours viennent, dit Yahvé, « que le laboureur dépasse le moissonneur, et celui qui foule les raisins celui qui sème la graine; et du vin doux coulera des montagnes, et coulent des collines.
੧੩ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!
14 Je ramènerai mon peuple Israël de la captivité, ils rebâtiront les villes en ruines et les habiteront; ils planteront des vignes et en boiront le vin. Ils feront aussi des jardins, et manger leurs fruits.
੧੪ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
15 Je les planterai sur leur terre, et ils ne seront plus arrachés du pays que je leur ai donné, » dit Yahvé ton Dieu.
੧੫ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।